ਖ਼ਬਰਾਂ |

ਤਾਜ਼ਾ |

ਪੱਛਮੀ ਬੰਗਾਲ ਦੇ ਸੋਦਪੁਰ ’ਚ ਪਤੀ ਨੇ ਪਤਨੀ ਦੀ ਕੀਤੀ ਹੱਤਿਆ
Published : Jul 8, 2026, 6:13 pm IST
Updated : Jul 8, 2026, 6:13 pm IST
SHARE ARTICLE
Husband murders wife in Sodepur, West Bengal.
Husband murders wife in Sodepur, West Bengal.

ਮੁਲਜ਼ਮ ਸੁਭਾਸ਼ ਦਾਸ ਨੇ ਖੁਦ ਨੂੰ ਵੀ ਕੀਤਾ ਜ਼ਖ਼ਮੀ

ਕੋਲਕਾਤਾ : ਪੱਛਮੀ ਬੰਗਾਲ ਦੇ ਉੱਤਰ 24 ਪਰਗਨਾ ਦੇ ਸੋਦਪੁਰ ਦੇ ਘੋਲਾ ਮਹਿੰਦਰਨਗਰ ਇਲਾਕੇ ਵਿੱਚ ਬੁੱਧਵਾਰ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਸਾਈਕਲ 'ਤੇ ਸੋਦਪੁਰ ਸਟੇਸ਼ਨ ਜਾ ਰਹੀ ਇੱਕ ਔਰਤ 'ਤੇ ਉਸ ਦੇ ਪਤੀ ਨੇ ਕਾਂਚਕਲ ਸਕੂਲ ਮੋੜ ਦੇ ਸਾਹਮਣੇ ਅਚਾਨਕ ਤੇਜ਼ਧਾਰ ਹਥਿਆਰ ਨਾਲ ਤਾਬੜਤੋੜ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਨੇ ਆਪਣੀ ਗਰਦਨ ਅਤੇ ਸਰੀਰ 'ਤੇ ਵੀ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੇ । ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ । ਮੌਕੇ 'ਤੇ ਪਹੁੰਚੀ ਪੁਲਿਸ ਨੇ ਜ਼ਖ਼ਮੀ ਮੁਲਜ਼ਮ ਨੂੰ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਸਥਾਨਕ ਸਾਗਰ ਦੱਤਾ ਹਸਪਤਾਲ ਵਿੱਚ ਭਰਤੀ ਕਰਵਾਇਆ। ਦੋਵੇਂ ਆਪਸ ਵਿੱਚ ਪਤੀ-ਪਤਨੀ ਸਨ । ਫਿਲਹਾਲ ਸੁਭਾਸ਼ ਦਾਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਅਤੇ ਡਾਕਟਰ ਲਗਾਤਾਰ ਉਸ ਦੀ ਹਾਲਤ 'ਤੇ ਨਜ਼ਰ ਰੱਖ ਰਹੇ ਹਨ। ਸ਼ੁਰੂਆਤੀ ਜਾਂਚ ਵਿੱਚ ਕਤਲ ਦੇ ਪਿੱਛੇ ਦੀ ਅਸਲ ਵਜ੍ਹਾ ਸਾਫ਼ ਨਹੀਂ ਹੋ ਸਕੀ ਹੈ। ਪੁਲਿਸ ਪਰਿਵਾਰਕ ਵਿਵਾਦ ਸਮੇਤ ਸਾਰੇ ਸੰਭਾਵਿਤ ਪਹਿਲੂਆਂ ਦੀ ਜਾਂਚ ਕਰ ਰਹੀ ਹੈ। 

Location: India, West Bengal

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM

NEET UG 'ਚ Punjab ਦੇ ਪੁੱਤ Aryan Gupta ਨੇ ਕੀਤਾ Top | ਜਾਣੋ ਕਾਮਯਾਬੀ ਦਾ ਰਾਜ਼ | Exclusive Interview

17 Jul 2026 3:01 PM

ਬਹਿਬਲ ਕਲਾਂ ਗੋਲੀ ਕਾਂਡ ਦਾ ਗਵਾਹ ਪਹਿਲੀ ਵਾਰ ਆਇਆ ਸਾਹਮਣੇ, ਜਿਸ ਦੇ ਵੀ ਵੱਜੀਆਂ ਸੀ ਗੋਲੀਆਂ !

17 Jul 2026 3:02 PM
Advertisement