ਨਾਬਾਲਗ ਲੜਕੀ ਨਾਲ ਸਮੂਹਿਕ ਬਲਾਤਕਾਰ, 5 ਮੁਲਜ਼ਮ ਗ੍ਰਿਫ਼ਤਾਰ
Published : Sep 8, 2022, 3:14 pm IST
Updated : Sep 8, 2022, 3:51 pm IST
SHARE ARTICLE
Gang rape of a minor girl
Gang rape of a minor girl

ਮੁਲਜ਼ਮਾਂ ਨੂੰ ਭੇਜਿਆ ਗਿਆ ਜੇਲ੍ਹ

 

ਉੱਤਰ ਪ੍ਰਦੇਸ਼: ਬਸਤੀ ਜ਼ਿਲ੍ਹੇ ਤੋਂ ਇੱਕ ਨਾਬਾਲਗ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਸੋਨਹਾ ਥਾਣਾ ਖੇਤਰ 'ਚ ਸਮੂਹਿਕ ਬਲਾਤਕਾਰ ਦੇ ਦੋਸ਼ 'ਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਪੁਲਿਸ ਨੇ ਚਾਰ ਨਾਬਾਲਿਗ ਮੁਲਜ਼ਮਾਂ ਅਤੇ ਲਲਿਤ ਚੌਰਸੀਆ (32) ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਗਿਆ ਹੈ।
ਪੀੜਤਾ ਦੀ ਮਾਂ ਦੀ ਸ਼ਿਕਾਇਤ ਅਨੁਸਾਰ ਉਸ ਦੀ 15 ਸਾਲਾ ਬੇਟੀ 2 ਸਤੰਬਰ ਦਿਨ ਸ਼ੁੱਕਰਵਾਰ ਨੂੰ ਘਰ 'ਚ ਇਕੱਲੀ ਸੀ ਤਾਂ ਮੁਲਜ਼ਮ ਘਰ 'ਚ ਦਾਖਲ ਹੋਏ ਅਤੇ ਉਸ ਨਾਲ ਸਮੂਹਿਕ ਬਲਾਤਕਾਰ ਵਰਗੀ ਸ਼ਰਮਨਾਕ ਘਟਨਾ ਨੂੰ ਅੰਜਾਮ ਦਿੱਤਾ। 
ਲੜਕੀ ਦੇ ਮਾਤਾ-ਪਿਤਾ ਕੰਮ ਕਾਰ ਲਈ ਘਰੋਂ ਬਾਹਰ ਗਏ ਜਦੋਂ ਉਹ ਵਾਪਸ ਘਰ ਪਹੁੰਚੇ ਤਾਂ ਉਨ੍ਹਾਂ ਨੂੰ ਘਟਨਾ ਬਾਰੇ ਪਤਾ ਲੱਗਿਆ। ਇਸ ਤੋਂ ਬਾਅਦ ਪਰਿਵਾਰ ਨੇ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ। 
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੜਕੀ ਦੀ ਸ਼ਿਕਾਇਤ ਦੇ ਆਧਾਰ ’ਤੇ 5 ਮੁਲਜ਼ਮਾਂ ਖ਼ਿਲਾਫ਼ ਧਾਰਾ 376 ਡੀ, 427 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਕ ਮੁਲਜ਼ਮ ਬਾਲਗ ਹੈ, ਜਦਕਿ 4 ਹੋਰ ਮੁਲਜ਼ਮ ਨਾਬਾਲਿਗ ਹਨ। ਮੁਲਜ਼ਮਾਂ ਖ਼ਿਲਾਫ਼ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਇੱਕ ਮੁਲਜ਼ਮ ਨੂੰ ਅਦਾਲਤ ਅਤੇ 4 ਹੋਰਾਂ ਨੂੰ ਪੁਲਿਸ ਹਿਰਾਸਤ ਵਿਚ ਬਾਲ ਭਲਾਈ ਬੋਰਡ ਭੇਜ ਦਿੱਤਾ ਗਿਆ।
ਇਹ ਘਟਨਾ 2 ਸਤੰਬਰ ਦੀ ਰਾਤ ਕਰੀਬ 11 ਵਜੇ ਵਾਪਰੀ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement