ਵਿਦਿਆਰਥੀਆਂ ਤੋਂ ਪਖ਼ਾਨੇ ਸਾਫ਼ ਕਰਵਾਉਣ ਦੀ ਵੀਡੀਓ ਵਾਇਰਲ, ਸਫ਼ਾਈ ਨਾ ਕਰਨ 'ਤੇ ਦਿੱਤੀ Toilet ਨੂੰ ਤਾਲਾ ਲਗਾਉਣ ਦੀ ਧਮਕੀ 
Published : Sep 8, 2022, 12:35 pm IST
Updated : Sep 8, 2022, 12:35 pm IST
SHARE ARTICLE
 Video of students cleaning toilets viral
Video of students cleaning toilets viral

ਇਹ ਵੀਡੀਓ ਸਿੱਖਿਆ ਖੇਤਰ ਸੋਹਾਵ ਦੇ ਪ੍ਰਾਇਮਰੀ ਸਕੂਲ ਪਿਪਰਾ ਕਲਾਂ ਨੰਬਰ-1 ਦੀ ਹੈ। 

 

ਬਲੀਆ - ਬਲੀਆ ਜ਼ਿਲ੍ਹੇ ਦੇ ਇੱਕ ਪ੍ਰਾਇਮਰੀ ਸਕੂਲ ਵਿਚ ਵਿਦਿਆਰਥੀਆਂ ਤੋਂ ਪਖਾਨੇ ਦੀ ਸਫ਼ਾਈ ਕਰਾਉਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹਾ ਮੁੱਢਲੀ ਸਿੱਖਿਆ ਅਧਿਕਾਰੀ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜ਼ਿਲ੍ਹਾ ਮੁੱਢਲੀ ਸਿੱਖਿਆ ਅਧਿਕਾਰੀ ਮਨੀਰਾਮ ਸਿੰਘ ਨੇ ਵੀਰਵਾਰ ਨੂੰ ਦੱਸਿਆ ਕਿ ਜ਼ਿਲ੍ਹੇ ਦੇ ਇੱਕ ਪ੍ਰਾਇਮਰੀ ਸਕੂਲ ਦੀ ਇੱਕ ਵੀਡੀਓ ਬੁੱਧਵਾਰ ਨੂੰ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਸੀ, ਜਿਸ ਵਿਚ ਵਿਦਿਆਰਥੀ ਪਖਾਨੇ ਦੀ ਸਫ਼ਾਈ ਕਰਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਸਿੱਖਿਆ ਖੇਤਰ ਸੋਹਾਵ ਦੇ ਪ੍ਰਾਇਮਰੀ ਸਕੂਲ ਪਿਪਰਾ ਕਲਾਂ ਨੰਬਰ-1 ਦੀ ਹੈ। 

ਉਨ੍ਹਾਂ ਕਿਹਾ ਕਿ ਜੋ ਵੀਡੀਓ ਜਨਤਕ ਹੋਈ ਹੈ, ਉਸ ਵਿਚ ਇਕ ਵਿਅਕਤੀ ਸਕੂਲ ਦੇ ਟਾਇਲਟ ਦੀ ਸਫਾਈ ਕਰਵਾਉਣ ਲਈ ਵਿਦਿਆਰਥੀਆਂ ਨੂੰ ਝਿੜਕ ਰਿਹਾ ਹੈ ਅਤੇ ਸਫ਼ਾਈ ਨਾ ਕਰਨ 'ਤੇ ਟਾਇਲਟ ਨੂੰ ਤਾਲਾ ਲਗਾਉਣ ਦੀ ਧਮਕੀ ਦੇ ਰਿਹਾ ਹੈ। ਮਨੀਰਾਮ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਸੋਹਾਣਾ ਦੇ ਬਲਾਕ ਸਿੱਖਿਆ ਅਧਿਕਾਰੀ ਨੂੰ ਜਾਂਚ ਕਰਕੇ ਰਿਪੋਰਟ ਦੇਣ ਲਈ ਕਿਹਾ ਹੈ ਤੇ  ਜਾਂਚ ਰਿਪੋਰਟ ਆਉਣ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement