Haryana Election Results 2024: ਹਰਿਆਣਾ ਚੋਣਾਂ ਦਾ ਸੱਭ ਤੋਂ ਵੱਡਾ ਸਬਕ ਹੈ ਕਿ ਚੋਣਾਂ ’ਚ ਕਦੇ ਵੀ ਜ਼ਿਆਦਾ ਭਰੋਸਾ ਨਾ ਕਰੋ : ਕੇਜਰੀਵਾਲ
Published : Oct 8, 2024, 5:59 pm IST
Updated : Oct 8, 2024, 5:59 pm IST
SHARE ARTICLE
Arvind Kejriwal
Arvind Kejriwal

ਉਨ੍ਹਾਂ ਕਿਹਾ, ‘‘ਚੋਣਾਂ ਨੂੰ ਹਲਕੇ ’ਚ ਨਹੀਂ ਲੈਣਾ ਚਾਹੀਦਾ

Haryana Election Results 2024 : ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਕਿਹਾ ਕਿ ਚੋਣ ਨਤੀਜਿਆਂ ਦਾ ‘ਸਭ ਤੋਂ ਵੱਡਾ ਸਬਕ’ ਇਹ ਹੈ ਕਿ ਚੋਣਾਂ ’ਚ ਕਦੀ ਵੀ ‘ਅਤਿ ਆਤਮਵਿਸ਼ਵਾਸੀ’ ਨਹੀਂ ਹੋਣਾ ਚਾਹੀਦਾ।

‘ਆਪ’ ਕੌਂਸਲਰਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ, ‘‘ਦੇਖੋ ਹਰਿਆਣਾ ’ਚ ਚੋਣਾਂ ਦੇ ਨਤੀਜੇ ਕੀ ਹਨ। ਸੱਭ ਤੋਂ ਵੱਡਾ ਸਬਕ ਇਹ ਹੈ ਕਿ ਕਿਸੇ ਨੂੰ ਵੀ ਚੋਣਾਂ ’ਚ ਜ਼ਿਆਦਾ ਵਿਸ਼ਵਾਸ ਨਹੀਂ ਹੋਣਾ ਚਾਹੀਦਾ।’’ ਉਨ੍ਹਾਂ ਕਿਹਾ, ‘‘ਚੋਣਾਂ ਨੂੰ ਹਲਕੇ ’ਚ ਨਹੀਂ ਲੈਣਾ ਚਾਹੀਦਾ। ਹਰ ਚੋਣ ਅਤੇ ਹਰ ਸੀਟ ਮੁਸ਼ਕਲ ਹੁੰਦੀ ਹੈ।’’

ਹਰਿਆਣਾ ’ਚ ਸੀਟਾਂ ਦੀ ਵੰਡ ਨੂੰ ਲੈ ਕੇ ਮਤਭੇਦਾਂ ਕਾਰਨ ‘ਆਪ’ ਕਾਂਗਰਸ ਨਾਲ ਚੋਣਾਂ ਤੋਂ ਪਹਿਲਾਂ ਗਠਜੋੜ ਕਰਨ ’ਚ ਅਸਫਲ ਰਹੀ ਸੀ। ਕਾਂਗਰਸ ਵਲੋਂ ਨੌਂ ਸੀਟਾਂ ਦੀ ਮੰਗ ਰੱਦ ਕੀਤੇ ਜਾਣ ਤੋਂ ਬਾਅਦ ਪਾਰਟੀ ਨੇ ਕੁਲ 90 ਸੀਟਾਂ ’ਚੋਂ 89 ਸੀਟਾਂ ’ਤੇ ਅਪਣੇ ਦਮ ’ਤੇ ਚੋਣ ਲੜੀ। ‘ਆਪ’ ਦੇ ਉਮੀਦਵਾਰ ਲਗਭਗ ਹਰ ਸੀਟ ’ਤੇ ਭਾਜਪਾ ਅਤੇ ਕਾਂਗਰਸ ਦੇ ਅਪਣੇ ਵਿਰੋਧੀ ਉਮੀਦਵਾਰਾਂ ਤੋਂ ਪਿੱਛੇ ਹਨ।

ਕੇਜਰੀਵਾਲ ਨੇ ਇਸ ਤੋਂ ਪਹਿਲਾਂ ਹਰਿਆਣਾ ਚੋਣ ਪ੍ਰਚਾਰ ਦੌਰਾਨ ਕਿਹਾ ਸੀ ਕਿ ‘ਆਪ’ ਦੇ ਸਮਰਥਨ ਤੋਂ ਬਿਨਾਂ ਸੂਬੇ ’ਚ ਕੋਈ ਸਰਕਾਰ ਨਹੀਂ ਬਣੇਗੀ। ਉਨ੍ਹਾਂ ਨੇ ਪਾਰਟੀ ਕੌਂਸਲਰਾਂ ਨੂੰ ਅਗਲੇ ਸਾਲ ਫ਼ਰਵਰੀ ’ਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਸਖਤ ਮਿਹਨਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦੇ ਵਾਰਡਾਂ ਤੋਂ ਕੂੜਾ ਇਕੱਠਾ ਕੀਤਾ ਜਾਵੇ ਅਤੇ ਸਹੀ ਢੰਗ ਨਾਲ ਨਿਪਟਾਰਾ ਕੀਤਾ ਜਾਵੇ।

ਉਨ੍ਹਾਂ ਕਿਹਾ, ‘‘ਇਸ (ਦਿੱਲੀ) ਚੋਣਾਂ ’ਚ ਤੁਹਾਡੀ ਭੂਮਿਕਾ ਸੱਭ ਤੋਂ ਮਹੱਤਵਪੂਰਨ ਹੋਵੇਗੀ। ਅਸੀਂ ਚੋਣਾਂ ਜਿੱਤਾਂਗੇ ਬਸ਼ਰਤੇ ਤੁਸੀਂ ਅਪਣੇ ਇਲਾਕਿਆਂ ਤੋਂ ਕੂੜੇ ਦੇ ਸਹੀ ਸੰਗ੍ਰਹਿ ਅਤੇ ਨਿਪਟਾਰੇ ਨੂੰ ਯਕੀਨੀ ਬਣਾਓ ਜੋ ਇਕ ਬਹੁਤ ਹੀ ਬੁਨਿਆਦੀ ਚੀਜ਼ ਹੈ।’’

Location: India, Haryana

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement