ਲਖੀਮਪੁਰ ਕੇਸ: ਪ੍ਰਿਯੰਕਾ ਗਾਂਧੀ ਦਾ ਟਵੀਟ, ‘UP ਸਰਕਾਰ ਕਿਸਾਨਾਂ ਨੂੰ ਕੁਚਲਣ ਵਾਲਿਆਂ ਨਾਲ ਖੜ੍ਹੀ ਹੈ’
Published : Nov 8, 2021, 5:41 pm IST
Updated : Nov 8, 2021, 5:41 pm IST
SHARE ARTICLE
Priyanka Gandhi
Priyanka Gandhi

3 ਅਕਤੂਬਰ ਨੂੰ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਭੜਕੀ ਹਿੰਸਾ ’ਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ।

 

ਨਵੀਂ ਦਿੱਲੀ - ਅੱਜ ਲਖੀਮਪੁਰ ਹਿੰਸਾ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਤੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਉੱਤਰ ਪ੍ਰਦੇਸ਼ ਸਰਕਾਰ 'ਤੇ ਇਸ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ। ਲਖੀਮਪੁਰ ਖੇੜੀ ਹਿੰਸਾ ਮਾਮਲੇ ’ਚ ਉੱਤਰ ਪ੍ਰਦੇਸ਼ ਪੁਲਿਸ ਦੀ ਜਾਂਚ ’ਤੇ ਸੁਪਰੀਮ ਕੋਰਟ ਵਲੋਂ ਅਸੰਤੋਸ਼ ਜ਼ਾਹਰ ਕੀਤੇ ਜਾਣ ਤੋਂ ਬਾਅਦ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਅਦਾਲਤ ਦੀ ਟਿੱਪਣੀ ਤੋਂ ਸਾਫ਼ ਹੈ ਕਿ ਨਿਆਂ ਲਈ ਸੁਤੰਤਰ ਜਾਂਚ ਜ਼ਰੂਰੀ ਹੈ।

file photo

ਉਨ੍ਹਾਂ ਨੇ ਟਵੀਟ ਕੀਤਾ ਕਿ ਲਖੀਮਪੁਰ ਹਿੰਸਾ ਮਾਮਲੇ ਵਿਚ ਸਪੱਸ਼ਟ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਕਿਸਾਨਾਂ ਨੂੰ ਕੁਚਲਣ ਵਾਲਿਆਂ ਨਾਲ ਖੜ੍ਹੀ ਹੈ। ਕਿਸਾਨਾਂ ਨੂੰ ਕੁਚਲਣ ਦੇ ਮੁੱਖ ਦੋਸ਼ੀ ਦੇ ਪਿਤਾ (ਗ੍ਰਹਿ ਰਾਜ ਮੰਤਰੀ) ਨੂੰ ਨਰਿੰਦਰ ਮੋਦੀ ਜੀ ਦੀ ਸੁਰੱਖਿਆ ਪ੍ਰਾਪਤ ਹੈ। ਪ੍ਰਿਯੰਕਾ ਗਾਂਧੀ ਨੇ ਅੱਗੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦੀ ਟਿੱਪਣੀ ਤੋਂ ਸਾਫ਼ ਹੈ ਕਿ ਨਿਆਂ ਲਈ ਸੁਤੰਤਰ ਜਾਂਚ ਹੋਣੀ ਜ਼ਰੂਰੀ ਹੈ। 

Priyanka Gandhi VadraPriyanka Gandhi Vadra

ਦੱਸ ਦਈਏ ਕਿ ਸੁਪਰੀਮ ਕੋਰਟ ਨੇ ਲਖੀਮਪੁਰ ਖੇੜੀ ਹਿੰਸਾ ਮਾਮਲੇ ਦੀ ਉੱਤਰ ਪ੍ਰਦੇਸ਼ ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ ਹਾਈ ਕੋਰਟ ਦੇ ਸਾਬਕਾ ਜੱਜ ਦੀ ਨਿਗਰਾਨੀ ਵਿਚ ਕਰਾਉਣ ਦਾ ਸੋਮਵਾਰ ਨੂੰ ਸੁਝਾਅ ਦਿੱਤਾ ਅਤੇ ਕਿਹਾ ਕਿ ਜਾਂਚ ਉਹਨਾਂ ਦੀ ਉਮੀਦ ਮੁਤਾਬਕ ਨਹੀਂ ਹੋ ਰਹੀ ਹੈ। ਚੀਫ਼ ਜਸਟਿਸ ਐੱਨ. ਵੀ. ਰਮਨਾ, ਜਸਟਿਸ ਸੂਰਈਆਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ਉੱਤਰ ਪ੍ਰਦੇਸ਼ ਸਰਕਾਰ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਹਰੀਸ਼ ਸਾਲਵੇ ਅਤੇ ਗਰਿਮਾ ਪ੍ਰਸਾਦ ਨੂੰ ਸ਼ੁੱਕਰਵਾਰ ਤੱਕ ਮਾਮਲੇ ’ਤੇ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ ਹੈ। ਦੱਸ ਦਈਏ ਕਿ ਲਖੀਮਪੁਰ ’ਚ 3 ਅਕਤੂਬਰ ਨੂੰ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਭੜਕੀ ਹਿੰਸਾ ’ਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement