ਪੁੰਛ 'ਚ ਭਿਆਨਕ ਬੱਸ ਹਾਦਸਾ, 14 ਲੋਕਾਂ ਦੀ ਮੌਤ, ਕਈ ਜ਼ਖ਼ਮੀ
Published : Dec 8, 2018, 4:28 pm IST
Updated : Dec 8, 2018, 4:31 pm IST
SHARE ARTICLE
Poonch Bus Accident
Poonch Bus Accident

ਜੰਮੂ - ਕਸ਼ਮੀਰ ਦੇ ਪੁੰਛ ਜਿਲ੍ਹੇ ਵਿਚ ਸ਼ਨਿਚਰਵਾਰ ਨੂੰ ਇਕ ਬੱਸ ਦੇ ਖਾਈ ਵਿਚ ਡਿੱਗਣ ਨਾਲ 11 ਲੋਕਾਂ ਦੀ ਮੌਤ ਹੋ ਗਈ ਹੈ ਅਤੇ 19 ਹੋਰ ਜ਼ਖ਼ਮੀ ਹੋ ਗਏ। ਦੱਸਿਆ...

ਪੁੰਛ : (ਪੀਟੀਆਈ) ਜੰਮੂ - ਕਸ਼ਮੀਰ ਦੇ ਪੁੰਛ ਜਿਲ੍ਹੇ ਵਿਚ ਸ਼ਨਿਚਰਵਾਰ ਨੂੰ ਇਕ ਬੱਸ ਦੇ ਖਾਈ ਵਿਚ ਡਿੱਗਣ ਨਾਲ 11 ਲੋਕਾਂ ਦੀ ਮੌਤ ਹੋ ਗਈ ਹੈ ਅਤੇ 19 ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਮੁਸਾਫਰਾਂ ਨਾਲ ਭਰੀ ਬੱਸ ਨੰਬਰ JK02W0445 ਲੋਰਾਨ ਤੋਂ ਪੁੰਛ ਵੱਲ ਜਾ ਰਹੀ ਸੀ ਅਤੇ ਇਸ ਵਿਚ ਪਲੇਰਾ ਕੋਲ ਇਹ ਹਾਦਸਾ ਹੋਇਆ।

Poonch bus accidentPoonch bus accident

ਪਲੇਰਾ ਪੁੰਛ ਤੋਂ ਲਗਭੱਗ 30 ਕਿਲੋਮੀਟਰ ਦੂਰ ਹੈ। ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹਾਦਸਾ ਪਲੇਰਾ ਵਿਚ ਉਸ ਸਮੇਂ ਹੋਇਆ ਜਦੋਂ ਲੋਰਾਨ ਤੋਂ ਪੁੰਛ ਜਾ ਰਹੀ ਬੱਸ ਚਾਲਕ ਨੇ ਇਕ ਮੋੜ ਉਤੇ ਵਾਹਨ ਤੋਂ ਕਾਬੂ ਖੋਹ ਦਿਤਾ ਅਤੇ ਉਹ 100 ਮੀਟਰ ਡੂੰਘੇ ਖੱਡ ਵਿਚ ਡਿੱਗ ਗਈ। ਮੁਢਲੀ ਜਾਣਕਾਰੀ ਦੇ ਆਧਾਰ 'ਤੇ ਉਨ੍ਹਾਂ ਨੇ ਦੱਸਿਆ ਕਿ 11 ਲੋਕਾਂ ਦੀ ਮੌਤ ਮੌਕੇ 'ਤੇ ਹੀ ਹੋ ਗਈ ਅਤੇ 19 ਹੋਰ ਹਾਦਸੇ ਵਿਚ ਜ਼ਖ਼ਮੀ ਹੋਏ ਹੈ। 

 


 

ਅਧਿਕਾਰੀ ਨੇ ਦੱਸਿਆ ਕਿ ਲਾਸ਼ਾਂ ਦੀ ਗਿਣਤੀ ਅਤੇ ਵੱਧ ਸਕਦੀ ਹੈ ਕਿਉਂਕਿ ਕਈ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਬਚਾਅ ਮੁਹਿੰਮ ਜਾਰੀ ਹੈ ਅਤੇ ਪੂਰੀ ਜਾਣਕਾਰੀ ਮਿਲਣੀ ਹੁਣੇ ਬਾਕੀ ਹੈ। ਇਸ ਹਾਦਸੇ ਵਿਚ ਸਾਰੇ ਜ਼ਖ਼ਮੀਆਂ ਨੂੰ ਮੰਡੀ ਦੇ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਾਇਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement