ਚੰਨੀ ਜੀ, ਕੀ ਤੁਸੀਂ ਅਧਿਆਪਕਾਂ ਨੂੰ ਕੁੱਟ ਕੇ ਮਸਲੇ ਹੱਲ ਕਰਦੇ ਹੋ- ਕੇਜਰੀਵਾਲ
Published : Dec 8, 2021, 11:42 am IST
Updated : Dec 8, 2021, 11:59 am IST
SHARE ARTICLE
CM Channi and Arvind Kejriwal
CM Channi and Arvind Kejriwal

ਕੇਜਰੀਵਾਲ ਨੇ ਇਕ ਵਾਰ CM ਚੰਨੀ 'ਤੇ ਸਾਧਿਆ ਨਿਸ਼ਾਨਾ

 

 

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਾਲੇ  ਸ਼ਬਦੀ ਹਮਲਾ ਲਗਾਤਾਰ ਵਧਦਾ ਜਾ ਰਿਹਾ ਹੈ। ਕੇਜਰੀਵਾਲ ਨੇ ਇੱਕ ਵਾਰ ਫਿਰ  ਮੁੱਖ ਮੰਤਰੀ ਚੰਨੀ 'ਤੇ ਨਿਸ਼ਾਨਾ ਸਾਧਿਆ ਹੈ।

 

CM Channi and  Arvind Kejriwal CM Channi and Arvind Kejriwal

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਚੰਨੀ ਜੀ, ਕੀ ਤੁਸੀਂ ਅਧਿਆਪਕਾਂ ਨੂੰ ਇਸ ਤਰ੍ਹਾਂ ਕੁੱਟ ਕੇ ਮਸਲੇ ਹੱਲ ਕਰਦੇ ਹੋ? ਕਈ ਅਧਿਆਪਕ ਹਫ਼ਤਿਆਂ ਤੋਂ ਕੜਾਕੇ ਦੀ ਠੰਢ ਵਿੱਚ ਟੈਂਕੀਆਂ ’ਤੇ ਬੈਠਣ ਲਈ ਮਜਬੂਰ ਹਨ, ਕਈਆਂ 'ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਜੇਕਰ ਸਾਡੀ ਸਰਕਾਰ ਬਣੀ ਤਾਂ ਅਸੀਂ ਇਨ੍ਹਾਂ ਸਾਰੇ ਅਧਿਆਪਕਾਂ ਦਾ ਬਣਦਾ ਮਾਨ-ਸਨਮਾਨ ਵਾਪਸ ਕਰਾਂਗੇ ਅਤੇ ਇਨ੍ਹਾਂ ਦੇ ਸਾਰੇ ਮਸਲੇ ਹੱਲ ਕਰਾਂਗੇ।

 

ਦੱਸ ਦੇਈਏ ਕਿ ਪੰਜਾਬ ਦੇ ਬਹੁਤ ਸਾਰੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਦੇ ਆ ਰਹੇ ਹਨ। ਮੰਗਾਂ ਪੂਰੀਆਂ ਨਾ ਹੋਣ ਕਰਕੇ ਅਧਿਆਪਕ ਪਾਣੀ ਵਾਲੀਆਂ ਟੈਂਕੀਆਂ, ਮੋਬਾਇਲ ਟਾਵਰ ਆਦਿ ’ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ। ਕਈ ਵਾਰ ਤਾਂ ਅਧਿਆਪਕਾਂ ਵਲੋਂ ਵਿਧਾਇਕਾਂ ਜਾਂ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਂਦਾ ਹੈ, ਜਿਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਬਹਿਸ ਹੋ ਜਾਂਦੀ ਹੈ। ਪ੍ਰਦਰਸ਼ਨ ਦੌਰਾਨ ਪੁਲਸ ਵਲੋਂ ਅਧਿਆਪਕਾਂ ’ਤੇ ਲਾਠੀਤਾਰਜ ਕੀਤਾ ਜਾਂਦਾ ਹੈ।
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement