ਦਿੱਲੀ 'ਚ ਸੂਟਕੇਸ 'ਚੋਂ ਮਿਲੀ ਔਰਤ ਦੀ ਲਾਸ਼, ਜਾਂਚ 'ਚ ਜੁਟੀ ਕ੍ਰਾਈਮ ਬ੍ਰਾਂਚ ਦੀ ਟੀਮ

By : GAGANDEEP

Published : Dec 8, 2022, 3:13 pm IST
Updated : Dec 8, 2022, 3:13 pm IST
SHARE ARTICLE
photo
photo

8-10 ਦਿਨ ਪਹਿਲਾਂ ਹੋਇਆ ਲੱਗਦਾ ਕਤਲ

 

ਨਵੀਂ ਦਿੱਲੀ: ਪੱਛਮੀ ਦਿੱਲੀ ਦੇ ਪੰਜਾਬੀ ਬਾਗ ਇਲਾਕੇ 'ਚ ਬੁੱਧਵਾਰ ਸ਼ਾਮ ਨੂੰ ਸੂਟਕੇਸ 'ਚੋਂ ਇਕ ਔਰਤ ਦੀ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ ਹੈ। ਕ੍ਰਾਈਮ ਟੀਮ ਵੀ ਜਾਂਚ ਲਈ ਮੌਕੇ 'ਤੇ ਪਹੁੰਚ ਗਈ। ਜਦੋਂ ਪੁਲਿਸ ਟੀਮ ਨੇ ਸੂਟਕੇਸ ਖੋਲ੍ਹਿਆ ਤਾਂ ਇੱਕ ਔਰਤ ਦੀ ਲਾਸ਼ ਸੜੀ ਹੋਈ ਹਾਲਤ ਵਿੱਚ ਮਿਲੀ। ਔਰਤ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਔਰਤ ਦੀ ਉਮਰ ਕਰੀਬ 28-30 ਸਾਲ ਦੱਸੀ ਜਾ ਰਹੀ ਹੈ। ਸੂਟਕੇਸ 'ਚ ਲਾਸ਼ ਹੋਣ ਕਾਰਨ ਮਾਮਲੇ 'ਚ ਕਤਲ ਦਾ ਮਾਮਲਾ ਸਾਫ ਦਿਖਾਈ ਦੇ ਰਿਹਾ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਔਰਤ ਦੀ ਲਾਸ਼ ਰਿੰਗ ਰੋਡ ਨੇੜੇ ਇੱਕ ਗੰਦੇ ਨਾਲੇ ਵਿੱਚੋਂ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਡਰੇਨ ਨਜਫਗੜ੍ਹ ਡਰੇਨ ਦਾ ਹਿੱਸਾ ਹੈ। ਇਸ ਦੇ ਸਾਈਡ 'ਤੇ ਇਕ ਸੂਟਕੇਸ ਵਿਚ ਇਕ ਔਰਤ ਦੀ ਲਾਸ਼ ਮਿਲੀ। ਪੁਲਿਸ ਲਾਸ਼ ਦੀ ਹਾਲਤ ਦੇਖ ਕੇ ਖਦਸ਼ਾ ਪ੍ਰਗਟ ਕਰ ਰਹੀ ਹੈ। ਕਤਲ 8 ਤੋਂ 10 ਦਿਨ ਪਹਿਲਾਂ ਹੋਇਆ ਲੱਗਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਰਾਜੌਰੀ ਗਾਰਡਨ ਤੋਂ ਪੰਜਾਬੀ ਬਾਗ ਵੱਲ ਜਾਣ ਵਾਲੀ ਰਿੰਗ ਰੋਡ ਦੇ ਕੋਲ ਇੱਕ ਸੂਟਕੇਸ ਪਏ ਹੋਣ ਦੀ ਸੂਚਨਾ ਕਿਸੇ ਰਾਹਗੀਰ ਨੇ ਪੀ.ਸੀ.ਆਰ. ਨੂੰ ਦਿੱਤੀ। ਇਸ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ। ਥਾਣਾ ਪੰਜਾਬੀ ਬਾਗ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸੂਟਕੇਸ 'ਚੋਂ ਲਾਸ਼ ਬਰਾਮਦ ਕੀਤੀ। ਸੂਟਕੇਸ 'ਚ ਔਰਤ ਦੀ ਲਾਸ਼ ਦੇਖ ਹਰ ਕੋਈ ਹੈਰਾਨ ਰਹਿ ਗਿਆ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement