Sukhdev Singh Gogamedi murder: ਸੁਖਦੇਵ ਸਿੰਘ ਗੋਗਾਮੇੜੀ ਦੇ ਕਾਤਲਾਂ 'ਤੇ ਰੱਖਿਆ ਗਿਆ 5-5 ਲੱਖ ਰੁਪਏ ਦਾ ਇਨਾਮ
Published : Dec 8, 2023, 10:01 am IST
Updated : Dec 8, 2023, 10:01 am IST
SHARE ARTICLE
Sukhdev Singh Gogamedi murder Case
Sukhdev Singh Gogamedi murder Case

ਭਗੌੜੇ ਮੁਲਜ਼ਮਾਂ ਰੋਹਿਤ ਸਿੰਘ ਰਾਠੌਰ ਤੇ ਨਿਤਿਨ ਫੌਜੀ ਦੀ ਗ੍ਰਿਫ਼ਤਾਰੀ ਲਈ ਰਾਜਸਥਾਨ ਤੋਂ ਇਲਾਵਾ ਹੋਰਨਾਂ ਸੂਬਿਆਂ ਵਿਚ ਵੀ ਪੁਲਿਸ ਦੀਆਂ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।

Sukhdev Singh Gogamedi murder:  ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੇ ਕਾਤਲਾਂ ’ਤੇ ਵੀਰਵਾਰ ਨੂੰ 5-5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ। ਦੋ ਭਗੌੜੇ ਮੁਲਜ਼ਮਾਂ ਰੋਹਿਤ ਸਿੰਘ ਰਾਠੌਰ ਅਤੇ ਨਿਤਿਨ ਫੌਜੀ ਦੀ ਗ੍ਰਿਫ਼ਤਾਰੀ ਲਈ ਰਾਜਸਥਾਨ ਤੋਂ ਇਲਾਵਾ ਹੋਰਨਾਂ ਸੂਬਿਆਂ ਵਿਚ ਵੀ ਪੁਲਿਸ ਦੀਆਂ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਗ੍ਰਹਿ ਵਿਭਾਗ ਨੇ ਐਨਆਈਏ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਗੋਗਾਮੇੜੀ ਕਤਲ ਕੇਸ ਦੀ ਜਾਂਚ ਐਨਆਈਏ ਤੋਂ ਕਰਵਾਈ ਜਾਵੇ।

ਦੂਜੇ ਪਾਸੇ ਸੁਖਦੇਵ ਸਿੰਘ ਦਾ ਅੰਤਿਮ ਸਸਕਾਰ ਹਨੂੰਮਾਨਗੜ੍ਹ ਦੇ ਪਿੰਡ ਗੋਗਾਮੇੜੀ ਵਿਖੇ ਸ਼ਾਮ ਸਾਢੇ ਪੰਜ ਵਜੇ ਹੋਇਆ। ਇਸ ਤੋਂ ਪਹਿਲਾਂ ਬੁਧਵਾਰ ਦੇਰ ਰਾਤ ਐਸਐਮਐਸ ਹਸਪਤਾਲ ਵਿਚ ਮੈਡੀਕਲ ਬੋਰਡ ਵਲੋਂ ਗੋਗਾਮੇੜੀ ਦਾ ਪੋਸਟਮਾਰਟਮ ਕਰਵਾਇਆ ਗਿਆ। ਇਸ ਤੋਂ ਬਾਅਦ ਰਾਜਪੂਤ ਸਭਾ ਭਵਨ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ।

ਇਸ ਤੋਂ ਪਹਿਲਾਂ ਗੋਗਾਮੇੜੀ ਕਤਲ ਕਾਂਡ 'ਚ 11 ਨੁਕਾਤੀ ਮੰਗਾਂ 'ਤੇ ਸਹਿਮਤੀ ਬਣੀ ਸੀ। ਜਾਂਚ NIA ਨੂੰ ਸੌਂਪਣ ਦੀ ਸਿਫਾਰਿਸ਼ ਤੋਂ ਬਾਅਦ ਪਰਿਵਾਰਕ ਮੈਂਬਰ ਪੋਸਟਮਾਰਟਮ ਕਰਵਾਉਣ ਲਈ ਤਿਆਰ ਹੋ ਗਏ। ਇਸ ਮਾਮਲੇ 'ਚ ਦੋ ਐਫ.ਆਈ.ਆਰ. ਦਰਜ ਕੀਤੀਆਂ ਗਈਆਂ। ਗੋਗਾਮੇੜੀ ਦੀ ਪਤਨੀ ਸ਼ੀਲਾ ਸ਼ੇਖਾਵਤ ਨੇ ਕਤਲ ਦਾ ਕੇਸ ਦਰਜ ਕਰਵਾਇਆ ਹੈ।

ਇਹ ਵੀ ਦੋਸ਼ ਹੈ ਕਿ ਉਸ ਦੇ ਪਤੀ ਨੇ ਮੁੱਖ ਮੰਤਰੀ ਅਤੇ ਡੀਜੀਪੀ ਤੋਂ ਤਿੰਨ ਵਾਰ ਪੁਲਿਸ ਸੁਰੱਖਿਆ ਦੀ ਮੰਗ ਕੀਤੀ ਸੀ ਪਰ ਸੁਰੱਖਿਆ ਨਹੀਂ ਦਿਤੀ ਗਈ। ਗੋਗਾਮੇੜੀ ਦੀ ਹਤਿਆ ਦੇ ਵਿਰੋਧ 'ਚ ਬੁਧਵਾਰ ਨੂੰ ਕਰਣੀ ਸੈਨਾ ਨੇ ਰਾਜਸਥਾਨ ਬੰਦ ਦਾ ਸੱਦਾ ਦਿਤਾ ਸੀ, ਜਿਸ ਦਾ ਅਸਰ ਸੂਬੇ ਭਰ 'ਚ ਦੇਖਣ ਨੂੰ ਮਿਲਿਆ। ਬੰਦ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਈ ਇਲਾਕਿਆਂ ਵਿਚ ਭੰਨਤੋੜ ਕੀਤੀ।

 (For more news apart from sukhdev singh gogamedi murder case police annouced 5 lakh reward on accused, stay tuned to Rozana Spokesman)

Location: India, Rajasthan

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement