ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਉੱਚ ਅਦਾਲਤ 'ਚ ਖ਼ਾਰਜ
Published : Jan 9, 2019, 11:06 am IST
Updated : Jan 9, 2019, 11:06 am IST
SHARE ARTICLE
Arvind Kejriwal
Arvind Kejriwal

ਦਿੱਲੀ ਹਾਈ ਕੋਰਟ ਨੇ ਆਪ ਨੇਤਾ ਅਰਵਿੰਦ ਕੇਜਰੀਵਾਲ ਵਿਰੁਧ ਅਪਰਾਧਕ ਮਾਮਲੇ 'ਚ ਮੁਕੱਦਮਾ ਚਲਾਉਣ ਦੇ ਆਧਾਰ 'ਤੇ ਉਨ੍ਹਾਂ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਲਈ ਦਰਜ.....

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਆਪ ਨੇਤਾ ਅਰਵਿੰਦ ਕੇਜਰੀਵਾਲ ਵਿਰੁਧ ਅਪਰਾਧਕ ਮਾਮਲੇ 'ਚ ਮੁਕੱਦਮਾ ਚਲਾਉਣ ਦੇ ਆਧਾਰ 'ਤੇ ਉਨ੍ਹਾਂ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਲਈ ਦਰਜ ਪਟੀਸ਼ਨ ਮੰਗਲਵਾਰ ਨੂੰ ਖ਼ਾਰਜ ਕਰ ਦਿਤੀ। ਮੁੱਖ ਜਸਟਿਸ ਰਜਿੰਦਰ ਮੈਨਨ ਅਤੇ ਜਸਟਿਸ ਵੀ ਕੇ ਰਾਉ ਦੇ ਬੈਂਚ ਨੇ ਕਿਹਾ ਕਿ ਇਸ ਮਾਮਲੇ ਵਿਚ ਮੁਕੱਦਮਾ ਅਜੇ ਲਟਕ ਰਿਹਾ ਹੈ ਅਤੇ ਚੁਣੇ ਗਏ ਮੈਂਬਰਾਂ ਨੂੰ ਇਸ ਤਰ੍ਹਾਂ ਹਟਾਇਆ ਨਹੀਂ ਜਾ ਸਕਦਾ। ਬੈਂਚ ਨੇ ਕਿਹਾ ਕਿ ਮੁਕੱਦਮਾ ਅਜੇ ਵੀ ਚਲ ਰਿਹਾ ਹੈ। ਉਹ ਬਰੀ ਹੋ ਸਕਦੇ ਹਨ। ਉਦੋਂ ਤੁਸੀਂ ਕੀ ਕਰੋਗੇ? ਕਮੇਟੀ ਨੇ ਕਿਹਾ ਕਿ ਇਸ ਵਿਚ ਕੋਈ ਦਮ ਨਹੀਂ, ਇਸ ਲਈ ਇਸ ਨੂੰ ਖ਼ਾਰਜ ਕੀਤਾ ਜਾਂਦਾ ਹੈ।

ਅਦਾਲਤ ਵਕੀਲ ਹਰੀਨਾਥ ਰਾਮ ਦੀ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ ਜਿਸ  ਵਿਚ ਉਪ ਰਾਜਪਾਲ ਨੂੰ ਕੇਜਰੀਵਾਲ ਅਤੇ ਦਿੱਲੀ ਦੇ ਤਤਕਾਲੀ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ 'ਤੇ ਹਮਲੇ ਨਾਲ ਜੁੜੇ ਅਪਰਾਧਕ ਮਾਮਲੇ ਵਿਚ ਦੋਸ਼ੀ ਹੋਰ ਮੰਤਰੀਆਂ ਨੂੰ ਤੁਰਤ ਬਰਖ਼ਾਸਤ ਕਰਨ ਦਾ ਹੁਕਮ ਦੇਣ ਦੀ ਮੰਗ ਕੀਤੀ ਗਈ ਸੀ। ਪਟੀਸ਼ਨ ਵਿਚ ਦੋਸ਼ ਲਾਇਆ ਗਿਆ ਕਿ ਕੇਜਰੀਵਾਲ ਨੇ ਸੰਵਿਧਾਨ ਤਹਿਤ ਚੁੱਕੀ ਸੰਹੂ ਦਾ ਉਲੰਘਨ ਕੀਤਾ ਕਿਉਂਕਿ ਉਹ ਹੋਰ ਚੁਣੇ ਗਏ ਮੈਂਬਰਾਂ ਨਾਲ ਸਾਜਿਸ਼ ਰਚ ਕੇ ਹਿੰਸਕ ਕੰਮਾਂ ਵਿਚ ਕਥਿਤ ਰੂਪ ਵਿਚ ਸ਼ਾਮਲ ਹੋਏ ਹਨ। (ਪੀਟੀਆਈ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement