ਨਿਰਭਿਆ ਦੇ ਦੋਸ਼ੀ ਨੇ ਸੁਪਰੀਮ ਕੋਰਟ ਵਿਚ ਫਿਰ ਕੀਤੀ ਪਟੀਸ਼ਨ ਦਾਖ਼ਲ
Published : Jan 9, 2020, 2:03 pm IST
Updated : Jan 9, 2020, 5:09 pm IST
SHARE ARTICLE
File Photo
File Photo

ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਫ਼ਾਂਸੀ 'ਤੇ ਲਟਕਾਉਣ ਦੀ ਮਿਤੀ ਕੀਤੀ ਹੈ ਤੈਅ

ਨਵੀਂ ਦਿੱਲੀ : ਅੱਜ ਵੀਰਵਾਰ ਨੂੰ ਨਿਰਭਿਆ ਦੇ ਚਾਰ ਦੋਸ਼ੀਆਂ ਵਿਚੋਂ ਇਕ ਦੋਸ਼ੀ ਵਿਨੇ ਕੁਮਾਰ ਨੇ ਫਾਂਸੀ ਦੀ ਸਜ਼ਾ ਵਿਰੁੱਧ ਇਕ ਵਾਰ ਫਿਰ ਤੋਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਗੈਂਗਰੇਪ ਕੇਸ ਦੇ ਦੋਸ਼ੀ ਵਿਨੈ ਕੁਮਾਰ ਸ਼ਰਮਾਂ ਨੇ ਸੁਪਰੀਮ ਕੋਰਟ ਵਿਚ ਉਪਚਾਰ ਪਟੀਸ਼ਨ ਦਾਖਲ ਕੀਤੀ ਹੈ।

Supreme CourtSupreme Court

ਦਰਅਸਲ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿਰਭਿਆ ਕੇਸ ਦੇ ਸਾਰੇ ਦੋਸ਼ੀਆਂ ਵਿਰੁੱਧ ਡੈਥ ਵਾਰੰਟ ਜਾਰੀ ਕੀਤਾ ਹੈ ਅਤੇ ਫਾਂਸੀ ਦੀ ਮਿਤੀ ਵੀ ਤੈਅ ਕਰ ਦਿੱਤੀ ਹੈ। ਪਟਿਆਲਾ ਹਾਊਸ ਕੋਰਟ ਦੇ ਸਾਰੇ  ਦੋਸ਼ੀਆਂ ਨੂੰ 22 ਜਨਵਰੀ ਦੀ ਸਵੇਰ 7 ਵਜੇ ਫਾਂਸੀ ਦੇਣ ਦਾ ਹੁਕਮ ਦਿੱਤਾ ਹੈ। ਨਿਰਭਿਆ ਦਾ ਮਾਂ ਨੇ ਪਟਿਆਲਾ ਹਾਊਸ ਕੋਰਟ ਵਿਚ ਇਕ ਪਟੀਸ਼ਨ ਦਾਖਲ ਕਰਕੇ ਦੋਸ਼ੀਆਂ ਦੇ ਡੈਥ ਵਾਰੰਟ ਦੀ ਮੰਗ ਕੀਤੀ ਸੀ ਜਿਸ 'ਤੇ ਕੋਰਟ ਨੇ ਨਿਰਭਿਆ ਦੀ ਮਾਂ ਦੇ ਹੱਕ ਵਿਚ ਫ਼ੈਸਲਾ ਸੁਣਾਉਂਦਿਆ 22 ਜਨਵਰੀ ਦੀ ਸਵੇਰ ਦੋਸ਼ੀਆਂ ਨੂੰ ਫਾਂਸੀ 'ਤੇ ਲਟਕਾਉਣ ਦਾ ਹੁਕਮ ਦਿੱਤਾ ਸੀ।

Nirbhaya delhi patiala house courtdelhi patiala house court

ਕੀ ਹੁੰਦੀ ਹੈ ਉਪਚਾਰ ਪਟੀਸ਼ਨ

ਉਪਚਾਰ ਪਟੀਸ਼ਨ ਮੁੜ ਵਿਚਾਰ ਪਟੀਸ਼ਨ ਤੋਂ ਥੋੜ੍ਹਾ ਵੱਖ ਹੁੰਦੀ ਹੈ। ਇਸ ਵਿਚ ਫ਼ੈਸਲੇ ਦੀ ਥਾਂ ਪੂਰੇ ਕੇਸ ਵਿਚ ਉਨ੍ਹਾਂ ਮੁੱਦਿਆ ਜਾਂ ਵਿਸ਼ਿਆ ਨੂੰ ਮਾਰਕ ਕੀਤਾ ਜਾਂਦਾ ਹੈ ਜਿਸ ਵਿਚ ਉਨ੍ਹਾਂ ਨੂੰ ਲੱਗਦਾ ਹੈ ਕਿ ਇਸ 'ਤੇ ਧਿਆਨ ਦੇਣ ਦੀ ਜ਼ਰੂਰਤ ਹੈ।

Patiala House CourtPatiala House Court

ਦੱਸ ਦਈਏ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਸਾਲ 2012 ਵਿਚ 16 ਦਸੰਬਰ ਦੀ ਰਾਤ ਨੂੰ ਇਕ ਨਾਬਾਲਿਕ ਸਮੇਤ ਛੇ ਲੋਕਾਂ ਨੇ ਇਕ ਚੱਲਦੀ ਬੱਸ ਵਿਚ 23 ਸਾਲਾਂ ਨਿਰਭਿਆ ਨਾਲ ਸਾਮੂਹਿਕ ਬਲਾਤਾਕਾਰ ਕੀਤਾ ਸੀ ਅਤੇ ਉਸ ਨੂੰ ਬੱਸ ਤੋਂ ਸੜਕ ਕਿਨਾਰੇ ਸੁੱਟ ਕੇ ਫਰਾਰ ਹੋ ਗਏ ਸਨ। ਇਸ ਘਟਨਾਂ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਦੇਸ਼ ਦੀ ਜਨਤਾ ਸੜਕਾਂ 'ਤੇ ਉੱਤਰ ਆਈ ਸੀ। ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜੇ ਹੋਣ ਲੱਗੇ ਸਨ। ਪੂਰਾ ਦੇਸ਼ ਰੇਪ ਦੇ ਦੋਸ਼ੀਆਂ ਨੂੰ ਫਾਂਸੀ 'ਤੇ ਲਟਕਾਉਣ ਦੀ ਮੰਗ ਕਰ ਰਿਹਾ ਸੀ।  

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement