100 ਦੇ ਕਰੀਬ ਬ੍ਰਿਟਿਸ਼ MPs ਨੇ ਕਿਸਾਨ ਅੰਦੋਲਨ ਦੇ ਸਮਰਥਨ 'ਚ ਬ੍ਰਿਟਿਸ਼ PM ਨੂੰ ਲਿਖੀ ਚਿੱਠੀ
Published : Jan 9, 2021, 12:05 pm IST
Updated : Jan 9, 2021, 12:05 pm IST
SHARE ARTICLE
Tanmanjeet Singh Dhesi MP
Tanmanjeet Singh Dhesi MP

ਜੌਨਸਨ ਇਸ ਮੁੱਦੇ ਤੇ ਆਪਣੇ ਭਾਰਤੀ ਹਮਰੁਤਬਾ ਪ੍ਰਧਾਨ ਮੰਤਰੀ ਮੋਦੀ ਨਾਲ ਵੀ ਗੱਲ ਕਰਨ।

ਚੰਡੀਗੜ੍ਹ: ਭਾਰਤ 'ਚ ਚਲ ਰਹੇ ਕਿਸਾਨ ਅੰਦੋਲਨ ਤੇ ਬ੍ਰਿਟੇਨ ਵਿਚ ਵੀ ਰਾਜਨੀਤੀ ਹੋਣ ਲੱਗ ਪਈ ਹੈ। ਇਸ ਵਿਚਕਾਰ ਬ੍ਰਿਟਿਸ਼ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਸਾਨ ਅੰਦੋਲਨ ਦੀ ਹਿਮਾਇਤ 'ਚ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਇੱਕ ਚਿੱਠੀ ਲਿੱਖੀ ਹੈ। ਬੋਰਿਸ ਜੌਨਸਨ ਨੂੰ ਅਪੀਲ ਕਰਦੇ ਹੋਏ ਢੇਸੀ ਨੇ ਇਹ ਵੀ ਕਿਹਾ ਹੈ ਕਿ ਜੌਨਸਨ ਇਸ ਮੁੱਦੇ ਤੇ ਆਪਣੇ ਭਾਰਤੀ ਹਮਰੁਤਬਾ ਪ੍ਰਧਾਨ ਮੰਤਰੀ ਮੋਦੀ ਨਾਲ ਵੀ ਗੱਲ ਕਰਨ।

Boris Johnson and PM Modi

ਤਨਮਨਜੀਤ ਢੇਸੀ ਨੇ ਇਹ ਵੀ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਸਬੰਧੀ 100 ਦੇ ਕਰੀਬ ਐਮਪੀਜ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਲਿੱਖ ਚੁੱਕੇ ਹਨ। ਉਨ੍ਹਾਂ ਨੇ ਕਿਸਾਨਾਂ ਤੇ ਦਿੱਲੀ ਕੂਚ ਦੌਰਾਨ ਵਰਤੇ ਗਏ ਬਲ ਦੀ ਵੀ ਅਲੋਚਨ ਕੀਤੀ।

LETTER
 

ਢੇਸੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਮਸਲੇ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ। ਢੇਸੀ ਨੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ।

ਇਸ ਤੋਂ ਬਾਅਦ ਚਿੱਠੀ ਵਿਚ ਤਨਮਨਜੀਤ ਸਿੰਘ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਅਪੀਲ ਕੀਤੀ ਕਿ ਜਦੋਂ ਬ੍ਰਿਟਿਸ਼ ਪ੍ਰਧਾਨ ਮੰਤਰੀ ਅਗਲੀ ਵਾਰ ਆਪਣੇ ਪ੍ਰਧਾਨ ਮੰਤਰੀ ਮੋਦੀਜੌਨਸਨ ਇਸ ਮੁੱਦੇ ਤੇ ਆਪਣੇ ਭਾਰਤੀ ਹਮਰੁਤਬਾ ਪ੍ਰਧਾਨ ਮੰਤਰੀ ਮੋਦੀ ਨਾਲ ਵੀ ਗੱਲ ਕਰਨ। ਨਾਲ ਮੁਲਾਕਾਤ ਕਰਨਗੇ, ਤਾਂ ਕਿਸਾਨਾਂ ਦਾ ਮੁੱਦਾ ਜ਼ਰੂਰ ਉਠਾਇਆ ਜਾਣਾ ਚਾਹੀਦਾ ਹੈ ਅਤੇ ਉਮੀਦ ਹੈ ਕਿ ਭਾਰਤ ਵਿਚ ਮੌਜੂਦਾ ਰੁਕਾਵਟ ਨੂੰ ਜਲਦੀ ਹੱਲ ਕੀਤਾ ਜਾਣਾ ਚਾਹੀਦਾ ਹੈ। 

MP
 

ਜਿਕਰਯੋਗ ਹੈ ਕਿ ਬੀਤੇ ਦਿਨੀ  ਪ੍ਰਧਾਨ ਮੰਤਰੀ ਮੋਦੀ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਬੌਰਿਸ ਜੌਨਸਨ ਨੂੰ ਮੁੱਖ ਮਹਿਮਾਨ ਵਜੋਂ ਸੱਧਾ ਭੇਜਿਆ ਸੀ ਪਰ ਕੋਰੋਨਾ ਖਤਰੇ ਨੂੰ ਵੇਖਦੇ ਹੋਏ ਜੌਨਸਨ ਨੇ ਇਸ ਦੌਰੇ ਨੂੰ ਰੱਦ ਕਰ ਦਿੱਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement