ਕੇਂਦਰ ਨਾਲ ਬੈਠਕ ਬੇਸਿੱਟਾ ਨਿਕਲਣ ਮਗਰੋਂ ਕਿਸਾਨ ਜਥੇਬੰਦੀਆਂ ਨੇ ਐਲਾਨੀ ਅਗਲੀ ਰਣਨੀਤੀ
Published : Jan 9, 2021, 10:38 am IST
Updated : Jan 9, 2021, 10:45 am IST
SHARE ARTICLE
farmer
farmer

26 ਜਨਵਰੀ ਨੂੰ ਸਾਡੀ ਪਰੇਡ ਯੋਜਨਾ ਦੇ ਮੁਤਾਬਕ ਹੀ ਹੋਵੇਗੀ

ਨਵੀਂ ਦਿੱਲੀ: ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੌਰਾਨ ਹੀ ਬੀਤੇ ਦਿਨੀ ਕੇਂਦਰ ਤੇ ਕਿਸਾਨ ਜਥੇਬੰਦੀਆਂ ਦੇ  ਅੱਠਵੇਂ ਦੌਰ ਦੀ ਬੈਠਕ ਬੇਨਤੀਜਾ ਰਹੀ। ਹੁਣ ਅਗਲੀ ਬੈਠਕ 15 ਜਨਵਰੀ ਨੂੰ ਹੋਵੇਗੀ। ਮੀਟਿੰਗ 'ਚ ਕਿਸਾਨਾਂ ਅਤੇ ਸਰਕਾਰ ਵਿਚਾਲੇ ਤਲ਼ਖ਼ੀਆਂ ਵਧੀਆਂ ਜਾ ਰਹੀਆਂ ਹਨ। ਇਸ ਵਾਰ ਮੀਟਿੰਗ 'ਚ ਕਿਸਾਨਾਂ ਨੇ YES ਅਤੇ NO ਦੇ ਨਾਅਰੇ ਤੋਂ ਬਾਅਦ ਅੱਜ ਕਾਗਜ਼ਾਂ ਤੇ ਨਵਾਂ ਲਿਖਿਆ," ਜਾਂ ਮਰਾਂਗੇ, ਜਾਂ ਜਿੱਤਾਂਗੇ" ਦੀਆਂ ਤਖ਼ਤੀਆਂ ਲਗਾਈਆਂ। ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਅਤੇ ਕਿਸਾਨਾਂ ਦਰਮਿਆਨ ਇੱਕ ਡੈੱਡਲਾਕ ਹੈ। ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋ ਰਹੀ ਗੱਲਬਾਤ ਵਿੱਚ ਸਰਕਾਰ ਅਤੇ ਕਿਸਾਨ ਆਪਣੇ ਸਟੈਂਡ ‘ਤੇ ਅੜੇ ਹੋਏ ਹਨ। 

farmer
 

ਦਰਅਸਲ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕੱਲ੍ਹ ਨਾਨਕਸਰ ਗੁਰਦੁਆਰਾ ਦੇ ਬਾਬਾ ਲੱਖਾ ਸਿੰਘ ਨਾਲ ਮੁਲਾਕਾਤ ਕੀਤੀ, ਪਰ ਹੁਣ ਭਾਜਪਾ ਕੇਂਦਰ ਅਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਚਕਾਰ ਵਿਚੋਲਗੀ ਲਈ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼ਾਮਲ ਕਰਨ ਬਾਰੇ ਵਿਚਾਰ ਕਰ ਰਹੀ ਹੈ। ਖੇਤੀ ਮੰਤਰੀ ਨੇ ਇਕ ਵਾਰ ਫ਼ਿਰ ਸਾਫ਼ ਕਰ ਦਿੱਤਾ ਕਿ ਉਨ੍ਹਾਂ ਨਾਨਕਸਰ ਗੁਰਦੁਆਰੇ ਦੇ ਮੁਖੀ ਬਾਬਾ ਲੱਖਾ ਸਿੰਘ ਸਮੇਤ ਹੋਰ ਕਿਸੇ ਤੱਕ ਕੋਈ ਪਹੁੰਚ ਨਹੀਂ ਕੀਤੀ। 

farmer

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਡੇਰਾ ਮੁਖੀਆਂ ਤੇ ਧਾਰਮਿਕ ਆਗੂਆਂ ਨੂੰ ਅੱਗੇ ਕਰਕੇ ਕੇਂਦਰ ਸਰਕਾਰ ਧਾਰਮਿਕ ਪੱਤਾ ਖੇਡਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ, ‘ਜੇਕਰ ਅਸੀਂ ਜਥੇਦਾਰ ਵੱਲੋਂ ਆਖੀ ਗਈ ਗੱਲ ਨਾਲ ਸਹਿਮਤੀ ਜ਼ਾਹਿਰ ਨਾ ਕੀਤੀ ਤਾਂ ਉਹ ਕਹਿਣਗੇ ਕਿ ਅਸੀਂ ਅਕਾਲ ਤਖ਼ਤ ਦੀ ਪਾਲਣਾ ਨਹੀਂ ਕਰ ਰਹੇ। ਇਹ ਪੂਰੀ ਤਰ੍ਹਾ ਕਾਨੂੰਨੀ ਮੁੱਦਾ ਹੈ ਅਤੇ ਅਸੀਂ ਇਨ੍ਹਾਂ ਹਥਕੰਡਿਆਂ ’ਚ ਨਹੀਂ ਫਸਾਂਗੇ।’

ਬੈਠਕ ਤੋਂ ਬਾਅਦ ਅਖਿਲ ਭਾਰਤੀ ਕਿਸਾਨ ਸਭਾ ਦੇ ਮਹਾਂਸਕੱਤਰ ਹਨਨ ਮੋਲਾਹ ਨੇ ਕਿਹਾ ਕਿ ਬੈਠਕ ਦੌਰਾਨ ਤਿੱਖੀ ਬਹਿਸ ਹੋਈ। ਅਸੀਂ ਕਿਹਾ ਕਿ ਅਸੀਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਕੁਝ ਨਹੀਂ ਚਾਹੁੰਦੇ। ਅਸੀਂ ਕਿਸੇ ਵੀ ਅਦਾਲਤ 'ਚ ਨਹੀਂ ਜਾਵਾਂਗੇ। ਅਸੀਂ ਲੜਾਈ ਜਾਰੀ ਰੱਖਾਂਗੇ। 26 ਜਨਵਰੀ ਨੂੰ ਸਾਡੀ ਪਰੇਡ ਯੋਜਨਾ ਦੇ ਮੁਤਾਬਕ ਹੀ ਹੋਵੇਗੀ। ਕਿਸਾਨਾਂ ਨੇ ਗਣਤੰਤਰ ਦਿਵਸ ਦੌਰਾਨ ਟ੍ਰੈਕਟਰ ਰੈਲੀ ਕੱਡਣ ਦੀ ਗੱਲ ਆਖੀ ਹੈ। ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਵੀਰਵਾਰ ਹਜ਼ਾਰਾਂ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਟ੍ਰੈਕਟਰ ਰੈਲੀ ਕੱਢੀ ਸੀ।

farmer

ਦੱਸ ਦੇਈਏ ਕਿ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਅੱਠਵੇਂ ਦੌਰ ਦੀ ਗੱਲਬਾਤ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਈ ਸੀ। ਇਸ ਬੈਠਕ 'ਚ ਕੇਂਦਰ ਵਲੋਂ ਕੈਬਨਿਟ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਪਿਊਸ਼ ਗੋਇਲ ਹਾਜ਼ਰ ਹਨ। ਮੀਟਿੰਗ ਸ਼ੁਰੂ ਹੁੰਦੇ ਹੀ ਕਿਸਾਨ ਜਥੇਬੰਦੀਆਂ ਨੇ ਕਾਨੂੰਨ ਵਾਪਸ ਲੈਣ ਦੀ ਆਪਣੀ ਮੰਗ ਫਿਰ ਤੋਂ ਦੁਹਰਾਈ ਤੇ ਇਸ ਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨਾਂ ਨੂੰ ਬਿੱਲਾਂ ਤੇ ਚਰਚਾ ਦੀ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦੀ ਦੇਖਭਾਲ ਕਰਨਾ ਵੀ ਜ਼ਰੂਰੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement