ਕੋਰੋਨਾ ਦਾ ਵਧਦਾ ਕਹਿਰ, ਪੀਐਮ ਮੋਦੀ ਨੇ ਉੱਚ ਪੱਧਰੀ ਸਮੀਖਿਆ ਬੈਠਕ 'ਚ ਲਿਆ ਸਥਿਤੀ ਦਾ ਜਾਇਜ਼ਾ
Published : Jan 9, 2022, 6:15 pm IST
Updated : Jan 9, 2022, 6:15 pm IST
SHARE ARTICLE
  PM Modi reviews Covid-19 situation amid surge of infections
PM Modi reviews Covid-19 situation amid surge of infections

ਪਿਛਲੇ 15 ਦਿਨਾਂ 'ਚ ਕੋਰੋਨਾ ਦੇ ਮਾਮਲੇ ਬਹੁਤ ਤੇਜ਼ੀ ਨਾਲ ਵਧੇ ਹਨ

 

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਦੇਸ਼ ਵਿਚ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ। ਪੀਐਮ ਮੋਦੀ ਨੇ ਸਿਹਤ ਮੰਤਰਾਲੇ ਅਤੇ ਹੋਰ ਸਬੰਧਤ ਏਜੰਸੀਆਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਵਿਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਬਾਰੇ ਜਾਣਕਾਰੀ ਲਈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ 24 ਦਸੰਬਰ ਨੂੰ ਵੀ ਅਜਿਹੀ ਹੀ ਮੀਟਿੰਗ ਕੀਤੀ ਸੀ।

CoronavirusCoronavirus

ਪੀਐਮ ਮੋਦੀ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਪੀਐੱਮ ਮੋਦੀ ਦੀ ਇਹ ਸਮੀਖਿਆ ਬੈਠਕ ਅਜਿਹੇ ਸਮੇਂ ਹੋਈ ਹੈ ਜਦੋਂ ਦਿੱਲੀ, ਮੁੰਬਈ ਵਰਗੇ ਵੱਡੇ ਮਹਾਨਗਰਾਂ ਅਤੇ ਤਾਮਿਲਨਾਡੂ ਅਤੇ ਕਰਨਾਟਕ ਵਰਗੇ ਰਾਜਾਂ 'ਚ ਪਿਛਲੇ 15 ਦਿਨਾਂ 'ਚ ਕੋਰੋਨਾ ਦੇ ਮਾਮਲੇ ਬਹੁਤ ਤੇਜ਼ੀ ਨਾਲ ਵਧੇ ਹਨ। ਇਸ ਦੌਰਾਨ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਵੀ ਕਰ ਦਿੱਤਾ ਹੈ। 

PM Modi PM Modi

ਦੇਸ਼ ’ਚ ਐਤਵਾਰ ਨੂੰ 1,59,632 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਪਿਛਲੇ 224 ਦਿਨਾਂ ’ਚ ਸਾਹਮਣੇ ਆਏ ਸਭ ਤੋਂ ਵੱਧ ਰੋਜ਼ ਦੇ ਮਮਲੇ ਹਨ। ਦੇਸ਼ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 5,90,611 ਹੋ ਗਈ ਹੈ, ਜੋ ਕਰੀਬ 197 ਦਿਨਾਂ ’ਚ ਸਭ ਤੋਂ ਵੱਧ ਹੈ। ਦੇਸ਼ ’ਚ ਪਿਛਲੇ 24 ਘੰਟਿਆਂ ’ਚ 327 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 4,83,790 ਹੋ ਗਈ ਹੈ। ਓਮੀਕ੍ਰੋਨ ਦੇ 3,623 ਮਾਮਲਿਆਂ ’ਚੋਂ 1,409 ਲੋਕ ਜਾਂ ਤਾਂ ਦੇਸ਼ ਤੋਂ ਬਾਹਰ ਚਲੇ ਗਏ ਹਨ ਜਾਂ ਸਿਹਤਮੰਦ ਹੋ ਗਏ ਹਨ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement