Accident News: ਦਿੱਲੀ ਪੁਲਿਸ ਦੇ ਦੋ ਇੰਸਪੈਕਟਰਾਂ ਦੀ ਸੜਕ ਹਾਦਸੇ ਵਿਚ ਮੌਤ; ਕੁੰਡਲੀ ਬਾਰਡਰ ਨੇੜੇ ਵਾਪਰਿਆ ਭਿਆਨਕ ਹਾਦਸਾ
Published : Jan 9, 2024, 9:59 am IST
Updated : Jan 9, 2024, 9:59 am IST
SHARE ARTICLE
Two Delhi Police Personnel Killed In Car-Truck Collision
Two Delhi Police Personnel Killed In Car-Truck Collision

ਗੱਡੀ ਵਿਚ ਫਸੇ ਰਹਿ ਗਏ ਦੋਵੇਂ ਇੰਸਪੈਕਟਰ

Accident News: ਦਿੱਲੀ ਨੂੰ ਹਰਿਆਣਾ ਨਾਲ ਜੋੜਨ ਵਾਲੀ ਸੋਨੀਪਤ ਜ਼ਿਲ੍ਹੇ ਦੀ ਕੁੰਡਲੀ ਸਰਹੱਦ ਨੇੜੇ ਸੋਮਵਾਰ ਰਾਤ ਨੂੰ ਇਕ ਕਾਰ ਅਤੇ ਕੈਂਟਰ ਵਿਚਾਲੇ ਹੋਈ ਟੱਕਰ ਵਿਚ ਦਿੱਲੀ ਪੁਲਿਸ ਦੇ ਦੋ ਇੰਸਪੈਕਟਰਾਂ ਦੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਚਕਨਾਚੂਰ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿਤੀ ਹੈ।

ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 11:30 ਵਜੇ ਦਿੱਲੀ ਦੇ ਨਾਲ ਲੱਗਦੇ ਸੋਨੀਪਤ ਦੇ ਕੁੰਡਲੀ ਬਾਰਡਰ ਨੇੜੇ ਇਕ ਗੂੜ੍ਹੇ ਸਲੇਟੀ ਰੰਗ ਦੀ ਹੁੰਡਈ ਵੈਨਿਊ ਕਾਰ ਹਰਿਆਣਾ ਨੰਬਰ ਐਚਆਰ 14ਆਰ 3775 ਦੀ ਇਕ ਕੈਂਟਰ (ਟਰੱਕ) ਨਾਲ ਟਕਰਾ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹਾਦਸੇ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਕਾਰ ਦੇ ਅੰਦਰ ਫਸੇ ਦੋ ਜ਼ਖਮੀ ਪੁਲਿਸ ਕਰਮਚਾਰੀਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ, ਜਿਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿਤਾ ਗਿਆ। ਸੋਨੀਪਤ ਪੁਲਿਸ ਨੇ ਇਸ ਸਬੰਧੀ ਐਫਆਈਆਰ ਦਰਜ ਕਰਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਮ੍ਰਿਤਕ ਪੁਲਿਸ ਮੁਲਾਜ਼ਮਾਂ ਦੀ ਪਛਾਣ ਦਿਨੇਸ਼ ਬੈਨੀਵਾਲ ਅਤੇ ਰਣਵੀਰ ਵਜੋਂ ਹੋਈ ਹੈ।

 (For more Punjabi news apart from Two Delhi Police Personnel Killed In Car-Truck Collision, stay tuned to Rozana Spokesman)

Tags: delhi police

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement