ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਕੀਤਾ ਗ੍ਰਿਫ਼ਤਾਰ
Published : Feb 9, 2021, 9:43 am IST
Updated : Feb 9, 2021, 10:34 am IST
SHARE ARTICLE
deep sidhu
deep sidhu

ਤਿੰਨ ਫਰਵਰੀ ਨੂੰ ਦਿੱਲੀ ਪੁਲਿਸ ਨੇ ਦੀਪ ਸਿੱਧੂ, ਜੁਗਰਾਜ ਸਿੰਘ ਸਮੇਤ ਚਾਰ ਲੋਕਾਂ 'ਤੇ ਇਕ-ਇਕ ਲੱਖ ਰੁਪਏ ਦਾ ਇਨਾਮ ਐਲਾਨਿਆ ਸੀ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਦਾ ਲਗਾਤਾਰ ਜਾਰੀ ਹੈ। ਇਸ ਦਰਮਿਆਨ ਦਿੱਲੀ ਪੁਲਿਸ ਨੇ ਅੱਜ 26 ਜਨਵਰੀ 'ਚ ਹੋਈ ਦਿੱਲੀ ਹਿੰਸਾ ਮਾਮਲੇ 'ਚ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਪੁਲਿਸ ਮੁਤਾਬਿਕ 26 ਜਨਵਰੀ ਹਿੰਸਾ ਮਾਮਲੇ 'ਚ ਦੀਪ ਸਿੱਧੂ ਨੂੰ ਚੰਡੀਗੜ੍ਹ ਅਤੇ ਅੰਬਾਲਾ ਦੇ ਵਿਚਕਾਰ ਜ਼ੀਰਕਪੁਰ ਖੇਤਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। 

deep sidhudeep sidhu

ਦਿੱਲੀ ਪੁਲਿਸ ਮੁਤਾਬਿਕ ਦੀਪ ਸਿੱਧੂ ਕੈਲੀਫੋਰਨੀਆ 'ਚ ਰਹਿਣ ਵਾਲੀ ਇਕ ਔਰਤ ਤੇ ਅਦਾਕਾਰ ਦੇ ਸੰਪਰਕ 'ਚ ਸੀ। ਦੀਪ ਸਿੱਧੂ ਵੀਡੀਓ ਬਣਾਉਂਦਾ ਸੀ ਅਤੇ ਉਸਨੂੰ ਭੇਜਦਾ ਸੀ ਅਤੇ ਉਹ ਆਪਣੇ ਫੇਸਬੁੱਕ ਅਕਾਉਂਟ 'ਤੇ ਅਪਲੋਡ ਕਰਦੀ ਸੀ।  

deep sidhuTweet

ਤਿੰਨ ਫਰਵਰੀ ਨੂੰ ਦਿੱਲੀ ਪੁਲਿਸ ਨੇ ਦੀਪ ਸਿੱਧੂ, ਜੁਗਰਾਜ ਸਿੰਘ ਸਮੇਤ ਚਾਰ ਲੋਕਾਂ 'ਤੇ ਇਕ-ਇਕ ਲੱਖ ਰੁਪਏ ਦਾ ਇਨਾਮ ਐਲਾਨਿਆ ਸੀ। ਦੀਪ ਸਿੱਧੂ ਤਕਰੀਬਨ 15 ਦਿਨਾਂ ਤੋਂ ਫਰਾਰ ਸੀ ਤੇ ਅੱਜ ਪੁਲਿਸ ਨੇ ਇਸ ਨੂੰ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਇਹ ਨਹੀਂ ਦੱਸਿਆ ਗਿਆ ਹੈ ਕਿ ਪੁਲਿਸ ਨੇ ਉਸਨੂੰ ਕਿਥੋਂ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਉਸ 'ਤੇ ਇਕ ਲੱਖ ਰੁਪਏ ਦਾ ਇਨਾਮ ਰੱਖਿਆ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement