ਆਪ ਆਗੂ ਸੰਜੇ ਸਿੰਘ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਗ੍ਰਿਫ਼ਤਾਰੀ ‘ਤੇ ਲਾਈ ਰੋਕ
Published : Feb 9, 2021, 1:34 pm IST
Updated : Feb 9, 2021, 1:34 pm IST
SHARE ARTICLE
Sanjay Singh
Sanjay Singh

ਸੁਪਰੀਮ ਕੋਰਟ ਦੀ ਸੰਜੇ ਸਿੰਘ ਨੂੰ ਫਟਕਾਰ, ਕਿਹਾ ਤੁਸੀਂ ਜਾਤੀ ਅਤੇ ਧਰਮ ਦੇ ਅਧਾਰ ‘ਤੇ ਸਮਾਜ ਨੂੰ ਨਹੀਂ ਵੰਡ ਸਕਦੇ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਵੱਡੀ ਰਾਹਤ ਦਿੰਦਿਆਂ ਉਹਨਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਉਣ ਦਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਵਿਚ ਸੰਜੇ ਸਿੰਘ ਖ਼ਿਲਾਫ਼ ਉੱਤਰ ਪ੍ਰਦੇਸ਼ ਵਿਚ ਦੇਸ਼ ਧ੍ਰੋਹ ਸਮੇਤ ਕਈ ਅਰੋਪਾਂ ਤਹਿਤ ਦਰਜ ਐਫ.ਆਈ.ਆਰ. ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ।

Sanjay singhSanjay singh

ਸੁਪਰੀਮ ਕੋਰਟ ਨੇ ਕਿਹਾ ਕਿ ਉੱਤਰ ਪ੍ਰਦੇਸ਼ ਪੁਲਿਸ ਨੂੰ ਇਹਨਾਂ ਮਾਮਲਿਆਂ ਵਿਚ ਸੰਸਦ ਮੈਂਬਰ ਸੰਜੇ ਸਿੰਘ ਖ਼ਿਲਾਫ਼ ਕਾਰਵਾਈ ਕਰਨ ਲਈ ਰਾਜ ਸਭਾ ਦੇ ਚੇਅਰਮੈਨ ਕੋਲੋਂ ਮਨਜ਼ੂਰੀ ਲੈਣ ਤੋਂ ਰੋਕਿਆ ਨਹੀਂ ਜਾ ਰਿਹਾ। ਸੁਪਰੀਮ ਕੋਰਟ ਨੇ ਸੰਜੇ ਸਿੰਘ ਨੂੰ ਕਿਹਾ ਕਿ ਤੁਸੀਂ ਜਾਤੀ ਅਤੇ ਧਰਮ ਦੇ ਅਧਾਰ ‘ਤੇ ਸਮਾਜ ਨੂੰ ਵੰਡ ਨਹੀਂ ਸਕਦੇ।

supreme court Supreme court

ਇਸ ਤੋਂ ਇਲਾਵਾ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਵੀ ਨੋਟਿਸ ਭੇਜਿਆ ਹੈ। ਸੁਪਰੀਮ ਕੋਰਟ ਨੇ ਕੁਝ ਵਕੀਲਾਂ ਵੱਲੋਂ ਦਰਜ ਕੀਤੀਆਂ ਗਈਆਂ ਪਟੀਸ਼ਨਾਂ ਨੂੰ ਵੀ ਖਾਰਜ ਕਰ ਦਿੱਤਾ, ਜੋ ਦੇਸ਼ ਧ੍ਰੋਹ ਦੇ ਮਾਮਲਿਆਂ ਵਿਚ ਲਾਈ ਜਾਣ ਵਾਲੀ ਆਈਪੀਸੀ ਦੀ ਧਾਰਾ 124A ਦੀ ਦੁਰਵਰਤੋਂ ਖ਼ਿਲਾਫ਼ ਦਰਜ ਕੀਤੀ ਗਈ ਸੀ। ਕੋਰਟ ਨੇ ਕਿਹਾ ਕਿ ਵਕੀਲਾਂ ਵੱਲੋਂ ਦਰਜ ਪਟੀਸ਼ਨ ‘ਤੇ ਸੁਣਵਾਈ ਨਹੀਂ ਹੋ ਸਕਦੀ। ਦੱਸ ਦਈਏ ਕਿ ਆਪ ਆਗੂ ‘ਤੇ ਉੱਤਰ ਪ੍ਰਦੇਸ਼ ਵਿਚ ਜਾਤੀ ਅਤੇ ਧਰਮ ਦੇ ਅਧਾਰ ‘ਤੇ ਨਫਰਤ ਫੈਲਾਉਣ ਦਾ ਦੋਸ਼ ਲਗਾਇਆ ਗਿਆ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement