ਸਿੰਘੂ ਬਾਰਡਰ ਪਹੁੰਚੀ ਨਵਜੋਤ ਕੌਰ ਨੇ ਕਿਹਾ ਕਿ ਨਾਰੀ ਸ਼ਕਤੀ ਦਾ ਅਸਲ ਅਰਥ ਔਰਤ ਦਾ ਸਨਮਾਨ ਕਰਨਾ ਹੈ
Published : Mar 9, 2021, 4:35 pm IST
Updated : Mar 9, 2021, 6:23 pm IST
SHARE ARTICLE
Farmer Protest
Farmer Protest

ਕਿਹਾ ਕਿ ਹਰ ਮਨੁੱਖ ਨੂੰ ਬਾਹਰ ਰੌਲਾ ਪਾਉਣ ਨਾਲੋਂ ਪਹਿਲਾਂ ਅਪਣੇ ਮਨ ਨੂੰ ਜਿੱਤਣਾ ਚਾਹੀਦਾ ਹੈ ।

ਨਵੀਂ ਦਿੱਲੀ (ਸੈਸ਼ਵ ਨਾਗਰਾ) : ਚੰਡੀਗੜ੍ਹ ਤੋਂ ਦਿੱਲੀ ਸਿੰਘੂ ਬਾਰਡਰ ਖਾਸ ਤੌਰ ’ਤੇ ਪਹੁੰਚੀ ਬੀਬੀ ਨਵਜੋਤ ਕੌਰ ਨੇ ਕਿਹਾ ਕਿ ਨਾਰੀ ਸ਼ਕਤੀ ਦਾ ਅਸਲ ਮਤਲਬ ਔਰਤ ਦਾ ਸਨਮਾਨ ਕਰਨਾ ਅਤੇ ਆਪਣੇ ਮਨ ਨੂੰ ਜਿੱਤਣਾ ਹੈ । ਉਨ੍ਹਾਂ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਹਰ ਮਨੁੱਖ ਨੂੰ ਬਾਹਰ ਰੌਲਾ ਪਾਉਣ ਤੋਂ ਪਹਿਲਾਂ ਆਪਣੇ ਮਨ ਨੂੰ ਜਿੱਤਣਾ ਚਾਹੀਦਾ ਹੈ । 

photophotoਬੀਬੀ ਨਵਜੋਤ ਕੌਰ ਨੇ ਅਪਣੇ ਵੱਖਰੇ ਢੰਗ ਦੇ ਪਹਿਰਾਵੇ ਬਾਰੇ ਦੱਸਦਿਆਂ ਕਿਹਾ ਕਿ ਮੇਰੇ ਪਰਿਵਾਰ ਨੇ ਹਮੇਸ਼ਾ ਹੀ ਮੇਰੇ ਪਹਿਰਾਵੇ ਨੂੰ ਉਤਸ਼ਾਹਤ ਕੀਤਾ ਹੈ । ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਮਰਦਾਂ ਵਾਲਾ ਪਹਿਰਾਵਾ ਪਾਉਣ ’ਤੇ ਮੇਰੇ ਪਰਿਵਾਰ ਨੇ ਕਦੇ ਵੀ ਕੋਈ ਇਤਰਾਜ਼ ਨਹੀਂ ਕੀਤਾ ਸਗੋਂ ਮੇਰਾ ਪਰਿਵਾਰ ਮੈਨੂੰ ਅਜਿਹੇ ਪਹਿਰਾਵੇ ਵਿਚ ਦੇਖ ਕੇ ਖ਼ੁਸ਼ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੇਰੇ ਪਰਿਵਾਰ ਵਿਚ ਇਕ ਮੇਰੀ ਬੇਟੀ ਇਕ ਬੇਟਾ ਅਤੇ ਮੇਰਾ ਪਤੀ ਹੈ, ਅਸੀਂ ਸਾਰੇ ਕਿਸਾਨੀ ਪਰਿਵਾਰ ਨਾਲ ਸਬੰਧ ਰੱਖਦੇ ਹਾਂ । ਇਸੇ ਕਰਕੇ ਮੈਂ ਅਤੇ ਮੇਰਾ ਪਰਿਵਾਰ ਅਕਸਰ ਹੀ ਸਿੰਘੂ ਬਾਰਡਰ ’ਤੇ ਕਿਸਾਨੀ ਅੰਦੋਲਨ ਵਿਚ ਹਾਜ਼ਰੀ ਭਰਨ ਆਉਂਦੇ ਰਹਿੰਦੇ ਹਾਂ ।  

photophotoਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਨਾਰੀ ਦਿਵਸ ਮਨਾਉਣ ਦੇ ਸੱਚੇ ਅਰਥ ਔਰਤ ਨੂੰ ਬਰਾਬਰਤਾ ਦੇ ਨਾਲ-ਨਾਲ ਉਸ ਨੂੰ  ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨੇ ਚਾਹੀਦੇ ਹਨ । ਬੀਬੀ ਨਵਜੋਤ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨੇ ਕਾਲੇ ਕਾਨੂੰਨ ਕਿਸਾਨੀ ਲਈ ਮੌਤ ਦੇ ਵਾਰੰਟ ਹਨ । ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨੀ ਦੇ ਖ਼ਿਲਾਫ਼ ਬਣਾਏ ਕਾਨੂੰਨ ਰੱਦ ਨਹੀਂ ਕਰਦੀ ਤਾਂ ਇਨ੍ਹਾਂ ਕਾਨੂੰਨਾਂ ਨਾਲ ਦੇਸ਼ ਦੀ ਕਿਸਾਨੀ ਬਰਬਾਦ ਹੋ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement