ਜੰਮੂ-ਕਸ਼ਮੀਰ ਦੇ ਊਧਮਪੁਰ 'ਚ ਹੋਇਆ ਧਮਾਕਾ, ਇਕ ਦੀ ਮੌਤ, 13 ਜ਼ਖਮੀ
Published : Mar 9, 2022, 2:53 pm IST
Updated : Mar 9, 2022, 2:54 pm IST
SHARE ARTICLE
Blast
Blast

ਪੁਲਿਸ ਦਾ ਬੰਬ ਨਿਰੋਧਕ ਦਸਤਾ ਅਤੇ ਐਫਐਸਐਲ ਟੀਮ ਮੌਕੇ 'ਤੇ ਪਹੁੰਚ ਗਈ ਹੈ

ਊਧਮਪੁਰ : ਊਧਮਪੁਰ ਦੇ ਸਲਾਥੀਆ ਚੌਕ 'ਤੇ ਬੁੱਧਵਾਰ ਯਾਨੀ ਅੱਜ ਦੁਪਹਿਰ ਨੂੰ ਸ਼ੱਕੀ ਹਾਲਾਤ ਵਿਚ ਧਮਾਕਾ ਹੋਇਆ। ਇਸ ਧਮਾਕੇ 'ਚ ਹੁਣ ਤੱਕ 1 ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 13 ਲੋਕ ਜ਼ਖਮੀ ਹੋ ਗਏ ਹਨ। ਧਮਾਕੇ ਤੋਂ ਬਾਅਦ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।

BlastBlast

ਪੁਲਿਸ ਦਾ ਬੰਬ ਨਿਰੋਧਕ ਦਸਤਾ ਅਤੇ ਐਫਐਸਐਲ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਆਖਿਰ ਇਹ ਕਿਸ ਤਰ੍ਹਾਂ ਦਾ ਧਮਾਕਾ ਹੈ। ਇਸ ਦੇ ਨਾਲ ਹੀ ਪੁਲਿਸ ਇਸ ਧਮਾਕੇ ਦੀ ਅੱਤਵਾਦੀ ਹਮਲੇ ਦੇ ਕੋਣ ਤੋਂ ਵੀ ਜਾਂਚ ਕਰ ਰਹੀ ਹੈ। 

udhampur blast udhampur blast

ਰਿਪੋਰਟ ਮੁਤਾਬਕ ਬਾਜ਼ਾਰ 'ਚ ਇਹ ਧਮਾਕਾ ਅੱਜ ਦੁਪਹਿਰ ਨੂੰ ਹੋਇਆ। ਧਮਾਕੇ ਦੀ ਆਵਾਜ਼ ਸੁਣ ਕੇ ਸਾਰੇ ਪਾਸੇ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ। ਆਸ-ਪਾਸ ਦੇ ਲੋਕਾਂ ਅਤੇ ਪੁਲਿਸ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਸੂਚਨਾ ਮਿਲਦੇ ਹੀ ਪੁਲਿਸ ਟੀਮ ਵੀ ਮੌਕੇ 'ਤੇ ਪਹੁੰਚ ਗਈ ਅਤੇ ਆਸਪਾਸ ਦੇ ਲੋਕਾਂ ਤੋਂ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ।

blastblast

ਹੁਣ ਤੱਕ ਦੀ ਜਾਂਚ 'ਚ ਪਤਾ ਲੱਗਾ ਹੈ ਕਿ ਧਮਾਕਾ ਇਕ ਸਬਜ਼ੀ ਵਿਕਰੇਤਾ ਦੀ ਗਲੀ 'ਚ ਹੋਇਆ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਵੀ ਇਸ ਧਮਾਕੇ ਦੀ ਜਾਣਕਾਰੀ ਦਿੱਤੀ ਹੈ।  ਊਧਮਪੁਰ ਦੇ ਐਸ.ਐਸ.ਪੀ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement