ਦਿੱਲੀ ਸਰਕਾਰ ਦੇ 2 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ, ਸੌਰਭ ਭਾਰਦਵਾਜ ਅਤੇ ਆਤਿਸ਼ੀ ਨੂੰ ਮਿਲਿਆ ਇਹ ਮੰਤਰਾਲਾ
Published : Mar 9, 2023, 7:01 pm IST
Updated : Mar 9, 2023, 7:01 pm IST
SHARE ARTICLE
Delhi New Ministers
Delhi New Ministers

ਦਿੱਲੀ ਨੂੰ ਹੁਣ ਨਵਾਂ ਉਪ ਮੁੱਖ ਮੰਤਰੀ ਮਿਲਣ ਦੀ ਸੰਭਾਵਨਾ ਨਹੀਂ ਹੈ, ਜੋ ਪਹਿਲਾਂ ਮਨੀਸ਼ ਸਿਸੋਦੀਆ ਕੋਲ ਸੀ।

ਨਵੀਂ ਦਿੱਲੀ: ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਦੋ ਨਵੇਂ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਵੀਰਵਾਰ ਨੂੰ ਰਾਜ ਭਵਨ ਵਿਚ ਹੋਇਆ। ਸੌਰਭ ਭਾਰਦਵਾਜ ਅਤੇ ਆਤਿਸ਼ੀ ਨੇ ਰਾਜ ਭਵਨ ਵਿਚ ਮੰਤਰੀ ਵਜੋਂ ਸਹੁੰ ਚੁੱਕੀ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਹੋਰ ਮੈਂਬਰ ਵੀ ਮੌਜੂਦ ਸਨ। ਆਤਿਸ਼ੀ ਦਿੱਲੀ ਦੇ ਨਵੇਂ ਸਿੱਖਿਆ ਮੰਤਰੀ ਹੋਣਗੇ। 

ਸਿੱਖਿਆ ਤੋਂ ਇਲਾਵਾ ਉਹ ਊਰਜਾ ਅਤੇ ਸੈਰ-ਸਪਾਟਾ ਵਿਭਾਗ ਵੀ ਸੰਭਾਲਣਗੇ। ਦੂਜੇ ਪਾਸੇ ਸੌਰਭ ਭਾਰਦਵਾਜ ਦਿੱਲੀ ਦੇ ਨਵੇਂ ਸਿਹਤ ਮੰਤਰੀ ਹੋਣਗੇ। ਉਹ ਸਿਹਤ, ਸ਼ਹਿਰੀ ਵਿਕਾਸ, ਪਾਣੀ ਅਤੇ ਉਦਯੋਗ ਵਿਭਾਗ ਸੰਭਾਲਣਗੇ। ਦੱਸ ਦਈਏ ਕਿ ਭਾਰਦਵਾਜ ਅਰਵਿੰਦ ਕੇਜਰੀਵਾਲ ਦੀ ਪਹਿਲੀ ਸਰਕਾਰ ਵਿਚ 49 ਦਿਨਾਂ ਤੱਕ ਟਰਾਂਸਪੋਰਟ ਮੰਤਰੀ ਰਹੇ ਹਨ। ਦੂਜੇ ਪਾਸੇ ਆਤਿਸ਼ੀ ਸਿੱਖਿਆ ਖੇਤਰ ਵਿਚ ਸਿਸੋਦੀਆ ਦੇ ਸਲਾਹਕਾਰ ਰਹਿ ਚੁੱਕੇ ਹਨ। ਦਿੱਲੀ ਨੂੰ ਹੁਣ ਨਵਾਂ ਉਪ ਮੁੱਖ ਮੰਤਰੀ ਮਿਲਣ ਦੀ ਸੰਭਾਵਨਾ ਨਹੀਂ ਹੈ, ਜੋ ਪਹਿਲਾਂ ਮਨੀਸ਼ ਸਿਸੋਦੀਆ ਕੋਲ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement