ਖਰੜ ਪੁਲਿਸ ਦੀ ਕਾਰਵਾਈ, ਚੰਡੀਗੜ੍ਹ ਦੇ ਨੌਜਵਾਨ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

By : GAGANDEEP

Published : Mar 9, 2023, 1:34 pm IST
Updated : Mar 9, 2023, 1:34 pm IST
SHARE ARTICLE
PHOTO
PHOTO

ਪੁਲਿਸ ਨੇ ਅੱਗੇ ਦੀ ਜਾਂਚ ਕੀਤੀ ਸ਼ੁਰੂ

 

ਖਰੜ: ਖਰੜ ਪੁਲਿਸ ਨੇ ਚੰਡੀਗੜ੍ਹ ਦੇ ਨੌਜਵਾਨ ਖ਼ਿਲਾਫ਼ ਨਾਰਕੋਟਿਕਸ ਡਰੱਗ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਦੀ ਧਾਰਾ 21 ਤਹਿਤ ਕੇਸ ਦਰਜ ਕੀਤਾ ਹੈ। ਇਹ ਮਾਮਲਾ ਥਾਣਾ ਸਦਰ ਦੇ ਐਸਐਚਓ ਭਗਤਵੀਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਸਾਹਿਲ ਕੁਮਾਰ ਵਾਸੀ ਮੌਲੀ ਜਗਰਾ, ਚੰਡੀਗੜ੍ਹ ਵਜੋਂ ਹੋਈ ਹੈ।

ਇਹ ਵੀ ਪੜ੍ਹੋ : 'PM ਨਰਿੰਦਰ ਮੋਦੀ ਦੀ ਅਗਵਾਈ 'ਚ ਪਾਕਿਸਤਾਨ ਦੀ ਭੜਕਾਹਟ ਦਾ ਭਾਰਤ ਦੇ ਸਕਦਾ ਹੈ ਢੁੱਕਵਾਂ ਜਵਾਬ', ਯੂਐਸ ਇੰਟੈਲੀਜੈਂਸ  

ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਐਸਐਚਓ ਜਿਪਸੀ ਵਿੱਚ ਟੀਮ ਨਾਲ ਗਸ਼ਤ ’ਤੇ ਸਨ। ਉਹ ਰਾਤ ਕਰੀਬ 12:20 ਵਜੇ ਰਿਆਤ ਬਾਹਰਾ ਯੂਨੀਵਰਸਿਟੀ ਤੋਂ ਖਰੜ ਵੱਲ ਆ ਰਹੇ ਸਨ।  ਉਦੋਂ ਹੀ ਰਡਿਆਲਾ ਕੱਟ, ਖਰੜ ਤੋਂ ਇੱਕ ਨੌਜਵਾਨ ਪੈਦਲ ਆ ਰਿਹਾ ਸੀ। ਪੁਲਿਸ ਨੂੰ ਦੇਖ ਕੇ  ਮੁਸਜ਼ਮ ਨੇ ਆਪਣੀ ਪੈਂਟ 'ਚੋਂ ਇਕ ਲਿਫਾਫਾ ਕੱਢ ਲਿਆ ਅਤੇ ਕੱਚੀ ਸੜਕ 'ਤੇ ਸੁੱਟ ਕੇ ਖਰੜ ਵੱਲ ਭੱਜਣ ਲੱਗਾ। ਉਸ ਨੂੰ ਪੁਲਿਸ ਪਾਰਟੀ ਨੇ ਕਾਬੂ ਕਰ ਲਿਆ।

 

ਇਹ ਵੀ ਪੜ੍ਹੋ : ਹਰਿਆਣਾ ਦੀ ਨਵੀਂ ਵਿਧਾਨ ਸਭਾ ਦੀ ਇਮਾਰਤ 'ਤੇ ਫਸਿਆ ਪੇਚ: 10 ਏਕੜ ਜ਼ਮੀਨ 'ਤੇ ਯੂ.ਟੀ. ਦੀ ਨਾਂਹ

ਮੁਲਜ਼ਮ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਵਿੱਚੋਂ ਹੈਰੋਇਨ ਬਰਾਮਦ ਹੋਈ। ਇਸ ਦਾ ਵਜ਼ਨ 38 ਗ੍ਰਾਮ ਪਾਇਆ ਗਿਆ। ਉਸਨੂੰ ਐਨਡੀਪੀਐਸ ਐਕਟ ਦੀ ਧਾਰਾ 50 ਦੇ ਤਹਿਤ ਨੋਟਿਸ ਭੇਜਿਆ ਗਿਆ ਅਤੇ ਉਸਦੇ ਦਸਤਖਤ ਦੀ ਜਾਂਚ ਕਰਵਾਈ ਗਈ। ਉਸ ਦੀ ਜੇਬ ਵਿੱਚੋਂ ਇੱਕ ਮੋਬਾਈਲ ਫ਼ੋਨ ਅਤੇ 500 ਰੁਪਏ ਬਰਾਮਦ ਹੋਏ। ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਪੁਲਿਸ ਉਸ ਕੋਲੋਂ ਬਰਾਮਦ ਨਸ਼ੀਲੇ ਪਦਾਰਥਾਂ ਦੀ ਜਾਂਚ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement