ਮੁਜ਼ੱਫਰਨਗਰ: ਰਾਕੇਸ਼ ਟਿਕੈਤ ਦੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਅਕਤੀ ਨੇ ਫੋਨ ਕਰਕੇ ਕਿਹਾ.....

By : GAGANDEEP

Published : Mar 9, 2023, 3:44 pm IST
Updated : Mar 9, 2023, 3:44 pm IST
SHARE ARTICLE
Rakesh Tikait
Rakesh Tikait

'ਕਿਸਾਨਾਂ ਦੇ ਹੱਕਾਂ ਦੀ ਗੱਲ ਕਰਨਾ ਬੰਦ ਕਰਦੋ, ਨਹੀਂ ਤਾਂ...''

 

ਮੁਜ਼ੱਫਰਨਗਰ: ਮੁਜ਼ੱਫਰਨਗਰ ਵਿੱਚ ਰਾਕੇਸ਼ ਟਿਕੈਤ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਨਰੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੂੰ ਧਮਕੀ ਦਾ ਫੋਨ ਆਇਆ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਰਕਾਰ ਤੋਂ ਜਾਂਚ ਦੀ ਮੰਗ ਕੀਤੀ ਹੈ। ਗੌਰਵ ਟਿਕੈਤ ਦੀ ਤਰਫੋਂ ਮੁਜ਼ੱਫਰਨਗਰ ਦੇ ਭੌਰਕਲਾਂ ਥਾਣਾ ਪ੍ਰਧਾਨ ਨੂੰ ਪੱਤਰ ਲਿਖਿਆ ਗਿਆ ਹੈ। ਵੀਰਵਾਰ ਨੂੰ ਲਿਖੇ ਪੱਤਰ 'ਚ ਗੌਰਵ ਟਿਕੈਤ ਨੇ ਕਿਹਾ ਹੈ ਕਿ ਉਸ ਨੂੰ ਬੁੱਧਵਾਰ ਰਾਤ ਕਰੀਬ 9.15 ਤੋਂ 10.00 ਵਜੇ ਤੱਕ ਆਪਣੇ ਮੋਬਾਇਲ 'ਤੇ ਨੰਬਰ 07217698052 ਤੋਂ ਇਕ ਤੋਂ ਬਾਅਦ ਇਕ ਕਈ ਫੋਨ ਆਏ। ਫੋਨ ਕਰਨ ਵਾਲੇ ਨੇ ਪੂਰੇ ਟਿਕੈਤ ਪਰਿਵਾਰ ਨੂੰ ਮਾਰਨ ਦੀ ਧਮਕੀ ਦਿੱਤੀ। ਗੌਰਵ ਟਿਕੈਤ ਨੇ ਇਹ ਵੀ ਕਿਹਾ ਹੈ ਕਿ ਧਮਕੀ ਦੇਣ ਵਾਲੇ ਵਿਅਕਤੀ ਨੇ ਉਸ ਨੂੰ ਮੈਸੇਜ ਕਰਕੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ।

ਇਹ ਵੀ ਪੜ੍ਹੋ: ਸ਼ਰਾਰਤੀ ਅਨਸਰ ਨੇ ਛੋਟੇ ਹਾਥੀ ਨੂੰ ਲਗਾਈ ਅੱਗ, ਪੀੜਤ ਨੇ ਬੈਂਕ ਤੋਂ ਲੋਨ ਲੈ ਕੇ ਲਿਆ ਸੀ ਛੋਟਾ ਹਾਥੀ  

ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਚੌਧਰੀ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿੱਚ ਰਾਕੇਸ਼ ਟਿਕੈਤ ਨੇ ਲਿਖਿਆ ਹੈ ਕਿ ਅਸੀਂ ਪਿਛਲੇ 36 ਸਾਲਾਂ ਤੋਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਲੜ ਰਹੇ ਹਾਂ। ਭਾਰਤੀ ਕਿਸਾਨ ਯੂਨੀਅਨ ਨੇ ਦਿੱਲੀ ਵਿੱਚ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ ਕੀਤੀ। ਅੰਦੋਲਨ ਦੇ ਸਮੇਂ ਵੀ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਚੌਧਰੀ ਰਾਕੇਸ਼ ਟਿਕੈਤ ਨੂੰ ਧਮਕੀ ਭਰੇ ਫੋਨ ਆਏ ਸਨ।

ਇਹ ਵੀ ਪੜ੍ਹੋ: ਧੀ ਦੀ ਮੌਤ ਦੀ ਖ਼ਬਰ ਸੁਣ ਰੋਂਦੇ-ਰੋਂਦੇ ਸਹੁਰੇ ਘਰ ਪਹੁੰਚੇ ਮਾਪੇ, ਜਦੋਂ ਵੇਖਿਆ ਤਾਂ ਧੀ ਰਸੋਈ 'ਚ ਬਣਾ ਰਹੀ ਸੀ ਰੋਟੀ

ਪੱਤਰ ਵਿੱਚ ਕਿਹਾ ਗਿਆ ਹੈ ਕਿ ਪਹਿਲਾਂ ਦਿੱਤੀ ਗਈ ਧਮਕੀ ਨੂੰ ਲੈ ਕੇ ਕੌਸ਼ਾਂਬੀ ਜ਼ਿਲ੍ਹੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇੱਕ ਹੋਰ ਮਾਮਲੇ ਵਿੱਚ, ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੂੰ ਮੁਜ਼ੱਫਰਨਗਰ ਵਿੱਚ ਇੱਕ ਅਣਪਛਾਤੇ ਕਾਲ ਤੋਂ ਦੁਬਾਰਾ ਧਮਕੀ ਮਿਲੀ। ਇਸ ਸਬੰਧੀ ਸੂਚਨਾ ਥਾਣਾ ਸਿਵਲ ਲਾਈਨ ਦੀ ਪੁਲੀਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਦਿੱਤੀ ਗਈ। ਹੁਣ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਨਰੇਸ਼ ਟਿਕੈਤ ਦੇ ਪੁੱਤਰ ਗੌਰਵ ਟਿਕੈਤ ਦੇ ਮੋਬਾਈਲ ਫੋਨ 'ਤੇ ਧਮਕੀ ਦਿੱਤੀ ਗਈ ਹੈ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਕਿ ਤੁਸੀਂ ਦਿੱਲੀ ਵਿੱਚ ਅੰਦੋਲਨ ਕੀਤਾ ਸੀ, ਤੁਸੀਂ ਠੀਕ ਨਹੀਂ ਕੀਤਾ ਸੀ। ਤੁਸੀਂ ਕਿਸਾਨਾਂ ਦੀ ਗੱਲ ਬੰਦ ਕਰੋ ਅਤੇ ਪਿੱਛੇ ਹਟ ਜਾਓ, ਨਹੀਂ ਤਾਂ ਤੁਹਾਡਾ ਸਾਰਾ ਟਿਕੈਤ ਪਰਿਵਾਰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਰਾਕੇਸ਼ ਟਿਕੈਤ ਦੀ ਤਰਫੋਂ ਪੂਰੇ ਪਰਿਵਾਰ ਲਈ ਸੁਰੱਖਿਆ ਦੇ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ ਹੈ। ਰਾਕੇਸ਼ ਟਿਕੈਤ ਵੱਲੋਂ ਲਿਖੇ ਪੱਤਰ ਦੀ ਕਾਪੀ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਦਫ਼ਤਰ, ਯੂਪੀ ਦੇ ਡੀਜੀਪੀ, ਸਹਾਰਨਪੁਰ ਦੇ ਡੀਆਈਜੀ, ਮੁਜ਼ੱਫ਼ਰਨਗਰ ਦੇ ਐਸਐਸਪੀ ਨੂੰ ਵੀ ਦਿੱਤੀ ਗਈ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement