CJI Chandrachud News ਦੇਸ਼ ’ਚ ਬਰਾਬਰੀ ਕਾਇਮ ਰੱਖਣ ਲਈ ਆਪਸੀ ਭਾਈਚਾਰਾ ਜ਼ਰੂਰੀ: ਚੀਫ਼ ਜਸਟਿਸ
Published : Mar 9, 2024, 8:30 pm IST
Updated : Mar 9, 2024, 8:30 pm IST
SHARE ARTICLE
CJI Chandrachud
CJI Chandrachud

ਜਸਟਿਸ ਚੰਦਰਚੂੜ ਨੇ ਕਿਹਾ ਕਿ ਜੇਕਰ ਲੋਕ ਇਕ-ਦੂਜੇ ਨਾਲ ਲੜਦੇ ਹਨ ਤਾਂ ਦੇਸ਼ ਕਿਵੇਂ ਅੱਗੇ ਵਧੇਗਾ?

CJI Chandrachud News: ਭਾਰਤ ਦੇ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਨੇ ਸਨਿਚਰਵਾਰ ਨੂੰ ਕਿਹਾ ਕਿ ਦੇਸ਼ ’ਚ ਸਮਾਨਤਾ ਬਣਾਈ ਰੱਖਣ ਲਈ ਆਪਸੀ ਭਾਈਚਾਰਾ ਜ਼ਰੂਰੀ ਹੈ। ਜਸਟਿਸ ਚੰਦਰਚੂੜ ਨੇ ਕਿਹਾ ਕਿ ਜੇਕਰ ਲੋਕ ਇਕ-ਦੂਜੇ ਨਾਲ ਲੜਦੇ ਹਨ ਤਾਂ ਦੇਸ਼ ਕਿਵੇਂ ਅੱਗੇ ਵਧੇਗਾ?

ਬੀਕਾਨੇਰ ਦੀ ਮਹਾਰਾਜਾ ਗੰਗਾ ਸਿੰਘ ਯੂਨੀਵਰਸਿਟੀ ’ਚ ‘ਸਾਡਾ ਸੰਵਿਧਾਨ, ਸਾਡਾ ਸਨਮਾਨ’ ਮੁਹਿੰਮ ਸਮਾਰੋਹ ਨੂੰ ਸੰਬੋਧਨ ਕਰਦਿਆਂ ਚੀਫ ਜਸਟਿਸ ਨੇ ਕਿਹਾ, ‘‘ਸਾਡੇ ਸੰਵਿਧਾਨ ਨਿਰਮਾਤਾਵਾਂ ਦੇ ਦਿਮਾਗ ’ਚ ਮਨੁੱਖੀ ਮਾਣ ਦੀ ਸੱਭ ਤੋਂ ਵੱਧ ਮਹੱਤਤਾ ਸੀ। ਡਾ. ਬਾਬਾ ਸਾਹਿਬ ਅੰਬੇਡਕਰ ਨੇ ਸੰਵਿਧਾਨ ਸਭਾ ਦੀ ਡਰਾਫਟਿੰਗ ਕਮੇਟੀ ਦੇ ਚੇਅਰਮੈਨ ਵਜੋਂ ਇਹ ਯਕੀਨੀ ਕੀਤਾ ਕਿ ਸੰਵਿਧਾਨ ਵਲੋਂ ਨਿਆਂ, ਆਜ਼ਾਦੀ ਅਤੇ ਸਮਾਨਤਾ ਦੇ ਨਾਲ-ਨਾਲ ਭਾਈਚਾਰੇ ਅਤੇ ਵਿਅਕਤੀ ਗੌਰਵ ਦੀਆਂ ਕਦਰਾਂ ਕੀਮਤਾਂ ਨੂੰ ਉਤਸ਼ਾਹਤ ਕੀਤਾ ਜਾਵੇ। ਉਹ ਭਾਈਚਾਰੇ ਨੂੰ ਆਜ਼ਾਦੀ ਅਤੇ ਸਮਾਨਤਾ ਦੀ ਉਲੰਘਣਾ ਦੇ ਵਿਰੁਧ ਅਸਲ ਸੁਰੱਖਿਆ ਢਾਲ ਮੰਨਦੇ ਸਨ ਨੂੰ ਸੱਭ ਤੋਂ ਉੱਚਾ ਸਥਾਨ ਦਿੰਦੇ ਸਨ।’’

ਚੀਫ ਜਸਟਿਸ ਮੁਤਾਬਕ ਇਸ ਦਾ ਮਤਲਬ ਇਹ ਹੈ ਕਿ ਦੇਸ਼ ’ਚ ਬਰਾਬਰੀ ਬਣਾਈ ਰੱਖਣ ਲਈ ਆਪਸੀ ਭਾਈਚਾਰਾ ਜ਼ਰੂਰੀ ਹੈ। ਉਨ੍ਹਾਂ ਕਿਹਾ, ‘‘ਜੇਕਰ ਲੋਕ ਇਕ-ਦੂਜੇ ਨਾਲ ਲੜਨਗੇ ਤਾਂ ਦੇਸ਼ ਕਿਵੇਂ ਅੱਗੇ ਵਧੇਗਾ? ਇਸ ਲਈ ਜਦੋਂ ਅਸੀਂ ਕਹਿੰਦੇ ਹਾਂ ਕਿ ਸਾਡਾ ਸੰਵਿਧਾਨ ਸਾਡਾ ਸਨਮਾਨ ਹੈ ਤਾਂ ਸਾਨੂੰ ਇਸ ਗੱਲ ’ਤੇ ਵੀ ਜ਼ੋਰ ਦੇਣਾ ਚਾਹੀਦਾ ਹੈ ਕਿ ਅਸੀਂ ਦੇਸ਼ ’ਚ ਭਾਈਚਾਰੇ ਅਤੇ ਭਾਈਚਾਰੇ ਨੂੰ ਉਤਸ਼ਾਹਿਤ ਕਰੀਏ। ਇਨ੍ਹਾਂ ਭਾਵਨਾਵਾਂ ਨੂੰ ਅਪਣੀ ਨਿੱਜੀ ਜ਼ਿੰਦਗੀ ’ਚ ਸ਼ਾਮਲ ਕਰੋ।’’


ਉਨ੍ਹਾਂ ਕਿਹਾ ਕਿ ਦੇਸ਼ ਦੇ ਨਾਗਰਿਕਾਂ ਨੂੰ ਇਹ ਵੀ ਸਮਝਣਾ ਪਵੇਗਾ ਕਿ ਇਕ ਪਾਸੇ ਸੰਵਿਧਾਨ ਉਨ੍ਹਾਂ ਦੇ ਅਧਿਕਾਰਾਂ ਦੀ ਗੱਲ ਕਰਦਾ ਹੈ, ਦੂਜੇ ਪਾਸੇ ਇਹ ਦੇਸ਼ ਦੇ ਨਾਗਰਿਕਾਂ ਤੋਂ ਅਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਉਮੀਦ ਕਰਦਾ ਹੈ। ਇਸ ਮੌਕੇ ਰਾਜਸਥਾਨ ਹਾਈ ਕੋਰਟ ਦੇ ਚੀਫ ਜਸਟਿਸ ਮਨਿੰਦਰ ਮੋਹਨ ਸ਼੍ਰੀਵਾਸਤਵ, ਕੇਂਦਰੀ ਕਾਨੂੰਨ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਅਤੇ ਰਾਜ ਦੇ ਕਾਨੂੰਨ ਮੰਤਰੀ ਜੋਗਾਰਾਮ ਪਟੇਲ ਵੀ ਮੌਜੂਦ ਸਨ।

(For more Punjabi news apart from CJI Chandrachud on Mutual fraternity in country News, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement