Haryana Accident News: ਹਾਦਸੇ ਵਿਚ ਦੋ ਜਿਗਰੀ ਯਾਰਾਂ ਦੀ ਇਕੱਠਿਆਂ ਹੋਈ ਮੌਤ, ਦੋਵੇਂ ਮਾਪਿਆਂ ਦੇ ਇਕਲੌਤੇ ਪੁੱਤ ਸਨ
Published : Mar 9, 2024, 2:28 pm IST
Updated : Mar 9, 2024, 2:29 pm IST
SHARE ARTICLE
Two friends died together in haryana accident News in punjabi
Two friends died together in haryana accident News in punjabi

Haryana Accident News: ਟਰੱਕ ਦੇ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਹਾਦਸਾ

Two friends died together in haryana accident News in punjabi : ਹਰਿਆਣਾ ਦੇ ਝੱਜਰ ਦੇ ਪਿੰਡ ਖਾਟੀਵਾਸ ਨੇੜੇ ਬਾਈਕ ਤੇ ਟਰੱਕ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਇਸ ਵਿੱਚ ਇੱਕੋ ਪਿੰਡ ਦੇ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਆਪਣੇ ਮਾਪਿਆਂ ਦੇ ਇਕਲੌਤੇ ਪੁੱਤ ਸਨ। ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ: Bathinda Bus Accident News: ਬਠਿੰਡਾ 'ਚ ਬੱਸ ਅਤੇ ਟਰਾਲੀ ਦੀ ਭਿਆਨਕ ਟੱਕਰ, 2 ਸਵਾਰੀਆਂ ਗੰਭੀਰ ਜ਼ਖ਼ਮੀ

ਜਾਣਕਾਰੀ ਅਨੁਸਾਰ 27 ਸਾਲਾ ਮੋਹਿਤ ਪੁੱਤਰ ਦਯਾਕਿਸ਼ਨ ਅਤੇ 26 ਸਾਲਾ ਪਵਨ ਪੁੱਤਰ ਰਾਜਪਾਲ ਦੋਵੇਂ ਝੱਜਰ ਦੇ ਪਿੰਡ ਐਮਪੀ ਮਾਜਰਾ ਦੇ ਰਹਿਣ ਵਾਲੇ ਸਨ ।ਦੋਵੇਂ ਝੱਜਰ ਦੇ ਪਿੰਡ ਯਾਕੂਪੁਰ ਨੇੜੇ ਫਲਿੱਪਕਾਰਟ ਕੰਪਨੀ ਵਿੱਚ ਕਰੀਬ ਇੱਕ ਸਾਲ ਤੋਂ ਕੰਮ ਕਰ ਰਹੇ ਸਨ ਅਤੇ ਦੋਵੇਂ ਮ੍ਰਿਤਕ ਆਪਣੇ ਮਾਪਿਆਂ ਦੇ ਇਕਲੌਤੇ ਬੱਚੇ ਸਨ। ਮੋਹਿਤ ਵਿਆਹਿਆ ਹੋਇਆ ਸੀ ਅਤੇ ਇੱਕ ਬੇਟੇ ਦਾ ਪਿਤਾ ਸੀ। ਦੂਜਾ ਪਵਨ ਕੁਆਰਾ ਸੀ।

ਇਹ ਵੀ ਪੜ੍ਹੋ: Nawanshahr News : ਨਵਾਂਸ਼ਹਿਰ 'ਚ 6 ਦਿਨਾਂ ਤੋਂ ਲਾਪਤਾ ਅਫਗਾਨੀ ਨੌਜਵਾਨ ਦੀ ਲਾਸ਼ ਮਿਲੀ  

ਪਿੰਡ ਵਾਸੀਆਂ ਨੇ ਦੱਸਿਆ ਕਿ ਮੋਹਿਤ ਅਤੇ ਪਵਨ ਦੋਵੇਂ ਚੰਗੇ ਦੋਸਤ ਸਨ। ਉਹ ਕੰਪਨੀ 'ਚ ਰਾਤ ਦੀ ਡਿਊਟੀ ਖਤਮ ਕਰਕੇ ਸਵੇਰੇ ਆਪਣੇ ਮੋਟਰਸਾਈਕਲ 'ਤੇ ਘਰ ਪਰਤ ਰਹੇ ਸਨ। ਰਸਤੇ 'ਚ ਉਨ੍ਹਾਂ ਦੀ ਬਾਈਕ ਨੂੰ ਸਾਹਮਣੇ ਤੋਂ ਆ ਰਹੇ ਇਕ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਵਿੱਚ ਮੋਹਿਤ ਅਤੇ ਪਵਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸੂਚਨਾ ਮਿਲਣ ’ਤੇ ਪੁਲਿਸ ਟੀਮ ਮੌਕੇ ’ਤੇ ਪੁੱਜੀ ਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਭੇਜ ਦਿਤਾ। ਇਸ ਮਾਮਲੇ ਵਿਚ ਮ੍ਰਿਤਕ ਪਵਨ ਦੇ ਪਿਤਾ ਦੇ ਬਿਆਨਾਂ ’ਤੇ ਪੁਲਿਸ ਨੇ ਟਰੱਕ ਚਾਲਕ ਖ਼ਿਲਾਫ਼ ਲਾਪਰਵਾਹੀ ਨਾਲ ਗੱਡੀ ਚਲਾਉਣ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਦੋਵਾਂ ਮ੍ਰਿਤਕਾਂ ਦਾ ਸਿਵਲ ਹਸਪਤਾਲ 'ਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ।

(For more news apart from Two friends died together in haryana accident News in punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement