ਵਾਈਸ ਐਡਮਿਰਲ ਬਿਮਲ ਵਰਮਾ ਨੇ ਵਾਪਸ ਲਿਆ ਕੇਸ
Published : Apr 9, 2019, 4:18 pm IST
Updated : Apr 9, 2019, 4:18 pm IST
SHARE ARTICLE
Vice Admiral Bimal Verma
Vice Admiral Bimal Verma

ਨਵੇਂ ਜਲ ਸੈਨਾ ਮੁਖੀ ਦੀ ਨਿਯੁਕਤੀ ਵਿਰੁੱਧ ਗਏ ਸਨ ਅਦਾਲਤ

ਨਵੀਂ ਦਿੱਲੀ : ਵਾਈਸ ਐਡਮਿਰਲ ਬਿਮਲ ਵਰਮਾ ਨੇ ਉਨ੍ਹਾਂ ਨੂੰ ਪਹਿਲ ਨਾ ਦੇ ਕੇ ਵਾਈਸ ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਦਾ ਅਗਲਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਸ਼ਸ਼ਤਰ ਬਲ ਟ੍ਰਿਬਿਊਨਲ 'ਚ ਦਾਇਰ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ। ਵਾਈਸ ਐਡਮਿਰਲ ਬਿਮਲ ਵਰਮਾ ਦੇ ਵਕੀਲ ਨੇ ਅਪੀਲ ਦਾਇਰ ਕਰਨ ਦੀ ਪੂਰੀ ਆਜ਼ਾਦੀ ਨਾਲ ਇਹ ਕੇਸ ਵਾਪਸ ਲਿਆ ਹੈ। 

Vice Admiral Karambir SinghVice Admiral Karambir Singh

ਆਪਣੀ ਪਟੀਸ਼ਨ 'ਚ ਬਿਮਲ ਵਰਮਾ ਨੇ ਕਿਹਾ ਸੀ ਕਿ ਉਹ ਵਾਈਸ ਐਡਮਿਰਲ ਕਰਮਬੀਰ ਸਿੰਘ ਤੋਂ ਸੀਨੀਅਰ ਹਨ ਅਤੇ ਉਨ੍ਹਾਂ ਨੂੰ ਜਲ ਸੈਨਾ ਦਾ ਮੁਖੀ ਬਣਾਇਆ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਸਰਕਾਰ ਨੇ ਪਿਛਲੀ 23 ਮਾਰਚ ਨੂੰ ਜਲੰਧਰ ਵਾਸੀ ਵਾਇਸ ਐਡਮਿਰਲ ਕਰਮਬੀਰ ਸਿੰਘ ਨੂੰ ਨਵਾਂ ਜਲ ਸੈਨਾ ਪ੍ਰਮੁੱਖ ਨਿਯੁਕਤ ਕਰਨ ਦਾ ਐਲਾਨ ਕੀਤਾ ਸੀ। ਉਹ ਐਡਮਿਰਲ ਸੁਨੀਲ ਲਾਂਬਾ ਦੀ ਥਾਂ ਲੈਣਗੇ, ਜੋ 31 ਮਈ ਨੂੰ ਸੇਵਾ ਮੁਕਤ ਹੋ ਰਹੇ ਹਨ।

Vice Admiral Karambir Singh & Bimal VermaVice Admiral Karambir Singh & Bimal Verma

ਅਧਿਕਾਰਕ ਸੂਤਰਾਂ ਮੁਤਾਬਕ ਸਰਕਾਰ ਨੇ ਮੈਰਿਟ ਦੇ ਆਧਾਰ 'ਤੇ ਇਹ ਚੋਣ ਕੀਤੀ ਹੈ ਅਤੇ ਅਹੁਦੇ ਲਈ ਸੀਨੀਅਰ ਅਧਿਕਾਰੀ ਦੀ ਨਿਯੁਕਤੀ ਕੀਤੇ ਜਾਣ ਵਾਲੀ ਪਰੰਪਰਾ ਨਹੀਂ ਅਪਣਾਈ। ਸੂਤਰਾਂ ਮੁਤਾਬਕ ਅੰਡੇਮਾਨ ਅਤੇ ਨਿਕੋਬਾਰ ਕਮਾਨ ਦੇ ਕਮਾਂਡਰ ਇਨ ਚੀਫ਼ ਵਾਈਸ ਐਡਮਿਰਲ ਬਿਮਲ ਵਰਮਾ ਇਸ ਅਹੁਦੇ ਦੇ ਦਾਅਵੇਦਾਰਾਂ 'ਚੋਂ ਇਕ ਸਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement