ਜੰਮੂ-ਕਸ਼ਮੀਰ ਦੀ ਕਠੂਆ ਜੇਲ੍ਹ 'ਚ ਪੰਜਾਬ ਦੇ ਵਿਚਾਰਧੀਨ ਕੈਦੀ ਵੱਲੋਂ ਖ਼ੁਦਕੁਸ਼ੀ
Published : Apr 9, 2021, 1:18 pm IST
Updated : Apr 9, 2021, 1:23 pm IST
SHARE ARTICLE
Punjab
Punjab

ਐੱਨਡੀਪੀਐੱਸ ਐਕਟ ਤਹਿਤ ਨਸ਼ੀਲੇ ਪਦਾਰਥਾਂ ਦੇ ਦਰਜ ਇੱਕ ਮਾਮਲੇ ਵਿੱਚ ਕੇਸ ਦਾ ਸਾਹਮਣਾ ਕਰ ਰਿਹਾ ਸੀ। 

ਜੰਮੂ: ਜੰਮੂ-ਕਸ਼ਮੀਰ ਦੀ ਕਠੂਆ ਜ਼ਿਲ੍ਹਾ ਜੇਲ੍ਹ 'ਚ ਪੰਜਾਬ ਦੇ ਇੱਕ ਵਿਚਾਰਧੀਨ ਕੈਦੀ ਦੀ ਬੀਤੇ ਦਿਨੀ ਫਾਹਾ ਲੈ ਕੇ ਖੁ਼ਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਬਾਰੇ ਅਧਿਕਾਰੀਆਂ ਨੇ ਜਾਣਕਾਰੀ ਸਾਂਝਾ ਕੀਤੀ ਹੈ। ਉਨ੍ਹਾਂ ਨੇ ਦੱਸਿਆ ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕੁੰਦਲ ਦਾ ਰਹਿਣ ਵਾਲਾ ਰਜਿੰਦਰ ਸਿੰਘ (42) 7 ਨਵੰਬਰ 2019 ਤੋਂ ਕਠੂਆ ਜ਼ਿਲ੍ਹਾ ਜੇਲ੍ਹ ’ਚ ਬੰਦ ਸੀ। ਦੱਸਣਯੋਗ ਹੈ ਕਿ ਐੱਨਡੀਪੀਐੱਸ ਐਕਟ ਤਹਿਤ ਨਸ਼ੀਲੇ ਪਦਾਰਥਾਂ ਦੇ ਦਰਜ ਇੱਕ ਮਾਮਲੇ ਵਿੱਚ ਕੇਸ ਦਾ ਸਾਹਮਣਾ ਕਰ ਰਿਹਾ ਸੀ। 

suicidesuicide

ਅੱਗੇ ਦੱਸਿਆ ਕਿ ਰਾਜਿੰਦਰ ਸਿੰਘ ਦੀ ਲਾਸ਼ ਤੜਕੇ 2.15 ਵਜੇ ਬਾਥਰੂਮ ’ਚ ਲਟਕਦੀ ਹੋਈ ਮਿਲੀ ਸੀ।  ਲਾਸ਼ ਪੋਸਟਮਾਰਟਮ ਲਈ ਸਰਕਾਰੀ ਮੈਡੀਕਲ ਕਾਲਜ, ਕਠੂਆ ਭੇਜੀ ਗਈ ਹੈ। ਇਸ 'ਤੇ ਕਾਨੂੰਨੀ ਕਾਰਵਾਈ ਪੂਰੀ ਕਰਨ ਮਗਰੋਂ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਦੂਜੇ ਪਾਸੇ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।  

ਦੱਸ ਦੇਈਏ ਕਿ ਇਹ ਵਿਚਾਰਧੀਨ ਕੈਦੀ ਹੈ ਤੇ ਜਦ ਉਹ ਸਵੇਰੇ ਬਾਥਰੂਮ 'ਚੋਂ ਕਾਫ਼ੀ ਸਮੇਂ ਤੋਂ ਨਹੀਂ ਨਿਕਲਿਆ 'ਤੇ ਬਾਅਦ 'ਚ ਉਸਦੀ ਲਾਸ਼ ਲਟਕੀ ਹੋਈ ਮਿਲੀ ਤੇ ਉਸ ਤੋਂ ਬਾਅਦ ਤੁਰੰਤ ਜੇਲ੍ਹ ਪ੍ਰਬੰਧਨ ਨੂੰ ਬੁਲਾਇਆ ਗਿਆ। ਇਸ ਤੋਂ ਲਾਸ਼ ਨੂੰ ਉਤਾਰਿਆ ਗਿਆ ਤੇ ਜੇਲ੍ਹ ਮੈਡੀਕਲ ਵਿਭਾਗ 'ਚ ਲਿਆਂਦਾ ਗਿਆ। ਜਾਂਚ ਕਰਨ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨਿਆ ਗਿਆ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement