Arvind Kejriwal News: ED ਨੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਦੇ ਮੁੱਦੇ 'ਤੇ ਹਲਫ਼ਨਾਮੇ ਰਾਹੀਂ ਵਿਰੋਧ ਦਰਜ ਕਰਵਾਇਆ
Published : May 9, 2024, 6:32 pm IST
Updated : May 9, 2024, 6:32 pm IST
SHARE ARTICLE
ED in SC opposes interim bail to Delhi CM Arvind Kejriwal
ED in SC opposes interim bail to Delhi CM Arvind Kejriwal

ਸੁਪਰੀਮ ਕੋਰਟ 'ਚ ਦਾਇਰ ਨਵੇਂ ਹਲਫਨਾਮੇ 'ਚ ਈਡੀ ਨੇ ਕਿਹਾ ਕਿ ਕਿਸੇ ਵੀ ਨੇਤਾ ਨੂੰ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਨਹੀਂ ਦਿਤੀ ਗਈ

Arvind Kejriwal News: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਦੇ ਮੁੱਦੇ 'ਤੇ ਵੀਰਵਾਰ ਨੂੰ ਸੁਪਰੀਮ ਕੋਰਟ 'ਚ ਵਿਰੋਧ ਦਾਇਰ ਕੀਤਾ ਅਤੇ ਕਿਹਾ ਕਿ ਚੋਣਾਂ 'ਚ ਪ੍ਰਚਾਰ ਕਰਨ ਦਾ ਅਧਿਕਾਰ ਨਾ ਤਾਂ ਬੁਨਿਆਦੀ ਅਧਿਕਾਰ ਹੈ ਅਤੇ ਨਾ ਹੀ ਸੰਵਿਧਾਨਕ।

ਸੁਪਰੀਮ ਕੋਰਟ 'ਚ ਦਾਇਰ ਨਵੇਂ ਹਲਫਨਾਮੇ 'ਚ ਈਡੀ ਨੇ ਕਿਹਾ ਕਿ ਕਿਸੇ ਵੀ ਨੇਤਾ ਨੂੰ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਨਹੀਂ ਦਿਤੀ ਗਈ ਹੈ, ਭਾਵੇਂ ਉਹ ਚੋਣ ਨਾ ਲੜ ਰਿਹਾ ਹੋਵੇ। ਈਡੀ ਨੇ ਕਿਹਾ, “ਇਸ ਗੱਲ ਨੂੰ ਧਿਆਨ ਵਿਚ ਰੱਖਣਾ ਉਚਿਤ  ਹੈ ਕਿ ਚੋਣਾਂ ਲਈ ਪ੍ਰਚਾਰ ਕਰਨ ਦਾ ਅਧਿਕਾਰ ਨਾ ਤਾਂ ਬੁਨਿਆਦੀ ਅਧਿਕਾਰ ਹੈ ਅਤੇ ਨਾ ਹੀ ਸੰਵਿਧਾਨਕ ਅਧਿਕਾਰ ਹੈ, ਇਥੋਂ ਤਕ ਕਿ ਕਾਨੂੰਨੀ ਅਧਿਕਾਰ ਵੀ ਨਹੀਂ ਹੈ। ’’

ਏਜੰਸੀ ਨੇ ਕਿਹਾ ਕਿ ਉਸ ਦੀ ਜਾਣਕਾਰੀ ਅਨੁਸਾਰ ਕਿਸੇ ਵੀ ਨੇਤਾ ਨੂੰ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਨਹੀਂ ਦਿਤੀ ਗਈ ਹੈ, ਭਾਵੇਂ ਉਹ ਚੋਣ ਨਾ ਲੜ ਰਿਹਾ ਹੋਵੇ। ਇਥੋਂ ਤਕ ਕਿ ਚੋਣ ਲੜਨ ਵਾਲੇ ਉਮੀਦਵਾਰ ਨੂੰ ਵੀ ਉਸ ਦੀ ਅਪਣੀ ਚੋਣ ਮੁਹਿੰਮ ਲਈ ਅੰਤਰਿਮ ਜ਼ਮਾਨਤ ਨਹੀਂ ਦਿਤੀ ਜਾਂਦੀ, ਜੇ ਉਹ ਹਿਰਾਸਤ ਵਿਚ ਹੈ। ’’

ਕੇਜਰੀਵਾਲ ਦੀ ਗ੍ਰਿਫਤਾਰੀ ਵਿਰੁਧ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਬੈਂਚ ਦੀ ਅਗਵਾਈ ਕਰ ਰਹੇ ਜਸਟਿਸ ਸੰਜੀਵ ਖੰਨਾ ਨੇ ਬੁੱਧਵਾਰ ਨੂੰ ਕਿਹਾ ਸੀ, “ਅਸੀਂ ਸ਼ੁੱਕਰਵਾਰ ਨੂੰ ਅੰਤਰਿਮ ਆਦੇਸ਼ (ਅੰਤਰਿਮ ਜ਼ਮਾਨਤ 'ਤੇ) ਸੁਣਾਵਾਂਗੇ। ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੇ ਮੁੱਖ ਕੇਸ ਦੀ ਸੁਣਵਾਈ ਵੀ ਉਸ ਦਿਨ ਹੋਵੇਗੀ।’’

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਨੂੰ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਫਿਲਹਾਲ ਉਹ ਨਿਆਂਇਕ ਹਿਰਾਸਤ 'ਚ ਤਿਹਾੜ ਜੇਲ 'ਚ ਬੰਦ ਹਨ। ਬੈਂਚ ਵਿਚ ਜਸਟਿਸ ਦੀਪਾਂਕਰ ਦੱਤਾ ਵੀ ਸ਼ਾਮਲ ਸਨ ਬੈਂਚ ਨੇ 7 ਮਈ ਨੂੰ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਅਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਦਿੱਲੀ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਮਈ ਤਕ ਵਧਾ ਦਿਤੀ ਸੀ। ਹਾਈ ਕੋਰਟ ਨੇ 9 ਅਪ੍ਰੈਲ ਨੂੰ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਜਾਇਜ਼ ਠਹਿਰਾਇਆ ਸੀ ਅਤੇ ਕਿਹਾ ਸੀ ਕਿ ਵਾਰ-ਵਾਰ ਸੰਮਨ ਭੇਜਣ ਅਤੇ ਕੇਜਰੀਵਾਲ ਦੇ ਜਾਂਚ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰਨ ਤੋਂ ਬਾਅਦ ਈਡੀ ਕੋਲ ‘ਬਹੁਤ ਹੀ ਮਾਮੂਲੀ’ ਵਿਕਲਪ ਬਚਿਆ ਸੀ। ਇਹ ਮਾਮਲਾ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਹੈ। ਇਸ ਤੋਂ ਬਾਅਦ ਇਸ ਪਾਲਿਸੀ ਨੂੰ ਬੰਦ ਕਰ ਦਿਤਾ ਗਿਆ ਹੈ।

(For more Punjabi news apart from ED in SC opposes interim bail to Delhi CM Arvind Kejriwal, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement