ਭਾਜਪਾ ਆਗੂ ਜਿਓਤਿਰਾਇਦਿਤਿਆ ਸਿੰਧੀਆ ਨੂੰ ਹੋਇਆ ਕਰੋਨਾ!
Published : Jun 9, 2020, 4:18 pm IST
Updated : Jun 9, 2020, 4:23 pm IST
SHARE ARTICLE
Jyotirayditya Sindia
Jyotirayditya Sindia

ਮਾਤਾ ਦੀ ਰਿਪੋਰਟ ਵੀ ਆਈ ਪਾਜ਼ੇਟਿਵ

ਨਵੀਂ ਦਿੱਲੀ : ਤਾਲਾਬੰਦੀ ਤੋਂ ਬਾਅਦ ਜਨ-ਜੀਵਨ ਆਮ ਵਾਂਗ ਹੋਣ ਦੀਆਂ ਸੰਭਾਵਨਾਵਾਂ ਦਰਮਿਆਨ ਕਰੋਨਾ ਮੀਟਰ ਦੇ ਵਾਧੇ ਦਾ ਰੁਝਾਨ ਅਜੇ ਵੀ ਜਾਰੀ ਹੈ। ਆਏ ਦਿਨ ਜਿੱਥੇ ਕਰੋਨਾ ਮਰੀਜ਼ਾਂ ਦਾ ਅੰਕੜਾ ਵਧਦਾ ਜਾ ਰਿਹਾ ਹੈ, ਉਥੇ ਹੀ ਕੁੱਝ ਵੱਡੇ ਦਿੱਗਜ਼ ਸਿਆਸੀ ਆਗੂਆਂ ਦੇ ਕਰੋਨਾ ਪੀੜਤ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਬੁਖਾਰ ਅਤੇ ਗਲੇ ਦੀ ਸ਼ਿਕਾਇਤ ਤੋਂ ਬਾਅਦ ਕਰੋਨਾ ਟੈਸਟ ਲਈ ਸੈਂਪਲ ਲਿਆ ਗਿਆ ਸੀ। ਇਸ ਦੀ ਰਿਪੋਰਟ ਅੱਜ ਸ਼ਾਮ ਤਕ ਆਉਣ ਦੀ ਸੰਭਾਵਨਾ ਹੈ।

PhotoJyotirayditya Sindia

ਇਸੇ ਦਰਮਿਆਨ ਭਾਜਪਾ ਦੇ ਸੀਨੀਅਰ ਆਗੂ ਜਿਓਤਿਰਾਇਦਿਤਿਆ ਸਿੰਧੀਆ ਨੂੰ ਵੀ ਕਰੋਨਾ ਹੋਣ ਦੀ ਖ਼ਬਰ ਸਾਹਮਣੇ ਆ ਗਈ ਹੈ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਸ ਤੋਂ  ਇਲਾਵਾ ਉਨ੍ਹਾਂ ਦੀ ਮਾਤਾ ਦੀ ਵੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।

PhotoJyotirayditya Sindia

ਉਨ੍ਹਾਂ ਦਾ ਇਲਾਜ ਦਿੱਲੀ ਸਥਿਤ ਸਾਕੇਤ ਮੈਕਸ ਹਪਸਤਾਲ 'ਚ ਚੱਲ ਰਿਹਾ ਹੈ। ਹਸਪਤਾਲ ਨੇ ਉਨ੍ਹਾਂ ਦੇ ਰਿਪੋਰਟ ਪਾਜ਼ੇਟਿਵ ਆਉਣ ਦੀ ਪੁਸ਼ਟੀ ਕਰ ਦਿਤੀ ਹੈ। ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਡਾ. ਸੰਬਿਤ ਪਾਤਰਾ ਨੂੰ ਵੀ ਕਰੋਨਾ ਹੋ ਗਿਆ ਸੀ। ਉਨ੍ਹਾਂ ਨ ੂੰ 8 ਜੂਨ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਸੀ।

sambit-patrasambit-patra

ਉਨ੍ਹਾਂ ਦਾ ਇਲਾਜ ਗੁਰੂਗ੍ਰਾਮ ਦੇ ਮੇਵਾਂਤਾ ਹਸਪਤਾਲ ਵਿਚ ਹੋਇਆ ਸੀ। ਇੱਥੇ ਉਨ੍ਹਾਂ ਦਾ ਟੈਸਟ ਕਰਵਾਇਆ ਗਿਆ ਜਿਸ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ। ਸੂਤਰਾਂ ਅਨੁਸਾਰ ਉਨ੍ਹਾਂ ਨੂੰ ਕਰੋਨਾ ਬਿਮਾਰੀ ਤੋਂ ਠੀਕ ਹੋਣ ਤੋਂ ਬਾਅਦ ਵੀ ਕੁੱਝ ਦਿਨਾਂ ਤਕ ਇਕਾਂਤਵਾਸ 'ਚ ਰਹਿਣਾ ਪੈ ਸਕਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement