ਰਾਹੁਲ ਨੇ ਸ਼ਾਇਰਾਨਾ ਅੰਦਾਜ਼ ਵਿਚ ਸ਼ਾਹ ਨੂੰ ਨਿਸ਼ਾਨਾ ਬਣਾਇਆ
Published : Jun 9, 2020, 10:13 am IST
Updated : Jun 9, 2020, 10:13 am IST
SHARE ARTICLE
Rahul Gandhi
Rahul Gandhi

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਵੇਲੇ ਦੇਸ਼ ਦੀ ਰਖਿਆ ਨੀਤੀ ਨੂੰ ਸੰਸਾਰ ਪ੍ਰਵਾਨਗੀ ਮਿਲਣ ਨਾਲ ਜੁੜੇ ਗ੍ਰਹਿ ਮੰਤਰੀ ਅਮਿਤ

ਨਵੀਂ ਦਿੱਲੀ, 8 ਜੂਨ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਵੇਲੇ ਦੇਸ਼ ਦੀ ਰਖਿਆ ਨੀਤੀ ਨੂੰ ਸੰਸਾਰ ਪ੍ਰਵਾਨਗੀ ਮਿਲਣ ਨਾਲ ਜੁੜੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਦੇ ਮਾਮਲੇ ਵਿਚ ਉਨ੍ਹਾਂ ਨੂੰ ਸ਼ਾਇਰਾਨਾ ਅੰਦਾਜ਼ ਵਿਚ ਨਿਸ਼ਾਨਾ ਬਣਾਇਆ। ਗਾਂਧੀ ਨੇ ਲਦਾਖ਼ ਵਿਚ ਅਸਲ ਕੰਟਰੋਲ ਰੇਖਾ 'ਤੇ ਪਏ ਰੇੜਕੇ ਦਾ ਅਸਿੱਧਾ ਜ਼ਿਕਰ ਕਰਦਿਆਂ ਕਿਹਾ, 'ਸਾਰਿਆਂ ਨੂੰ ਪਤਾ ਹੈ ਸਰਹੱਦ ਦੀ ਹਕੀਕਤ ਪਰ ਦਿਲ ਨੂੰ ਖ਼ੁਸ਼ ਰੱਖਣ ਲਈ 'ਸ਼ਾਹ-ਯਦ' ਦੇ ਖ਼ਿਆਲ ਅੱਛਾ ਹੈ।' ਦਰਅਸਲ, ਸ਼ਾਹ ਨੇ ਬਿਹਾਰ ਵਿਚ ਵੀਡੀਉ ਕਾਨਫ਼ਰੰਸ ਰਾਹੀਂ ਐਤਵਾਰ ਨੂੰ ਕੀਤੀ ਗਈ ਰੈਲੀ ਵਿਚ ਕਿਹਾ ਸੀ

Rahul Gandhi Rahul Gandhi

ਕਿ ਭਾਰਤ ਦੀ ਰਖਿਆ ਨੀਤੀ ਨੂੰ ਸੰਸਾਰ ਪ੍ਰਵਾਨਗੀ ਹਾਸਲ ਹੈ। ਅਮਰੀਕਾ ਅਤੇ ਇਜ਼ਰਾਈਲ ਮਗਰੋਂ ਦੁਨੀਆਂ ਇਸ ਗੱਲ ਨਾਲ ਸਹਿਮਤ ਹੈ ਕਿ ਜੇ ਕੋਈ ਮੁਲਕ ਅਪਣੀਆਂ ਸਰਹੱਦਾਂ ਦੀ ਰਾਖੀ ਕਰਨ ਦੇ ਸਮਰੱਥ ਹੈ ਤਾਂ ਉਹ ਭਾਰਤ ਹੈ। ਰਾਹੁਲ ਗਾਂਧੀ ਭਾਰਤ ਅਤੇ ਚੀਨ ਵਿਚਾਲੇ ਸਰਹੱਦ 'ਤੇ ਪੈਦਾ ਰੇੜਕੇ ਬਾਰੇ ਪਿਛਲੇ ਕੁੱਝ ਹਫ਼ਤਿਆਂ ਵਿਚ ਸਰਕਾਰ ਨੂੰ ਸਵਾਲ ਕਰ ਚੁਕੇ ਹਨ। ਪਿਛਲੇ ਦਿਨੀਂ ਉਨ੍ਹਾਂ ਸਵਾਲ ਕੀਤਾ ਸੀ ਕਿ ਕੀ ਸਰਕਾਰ ਇਸ ਗੱਲ ਦੀ ਪੁਸ਼ਟੀ ਕਰ ਸਕਦੀ ਹੈ ਕਿ ਚੀਨ ਦਾ ਕੋਈ ਵੀ ਫ਼ੌਜੀ ਭਾਰਤੀ ਸਰਹੱਦ ਵਿਚ ਦਾਖ਼ਲ ਨਹੀਂ ਹੋਇਆ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement