PM Modi Oath-Taking Ceremony : ਨਰਿੰਦਰ ਮੋਦੀ ਤੀਜੀ ਵਾਰ ਬਣੇ ਭਾਰਤ ਦੇ PM ,ਰਾਸ਼ਟਰਪਤੀ ਭਵਨ 'ਚ ਚੁੱਕੀ ਸਹੁੰ
Published : Jun 9, 2024, 7:29 pm IST
Updated : Jun 9, 2024, 7:59 pm IST
SHARE ARTICLE
Narendra Modi Oath Ceremony
Narendra Modi Oath Ceremony

ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ ਬਣੇ ਕੈਬਨਿਟ ਮੰਤਰੀ ,ਨੱਡਾ-ਸ਼ਿਵਰਾਜ ਨੂੰ ਵੀ ਮੰਤਰੀ ਮੰਡਲ ਵਿੱਚ ਮਿਲੀ ਥਾਂ

PM Modi Oath-Taking Ceremony : ਨਰਿੰਦਰ ਮੋਦੀ ਨੇ ਐਤਵਾਰ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਕੇ ਇਤਿਹਾਸ ਰਚ ਦਿੱਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਈ ਹੈ। ਇਸ ਤੋਂ ਬਾਅਦ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ, ਜੇਪੀ ਨੱਡਾ , ਸ਼ਿਵਰਾਜ ਸਿੰਘ ਚੌਹਾਨ ,ਨਿਰਮਲਾ ਸੀਤਾਰਮਨ ਅਤੇ ਐੱਸ. ਜੈਸ਼ੰਕਰ ਨੇ ਸਹੁੰ ਚੁੱਕੀ ਹੈ।

ਕਿਆਸ ਲਗਾਏ ਜਾ ਰਹੇ ਹਨ ਕਿ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਕਰੀਬ 63 ਮੰਤਰੀ ਸਹੁੰ ਚੁੱਕ ਸਕਦੇ ਹਨ। ਰਾਸ਼ਟਰਪਤੀ ਭਵਨ 'ਚ ਹੋਏ ਸਮਾਰੋਹ 'ਚ 7 ਦੇਸ਼ਾਂ ਦੇ ਨੇਤਾਵਾਂ ਤੋਂ ਇਲਾਵਾ ਦੇਸ਼ ਦੇ ਫਿਲਮੀ ਸਿਤਾਰਿਆਂ ਨੇ ਵੀ ਸ਼ਿਰਕਤ ਕੀਤੀ। ਇਨ੍ਹਾਂ 'ਚ ਅਕਸ਼ੇ ਕੁਮਾਰ, ਸ਼ਾਹਰੁਖ ਖਾਨ, ਵਿਕਰਾਂਤ ਮੇਸੀ ਅਤੇ ਰਾਜਕੁਮਾਰ ਹਿਰਾਨੀ ਸ਼ਾਮਲ ਹਨ। ਰਿਲਾਇੰਸ ਗਰੁੱਪ ਦੇ ਚੇਅਰਮੈਨ ਮੁਕੇਸ਼ ਅੰਬਾਨੀ ਵੀ ਨਜ਼ਰ ਆਏ।

ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ ਲਈ ਰਾਸ਼ਟਰਪਤੀ ਭਵਨ ਮਹਿਮਾਨਾਂ ਨਾਲ ਭਰਿਆ ਹੋਇਆ ਹੈ। ਸਹੁੰ ਚੁੱਕ ਸਮਾਗਮ ਦੌਰਾਨ ਸੱਤ ਦੇਸ਼ਾਂ ਦੀਆਂ ਸਰਕਾਰਾਂ ਦੇ ਮੁਖੀ, ਕਈ ਦੇਸ਼ਾਂ ਦੇ ਰਾਜਦੂਤ-ਹਾਈ ਕਮਿਸ਼ਨਰ, ਦੇਸ਼ ਦੇ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਸ਼ਖ਼ਸੀਅਤਾਂ ਸਮੇਤ ਅੱਠ ਹਜ਼ਾਰ ਦੇ ਕਰੀਬ ਲੋਕ ਇਸ ਇਤਿਹਾਸਕ ਪਲ ਦੇ ਗਵਾਹ ਬਣੇ।

Location: India, Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement