Delhi Storey Building Collapses News: ਦਿੱਲੀ ਦੇ ਨਾਂਗਲੋਈ ਵਿੱਚ ਡਿੱਗੀ ਦੋ ਮੰਜ਼ਿਲਾ ਇਮਾਰਤ, 8 ਸਾਲਾ ਮਾਸੂਮ ਦੀ ਮੌਤ
Published : Jun 9, 2025, 12:08 pm IST
Updated : Jun 9, 2025, 3:20 pm IST
SHARE ARTICLE
 Delhi Two-storey building collapses News
Delhi Two-storey building collapses News

Delhi Storey Building Collapses News: 1 ਵਿਅਕਤੀ ਗੰਭੀਰ ਜ਼ਖ਼ਮੀ

 Delhi Two-storey building collapses News: ਦਿੱਲੀ ਦੇ ਨਾਂਗਲੋਈ ਇਲਾਕੇ ਵਿੱਚ ਅੱਜ ਸਵੇਰੇ ਇੱਕ ਦੁਖ਼ਦਾਈ ਘਟਨਾ ਵਾਪਰੀ ਹੈ। ਇੱਥੇ ਇੱਕ ਦੋ ਮੰਜ਼ਿਲਾ ਇਮਾਰਤ ਡਿੱਗਣ ਨਾਲ ਇੱਕ 8 ਸਾਲਾ ਬੱਚੇ ਦੀ ਮੌਤ ਹੋ ਗਈ। ਦਿੱਲੀ ਫ਼ਾਇਰ ਸਰਵਿਸਿਜ਼ ਦੇ ਅਨੁਸਾਰ, ਇਸ ਹਾਦਸੇ ਵਿੱਚ ਦੋ ਲੋਕ ਜ਼ਖ਼ਮੀ ਹੋ ਗਏ ਹਨ। ਮੌਕੇ 'ਤੇ ਬਚਾਅ ਕਾਰਜ ਜਾਰੀ ਹਨ।

ਪੁਲਿਸ ਨੇ ਦੱਸਿਆ ਕਿ ਮ੍ਰਿਤਕ ਬੱਚੇ ਦੀ ਪਛਾਣ ਵੰਸ਼ ਵਜੋਂ ਹੋਈ ਹੈ, ਜੋ ਕਿ ਇੱਕ ਦਿਹਾੜੀਦਾਰ ਮਜ਼ਦੂਰ ਦਾ ਪੁੱਤਰ ਸੀ। ਪੁਲਿਸ ਨੇ ਦੱਸਿਆ ਕਿ ਵੰਸ਼ ਦਾ ਪਰਿਵਾਰ ਉੱਤਰ ਪ੍ਰਦੇਸ਼ ਦੇ ਪੀਲੀਭੀਤ ਦਾ ਰਹਿਣ ਵਾਲਾ ਹੈ ਅਤੇ ਕਿਰਾਏ ਦੇ ਘਰ ਵਿੱਚ ਰਹਿ ਰਿਹਾ ਸੀ। 

ਪੁਲਿਸ ਨੇ ਦੱਸਿਆ ਕਿ ਘਰ ਦੇ ਹੋਰ ਲੋਕ ਸੁਰੱਖਿਅਤ ਹਨ। ਦਿੱਲੀ ਫਾਇਰ ਸਰਵਿਸਿਜ਼ (ਡੀਐਫਐਸ) ਦੇ ਅਨੁਸਾਰ, ਨੰਗਲੋਈ ਦੇ ਰਾਜੇਂਦਰ ਪਾਰਕ ਐਕਸਟੈਂਸ਼ਨ ਤੋਂ ਸਵੇਰੇ 7.12 ਵਜੇ ਘਟਨਾ ਬਾਰੇ ਇੱਕ ਕਾਲ ਆਈ, ਜਿਸ ਤੋਂ ਬਾਅਦ ਚਾਰ ਫ਼ਾਇਰ ਟੈਂਡਰ ਤੁਰੰਤ ਮੌਕੇ 'ਤੇ ਭੇਜੇ ਗਏ।

ਫ਼ਾਇਰ ਵਿਭਾਗ ਨੇ ਦੱਸਿਆ ਕਿ ਮਲਬੇ ਹੇਠ ਦੋ ਲੋਕ ਫਸ ਗਏ ਸਨ। ਵਿਭਾਗ ਨੇ ਕਿਹਾ ਕਿ ਉਨ੍ਹਾਂ ਵਿੱਚੋਂ ਇੱਕ, ਜਿਸ ਦੀ ਪਛਾਣ ਸਾਬੀਰ (45) ਵਜੋਂ ਹੋਈ ਹੈ, ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਸ ਨੂੰ ਮੌਕੇ 'ਤੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ। ਜਦੋਂ ਕਿ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ। ਵਿਭਾਗ ਨੇ ਕਿਹਾ ਕਿ ਉਸ ਨੂੰ ਸੰਜੇ ਗਾਂਧੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement