Delhi Excise Policy Case : ਦਿੱਲੀ ਕੋਰਟ ਨੇ ਅਰਵਿੰਦ ਕੇਜਰੀਵਾਲ ਖਿਲਾਫ਼ ED ਦੀ ਚਾਰਜਸ਼ੀਟ ਦਾ ਲਿਆ ਨੋਟਿਸ, ਪ੍ਰੋਡਕਸ਼ਨ ਵਾਰੰਟ ਜਾਰੀ
Published : Jul 9, 2024, 3:11 pm IST
Updated : Jul 9, 2024, 4:58 pm IST
SHARE ARTICLE
Arvind Kejriwal
Arvind Kejriwal

ਇਸ ਮਾਮਲੇ ਦੀ ਅਗਲੀ ਸੁਣਵਾਈ 12 ਜੁਲਾਈ ਨੂੰ ਹੋਵੇਗੀ

Delhi Excise Policy Case :  ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ (ਆਪ) ਦੇ ਖਿਲਾਫ ਦਾਇਰ ਕੀਤੀ ਈਡੀ ਦੀ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਅਦਾਲਤ ਨੇ ਮੁੱਖ ਮੰਤਰੀ ਕੇਜਰੀਵਾਲ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਹੈ।

ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ 12 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ। ਇਸ ਚਾਰਜਸ਼ੀਟ ਵਿੱਚ ਈਡੀ ਨੇ ਆਮ ਆਦਮੀ ਪਾਰਟੀ ਨੂੰ ਵੀ ਆਰੋਪੀ ਬਣਾਇਆ ਹੈ।

ਭਾਜਪਾ 'ਆਪ' ਨੂੰ ਖਤਮ ਕਰਨਾ ਚਾਹੁੰਦੀ ਹੈ- ਪੰਕਜ ਗੁਪਤਾ

 ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਵੱਲੋਂ ਆਮ ਆਦਮੀ ਪਾਰਟੀ ਨੂੰ ਆਰੋਪੀ ਬਣਾਉਣ 'ਤੇ 'ਆਪ' ਨੇ ਪ੍ਰਤੀਕਿਰਿਆ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਕੌਮੀ ਸਕੱਤਰ ਪੰਕਜ ਗੁਪਤਾ ਨੇ ਆਰੋਪ ਲਾਇਆ ਹੈ ਕਿ ਭਾਜਪਾ ਕਿਸੇ ਵੀ ਕੀਮਤ 'ਤੇ 'ਆਪ' ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਅੱਗੇ ਕਿਹਾ, 'ਕੇਂਦਰ ਸਰਕਾਰ ਆਮ ਆਦਮੀ ਪਾਰਟੀ ਖਿਲਾਫ ਵੱਡੀ ਸਾਜ਼ਿਸ਼ ਰਚ ਰਹੀ ਹੈ। ਅੱਜ ਤੱਕ ਈਡੀ ਨੇ ਭ੍ਰਿਸ਼ਟਾਚਾਰ ਦਾ ਇੱਕ ਪੈਸਾ ਵੀ ਨਹੀਂ ਪਾਇਆ ਹੈ।

Location: India, Delhi, Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement