ਅਭਿਸ਼ੇਕ ਬੱਚਨ ਨੂੰ ਕੋਰੋਨਾ ਤੋਂ ਠੀਕ ਹੋਣ 'ਤੇ ਹਸਪਤਾਲ ਤੋਂ ਮਿਲੀ ਛੁੱਟੀ
Published : Aug 9, 2020, 10:59 am IST
Updated : Aug 9, 2020, 10:59 am IST
SHARE ARTICLE
Abhishek Bachchan
Abhishek Bachchan

ਅਦਾਕਾਰ ਅਭਿਸ਼ੇਕ ਬੱਚਨ ਨੇ ਸਨਿਚਰਵਾਰ ਨੂੰ ਕਿਹਾ ਕਿ ਉਹ ਕੋਵਿਡ -19 ਤੋਂ ਠੀਕ ਹੋ ਗਿਆ ਹੈ

ਮੁੰਬਈ, 8 ਅਗੱਸਤ : ਅਦਾਕਾਰ ਅਭਿਸ਼ੇਕ ਬੱਚਨ ਨੇ ਸਨਿਚਰਵਾਰ ਨੂੰ ਕਿਹਾ ਕਿ ਉਹ ਕੋਵਿਡ -19 ਤੋਂ ਠੀਕ ਹੋ ਗਿਆ ਹੈ ਅਤੇ ਉਸ ਦੀ ਦੇਖਭਾਲ ਲਈ ਸਾਰੇ ਮੈਡੀਕਲ ਕਰਮਚਾਰੀਆਂ ਦਾ ਧੰਨਵਾਦ ਕੀਤਾ। ਜੁਲਾਈ 'ਚ ਅਭਿਸ਼ੇਕ, ਪਿਤਾ ਅਮਿਤਾਭ ਬੱਚਨ, ਪਤਨੀ ਐਸ਼ਵਰਿਆ ਰਾਏ ਬੱਚਨ ਅਤੇ ਧੀ ਆਰਾਧਿਆ, ਜੋ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਸਨ, ਨੂੰ ਨਾਨਾਵਤੀ ਹਸਪਤਾਲ ਦੇ ਵੱਖਰੇ ਵਾਰਡ 'ਚ ਦਾਖ਼ਲ ਕਰਵਾਇਆ ਗਿਆ ਸੀ। 11 ਜੁਲਾਈ ਨੂੰ ਲਾਗ ਦੀ ਪੁਸ਼ਟੀ ਹੋਣ ਤੋਂ ਬਾਅਦ ਹਸਪਤਾਲ ਵਿਚ ਦਾਖ਼ਲ ਹੋਏ 44 ਸਾਲਾ ਅਭਿਨੇਤਾ ਨੇ ਇੰਸਟਾਗ੍ਰਾਮ 'ਤੇ ਅਪਣੀ ਟੈਸਟ ਰੀਪੋਰਟ ਨੈਗੇਟਿਵ ਆਉਣ ਦੀ ਖ਼ਬਰ ਸਾਂਝੀ ਕੀਤੀ। (ਪੀਟੀਆਈ)

PhotoPhoto

ਮੁਲਾਇਮ ਸਿੰਘ ਯਾਦਵ ਹਸਪਤਾਲ 'ਚ ਦਾਖ਼ਲ

ਲਖਨਉ, 8 ਅਗੱਸਤ : ਸਿਹਤ ਖ਼ਰਾਬ ਹੋਣ ਦੇ ਬਾਅਦ ਹਸਪਤਾਲ 'ਚ ਦਾਖ਼ਲ ਕਰਾਏ ਗਏ ਸਮਾਜਵਾਦੀ ਪਾਰਟੀ ਦੇ ਸਰਪਰਸਤ ਅਤੇ ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦੀ ਹਾਲਤ ਸਥਿਰ ਬਣੀ ਹੋਈ ਹੈ। ਯਾਦਵ ਨੂੰ ਪਿਸ਼ਾਬ ਨਲੀ 'ਚ ਲਾਗ ਦੇ ਬਾਅਦ ਵੀਰਵਾਰ ਦੇਰ ਰਾਤ ਲਖਨਉ ਦੇ ਮੇਦਾਂਤਾ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ। ਸਪਾ ਪ੍ਰਧਾਨ ਅਖਿਲੇਸ਼ ਯਾਦਵ ਅਤੇ ਉਨ੍ਹਾਂ ਦੀ ਪਤਨੀ ਡਿੰਪਲ ਨੇ ਸ਼ੁਕਰਵਾਰ ਰਾਤ ਹਸਪਤਾਲ ਜਾ ਕੇ ਯਾਦਵ ਦਾ ਹਾਲ ਲਿਆ। ਮੇਦਾਂਤਾ ਦੇ ਡਾਇਰੈਕਟਰ ਡਾਕਟਰ ਰਾਕੇਸ਼ ਕਪੂਰ ਨੇ ਸਨਿਚਰਵਾਰ ਨੂੰ ਦਸਿਆ ਕਿ ਯਾਦਵ ਨੂੰ ਲਾਗ ਦੀ ਸ਼ਿਕਾਇਤ ਦੇ ਬਾਅਦ ਵੀਰਵਾਰ ਦੇਰ ਰਾਤ ਹਸਪਤਾਲ ਦਾਖ਼ਲ ਕਰਾਇਆ ਗਿਆ ਸੀ। ਕੋਰੋਨਾ ਵਾਇਰਸ ਲਈ ਵੀ ਉਨ੍ਹਾਂ ਦੀ ਜਾਂਚ ਕੀਤੀ ਗਈ ਜਿਸ ਦੀ ਰੀਪੋਰਟ ਨੈਗੇਟਿਵ ਆਈ ਹੈ।  (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement