ਨਹੀਂ ਹੋਇਆ ਅਮਿਤ ਸ਼ਾਹ ਦਾ ਦੁਬਾਰਾ ਕੋਰੋਨਾ ਟੈਸਟ, ਮਨੋਜ ਤਿਵਾੜੀ ਨੇ Delete ਕੀਤਾ Tweet
Published : Aug 9, 2020, 2:17 pm IST
Updated : Aug 9, 2020, 2:17 pm IST
SHARE ARTICLE
Amit Shah and Manoj Tiwari
Amit Shah and Manoj Tiwari

ਮਨੋਜ ਤਿਵਾੜੀ ਦੇ ਟਵੀਟ 'ਤੇ ਗ੍ਰਹਿ ਮੰਤਰਾਲੇ ਦੀ ਸਫ਼ਾਈ

ਨਵੀਂ ਦਿੱਲੀ: ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕੋਰੋਨਾ ਨੈਗੇਟਿਵ ਹੋਣ ਦੀ ਸੂਚਨਾ ਦੇਣ ਵਾਲੇ ਟਵੀਟ ਨੂੰ ਭਾਜਪਾ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਹਟਾ ਦਿੱਤਾ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਬਿਆਨ ਵਿਚ ਦੱਸਿਆ ਗਿਆ ਹੈ ਕਿ ਅਮਿਤ ਸ਼ਾਹ ਦੀ ਦੁਬਾਰਾ ਜਾਂਚ ਨਹੀਂ ਹੋਈ ਹੈ। ਇਸ ਤੋਂ ਪਹਿਲਾਂ ਅੱਜ ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਨੋਜ ਤਿਵਾੜੀ ਨੇ ਟਵੀਟ ਕਰ ਕੇ ਕਿਹਾ ਸੀ ਕਿ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।

Amit ShahAmit Shah

ਦੱਸ ਦਈਏ ਕਿ 2 ਅਗਸਤ ਨੂੰ ਗ੍ਰਹਿ ਮੰਤਰੀ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਸੀ, ਇਸ ਤੋਂ ਬਾਅਦ ਉਹਨਾਂ ਨੂੰ ਦਿੱਲੀ ਦੇ ਮੇਦਾਂਤਾ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ।ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ 2 ਅਗਸਤ ਨੂੰ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਸੀ। ਇਸ ਦੀ ਜਾਣਕਾਰੀ ਉਹਨਾਂ ਨੇ ਖੁਦ ਟਵੀਟ ਕਰ ਕੇ ਦਿੱਤੀ ਸੀ।

TweetTweet

ਗ੍ਰਹਿ ਮੰਤਰੀ ਨੇ ਟਵੀਟ ਕੀਤਾ ਸੀ ਕਿ ਉਹਨਾਂ ਨੇ ਕੋਰੋਨਾ ਦੇ ਸ਼ੁਰੂਆਤੀ ਲੱਛਣ ਦਿਖਣ ਤੋਂ ਬਾਅਦ ਜਾਂਚ ਕਰਵਾਈ ਸੀ, ਜਿਸ ਵਿਚ ਉਹ ਕੋਵਿਡ-19 ਪਾਜ਼ੇਟਿਵ ਪਾਏ ਗਏ ਸੀ। ਉਹਨਾਂ ਨੇ ਦੱਸਿਆ ਸੀ ਕਿ ਉਹਨਾਂ ਦੀ ਸਿਹਤ ਠੀਕ ਹੈ ਪਰ ਉਹ ਡਾਕਟਰਾਂ ਦੀ ਸਲਾਹ ‘ਤੇ ਹਸਪਤਾਲ ਵਿਚ ਭਰਤੀ ਹੋ ਰਹੇ ਹਨ। ਗ੍ਰਹਿ ਮੰਤਰੀ ਨੇ ਹਾਲ ਹੀ ਵਿਚ ਸੰਪਰਕ ਵਿਚ ਆਏ ਸਾਰੇ ਲੋਕਾਂ ਨੂੰ ਜਾਂਚ ਕਰਵਾਉਣ ਲਈ ਕਿਹਾ ਸੀ।

Amit ShahAmit Shah

ਦੇਸ਼ ਵਿਚ 21 ਲੱਖ 53 ਹਜ਼ਾਰ ਲੋਕ ਕੋਰੋਨਾ ਪੀੜਤ

ਭਾਰਤ ਵਿਚ ਰਿਕਾਰਡ ਪੱਧਰ ‘ਤੇ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ। ਦੇਸ਼ ਵਿਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 21 ਲੱਖ ਤੋਂ ਪਾਰ ਪਹੁੰਚ ਗਈ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿਚ ਹੁਣ ਤੱਕ 21 ਲੱਖ 53 ਹਜ਼ਾਰ 11 ਲੋਕ ਕੋਰੋਨਾ ਪੀੜਤ ਹੋ ਚੁੱਕੇ ਹਨ। ਇਹਨਾਂ ਵਿਚੋਂ 43,379 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 14 ਲੱਖ 80 ਹਜ਼ਾਰ 884 ਲੋਕ ਠੀਕ ਵੀ ਹੋਏ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement