ਮੁਫ਼ਤ ਰਿਓੜੀ 'ਤੇ 'ਆਪ' ਨੇ SC 'ਚ ਦਾਖਲ ਕੀਤੀ ਪਟੀਸ਼ਨ, ਸਰਕਾਰ 'ਤੇ ਸਾਧਿਆ ਨਿਸ਼ਾਨਾ  
Published : Aug 9, 2022, 11:57 am IST
Updated : Aug 9, 2022, 11:58 am IST
SHARE ARTICLE
Arvind Kejriwal
Arvind Kejriwal

ਕੁਝ ਅਮੀਰ ਲੋਕਾਂ ਦਾ ਕਰਜ਼ਾ ਮੁਆਫ਼ੀ ਅਤੇ ਟੈਕਸ ਮੁਆਫ਼ੀ ਨੂੰ ਮੁਫ਼ਤ ਰਿਓੜੀ ਮੰਨਿਆ ਜਾਣਾ ਚਾਹੀਦਾ ਹੈ।

 

ਨਵੀਂ ਦਿੱਲੀ - ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮੁਫ਼ਤ ਰਿਓੜੀ' ਵਾਲੇ ਬਿਆਨ ਨੂੰ ਲੈ ਕੇ ਇੱਕ ਵਾਰ ਫਿਰ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਵੀ ਦਾਇਰ ਕੀਤੀ ਹੈ। ਆਮ ਆਦਮੀ ਪਾਰਟੀ ਨੇ ਕਿਹਾ ਕਿ ਲੋਕ ਭਲਾਈ, ਸਿੱਖਿਆ, ਸਿਹਤ ਆਦਿ 'ਤੇ ਕੀਤੇ ਗਏ ਖਰਚ ਨੂੰ ਮੁਫਤ ਰਿਓੜੀ ਨਹੀਂ ਮੰਨਿਆ ਜਾ ਸਕਦਾ। ਕੇਂਦਰ ਸਰਕਾਰ 'ਤੇ ਹਮਲਾ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਅੱਗੇ ਕਿਹਾ ਕਿ ਕੁਝ ਅਮੀਰ ਲੋਕਾਂ ਦਾ ਕਰਜ਼ਾ ਮੁਆਫ਼ੀ ਅਤੇ ਟੈਕਸ ਮੁਆਫ਼ੀ ਨੂੰ ਮੁਫ਼ਤ ਰਿਓੜੀ ਮੰਨਿਆ ਜਾਣਾ ਚਾਹੀਦਾ ਹੈ।

Supreme CourtSupreme Court

ਚੋਣਾਂ ਤੋਂ ਪਹਿਲਾਂ ਕੁਝ ਪਾਰਟੀਆਂ ਵਾਅਦੇ ਕਰਦੀਆਂ ਹਨ ਪਰ ਸਰਕਾਰ ਬਣਨ 'ਤੇ ਕੁਝ ਹੋਰ ਹੀ ਕਰਦੀਆਂ ਰਹਿੰਦੀਆਂ ਹਨ ਜਿਵੇਂ ਪ੍ਰਧਾਨ ਮੰਤਰੀ ਨੇ ਚੋਣਾਂ ਤੋਂ ਪਹਿਲਾਂ ਹਰ ਭਾਰਤੀ ਨੂੰ 15-15 ਲੱਖ ਦੇਣ ਦੀ ਗੱਲ ਕਹੀ ਸੀ, ਪਰ ਸਰਕਾਰ ਬਣਨ ਤੋਂ ਬਾਅਦ ਕੁਝ ਲੋਕਾਂ ਦੇ 10 ਲੱਖ ਕਰੋੜ ਰੁਪਏ ਮੁਆਫ਼ ਕਰ ਦਿੱਤੇ। ਇਸ ਤੋਂ ਪਹਿਲਾਂ ਸੋਮਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਦੇਸ਼ 'ਚ ਅਜਿਹਾ ਮਾਹੌਲ ਬਣ ਰਿਹਾ ਹੈ, ਜਿੱਥੇ ਮੁਫਤ ਸਿੱਖਿਆ, ਸਿਹਤ, ਬਿਜਲੀ ਅਤੇ ਪਾਣੀ ਦੀਆਂ ਸਹੂਲਤਾਂ ਦੇਣਾ ਅਪਰਾਧ ਬਣ ਗਿਆ ਹੈ। ਇਸ ਕਾਰਨ ਸਰਕਾਰਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ ਅਤੇ ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement