ਸਾਲ 2022 ਵਿਚ ਅਮਰੀਕਾ ਨੇ ਸਭ ਤੋਂ ਵੱਧ 82,000 ਭਾਰਤੀ ਵਿਦਿਆਰਥੀਆਂ ਨੂੰ ਦਿੱਤੇ ਵੀਜ਼ੇ
Published : Sep 9, 2022, 11:35 am IST
Updated : Sep 9, 2022, 11:35 am IST
SHARE ARTICLE
82000 Indian students got US Visa this year
82000 Indian students got US Visa this year

ਅਮਰੀਕਾ ਵਿਚ ਪੜ੍ਹ ਰਹੇ ਕੁੱਲ ਅੰਤਰਰਾਸ਼ਟਰੀ ਵਿਦਿਆਰਥੀਆਂ ਵਿਚ ਭਾਰਤੀ ਵਿਦਿਆਰਥੀ ਲਗਭਗ 20 ਪ੍ਰਤੀਸ਼ਤ ਹਨ।


ਨਵੀਂ ਦਿੱਲੀ: ਭਾਰਤ ਵਿਚ ਅਮਰੀਕੀ ਦੂਤਾਵਾਸ ਨੇ ਕਿਹਾ ਹੈ ਕਿ ਅਮਰੀਕਾ ਨੇ ਸਾਲ 2022 ਵਿਚ ਰਿਕਾਰਡ 82,000 ਭਾਰਤੀਆਂ ਨੂੰ ਵਿਦਿਆਰਥੀ ਵੀਜ਼ੇ ਜਾਰੀ ਕੀਤੇ ਹਨ, ਜੋ ਕਿਸੇ ਵੀ ਦੇਸ਼ ਦੀ ਤੁਲਨਾ ਵਿਚ ਸਭ ਤੋਂ ਵੱਧ ਹਨ। ਭਾਰਤ ਵਿਚ ਅਮਰੀਕੀ ਦੂਤਾਵਾਸ ਦੇ ਮਾਮਲਿਆਂ ਦੀ ਅਧਿਕਾਰੀ ਪੈਟਰੀਸ਼ੀਆ ਲੈਸੀਨਾ ਨੇ ਕਿਹਾ, “ਸਾਨੂੰ ਇਹ ਦੇਖ ਕੇ ਬਹੁਤ ਖੁਸ਼ੀ ਹੋਈ ਹੈ ਕਿ ਇੰਨੀ ਵੱਡੀ ਗਿਣਤੀ ਵਿਚ ਵਿਦਿਆਰਥੀ ਵੀਜ਼ਾ ਪ੍ਰਾਪਤ ਕਰਨ ਅਤੇ ਆਪਣੀਆਂ ਯੂਨੀਵਰਸਿਟੀਆਂ ਤੱਕ ਪਹੁੰਚਣ ਦੇ ਯੋਗ ਹੋ ਗਏ ਹਨ, ਜੋ ਕਿ ਕੋਰੋਨਾ ਮਹਾਂਮਾਰੀ ਕਾਰਨ ਅਸਫਲ ਰਹਿ ਗਏ ਸਨ।"

ਉਹਨਾਂ ਕਿਹਾ, "ਅਸੀਂ ਇਸ ਗਰਮੀਆਂ ਵਿਚ ਹੀ 82,000 ਭਾਰਤੀਆਂ ਨੂੰ ਵਿਦਿਆਰਥੀ ਵੀਜ਼ੇ ਜਾਰੀ ਕੀਤੇ ਹਨ, ਜੋ ਕਿ ਪਿਛਲੇ ਸਾਲ ਨਾਲੋਂ ਵੱਧ ਹੈ।" ਲੈਸੀਨਾ ਨੇ ਕਿਹਾ ਕਿ ਇਹ ਸਾਡੇ ਦੋਵਾਂ ਦੇਸ਼ਾਂ ਲਈ ਭਾਰਤੀ ਵਿਦਿਆਰਥੀਆਂ ਦੇ ਯੋਗਦਾਨ ਨੂੰ ਰੇਖਾਂਕਿਤ ਕਰਦਾ ਹੈ।

ਜ਼ਿਕਰਯੋਗ ਹੈ ਕਿ ਇਕ ਰਿਪੋਰਟ ਅਨੁਸਾਰ ਅਮਰੀਕਾ ਵਿਚ ਪੜ੍ਹ ਰਹੇ ਕੁੱਲ ਅੰਤਰਰਾਸ਼ਟਰੀ ਵਿਦਿਆਰਥੀਆਂ ਵਿਚ ਭਾਰਤੀ ਵਿਦਿਆਰਥੀ ਲਗਭਗ 20 ਪ੍ਰਤੀਸ਼ਤ ਹਨ। ਦੂਤਾਵਾਸ ਦੇ ਬਿਆਨ ਮੁਤਾਬਕ ਨਵੀਂ ਦਿੱਲੀ ਸਥਿਤ ਭਾਰਤੀ ਦੂਤਾਵਾਸ ਅਤੇ ਚੇਨਈ, ਹੈਦਰਾਬਾਦ, ਕੋਲਕਾਤਾ ਅਤੇ ਮੁੰਬਈ ਸਥਿਤ ਕੌਂਸਲੇਟ ਜਨਰਲ ਨੇ ਮਈ ਅਤੇ ਅਗਸਤ ਦਰਮਿਆਨ ਪਹਿਲ ਦੇ ਆਧਾਰ 'ਤੇ ਵੀਜ਼ਾ ਅਰਜ਼ੀਆਂ ਦੀ ਜਾਂਚ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਯੋਗ ਵਿਦਿਆਰਥੀ ਸਮੇਂ ਸਿਰ ਆਪਣੇ ਕੋਰਸ ਵਿਚ ਸ਼ਾਮਲ ਹੋ ਸਕਣ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement