CBSE ਨੇ ਵਿਦਿਆਰਥੀਆਂ ਲਈ ਪ੍ਰੈਕਟਿਸ ਬੁੱਕ ਕੀਤੀ ਲਾਂਚ, ਕ੍ਰਿਟੀਕਲ ਥਿੰਗਕਿੰਗ ਤੇ ਦੇਵੇਗੀ ਜ਼ੋਰ
Published : Oct 9, 2020, 10:18 am IST
Updated : Oct 9, 2020, 10:18 am IST
SHARE ARTICLE
CBSE
CBSE

ਸੀਬੀਐਸਈ ਨੇ ਭਾਰਤ ਦੇ ਸਿੱਖਿਆ ਮੰਤਰਾਲੇ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਲਈ ਗਣਿਤ ਅਭਿਆਸ ਕਿਤਾਬ ਦੀ ਸ਼ੁਰੂਆਤ ਕੀਤੀ ਹੈ।

ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵਲੋਂ 7ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਚੰਗੀ ਖ਼ਬਰ ਸਾਹਮਣੇ ਆਈ ਹੈ। ਸੀਬੀਐਸਈ ਨੇ ਵਿਦਿਆਰਥੀਆਂ ਵਿੱਚ ਕ੍ਰਿਟੀਕਲ ਥਿੰਗਕਿੰਗ ਤੇ ਕਿਸੇ ਵੀ ਤਰ੍ਹਾਂ ਸਮੱਸਿਆ ਨੂੰ ਹੱਲ ਕਰਨ ਲਈ ਗਣਿਤ ਵਿਸ਼ੇ 'ਤੇ ਪ੍ਰੈਕਟਿਸ ਬੁੱਕ ਲਾਂਚ ਕੀਤੀ ਹੈ। ਇਸ ਕਿਤਾਬ ਦਾ ਨਾਂ 'Mathematical Literacy: Practice Book For Student' ਹੈ। 

cbsecbseਵਿਸ਼ੇਸ਼ ਤੌਰ ਤੇ ਇਹ ਬੁੱਕ 7ਵੀਂ ਤੋਂ 10ਵੀਂ ਕਲਾਸ ਦੇ ਵਿਦਿਆਰਥੀਆਂ ਦੇ ਲਈ ਜਾਰੀ ਕੀਤੀ ਗਈ ਹੈ। ਕੋਰੋਨਾ ਵਾਇਰਸ ਦੇ ਚਲਦਿਆਂ ਸਕੂਲ ਲੰਬੇ ਸਮੇਂ ਤੋਂ ਬੰਦ ਹਨ ਤੇ ਕਲਾਸਾਂ ਨਾ ਲੱਗਣ ਕਾਰਨ ਸੀਬੀਐਸਈ ਨੇ ਵਿਦਿਆਰਥੀਆਂ ਇਹ ਚੰਗਾ ਤਰੀਕਾ ਲੱਭਿਆ ਹੈ। ਸਕੂਲ ਖੁੱਲ੍ਹਣ ਤੋਂ ਪਹਿਲਾ ਵਿਦਿਆਰਥੀ ਗਣਿਤ ਦੀਆਂ ਹਰ ਮੁਸ਼ਕਲਾਂ ਨੂੰ ਅਸਾਨੀ ਨਾਲ ਹੱਲ ਕਰ ਸਕਣ। 

ਸੀਬੀਐਸਈ ਨੇ ਇੱਕ ਬਿਆਨ 'ਚ ਕਿਹਾ "ਇਹ ਇੱਕ ਗਣਿਤ ਦੀ ਵਰਕਬੁੱਕ ਹੈ, ਜਿਸ ਨੂੰ ਇਸ ਤਰੀਕੇ ਨਾਲ ਡਿਜ਼ਾਇਨ ਕੀਤਾ ਗਿਆ ਹੈ ਕਿ ਵਿਦਿਆਰਥੀ ਅਧਿਆਪਕਾਂ ਜਾਂ ਮਾਪਿਆਂ ਦੀ ਮਦਦ ਤੋਂ ਬਗੈਰ ਗਣਿਤ ਦੀਆਂ ਸਮੱਸਿਆਵਾਂ ਸਿੱਖ ਸਕਦੇ ਹਨ ਤੇ ਹੱਲ ਕਰਨ ਦੇ ਯੋਗ ਹੋਣਗੇ।"

cbsecbseਸਿੱਖਿਆ ਮੰਤਰਾਲੇ ਨੇ ਇਸ ਵਰਕਬੁੱਕ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਲਾਂਚ ਕਰਨ ਦਾ ਐਲਾਨ ਕੀਤਾ ਹੈ। ਮੰਤਰਾਲੇ ਨੇ ਲਿਖਿਆ, "ਸੀਬੀਐਸਈ ਨੇ ਭਾਰਤ ਦੇ ਸਿੱਖਿਆ ਮੰਤਰਾਲੇ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਲਈ ਗਣਿਤ ਅਭਿਆਸ ਕਿਤਾਬ ਦੀ ਸ਼ੁਰੂਆਤ ਕੀਤੀ ਹੈ। 7ਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀ ਇਸ ਕਿਤਾਬ ਦੀ ਵਰਤੋਂ ਮਨੋਰੰਜਕ ਤੇ ਦਿਲਚਸਪ ਢੰਗ ਨਾਲ ਸਿੱਖਣ ਲਈ ਕਰ ਸਕਦੇ ਹਨ।"

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement