ਖ਼ਬਰਾਂ |

ਤਾਜ਼ਾ |

ਜੰਤਰ-ਮੰਤਰ ’ਤੇ CJP ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ, ਕਿਹਾ, 'ਮੇਰਾ ਪਰਿਵਾਰ ਵੀ ਹੋਵੇਗਾ ਸ਼ਾਮਲ'
Published : Oct 9, 2026, 4:22 pm IST
Updated : Oct 9, 2026, 4:22 pm IST
SHARE ARTICLE
Arvind Kejriwal to join CJP's protest at Jantar Mantar, says, 'My family will also be involved'
Arvind Kejriwal to join CJP's protest at Jantar Mantar, says, 'My family will also be involved'

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ: ਆਮ ਆਦਮੀ ਪਾਰਟੀ (AAP) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਹ 10 ਅਕਤੂਬਰ ਨੂੰ ਦਿੱਲੀ ਦੇ ਜੰਤਰ-ਮੰਤਰ 'ਤੇ ਹੋਣ ਵਾਲੇ ਕਾਕਰੋਚ ਜਨਤਾ ਪਾਰਟੀ (CJP) ਦੇ ਪ੍ਰਦਰਸ਼ਨ ਵਿੱਚ ਆਪਣੇ ਪਰਿਵਾਰ ਸਮੇਤ ਸ਼ਾਮਲ ਹੋਣਗੇ। ਇਹ ਪ੍ਰਦਰਸ਼ਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਉਨ੍ਹਾਂ 'ਤੇ ਵੋਟ ਚੋਰੀ ਦੇ ਦੋਸ਼ ਲਗਾਏ ਗਏ ਹਨ।

ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਇਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, 'ਮੈਂ ਪੂਰੇ ਦੇਸ਼ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਜੰਤਰ-ਮੰਤਰ ਪਹੁੰਚਣ। ਇਹ ਕਿਸੇ ਇੱਕ ਵਿਅਕਤੀ ਜਾਂ ਪਾਰਟੀ ਦਾ ਮਾਮਲਾ ਨਹੀਂ ਹੈ, ਸਗੋਂ ਦੇਸ਼ ਦਾ ਮਾਮਲਾ ਹੈ। ਇਹ ਪ੍ਰਦਰਸ਼ਨ ਕੱਲ੍ਹ ਜੰਤਰ-ਮੰਤਰ ਤੋਂ ਸ਼ੁਰੂ ਹੋ ਰਿਹਾ ਹੈ। ਮੈਂ ਜਾਵਾਂਗਾ, ਮੇਰਾ ਪੂਰਾ ਪਰਿਵਾਰ ਜਾਵੇਗਾ ਅਤੇ ਤੁਹਾਡੇ ਸਾਰਿਆਂ ਨੂੰ ਵੀ ਜਾਣਾ ਚਾਹੀਦਾ ਹੈ।'

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement