72 ਸਾਲਾਂ ਦਾ ਸੁਪਨਾ ਹੋਇਆ ਪੂਰਾ, ਪੀਐਮ ਮੋਦੀ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਉਦਘਾਟਨ
Published : Nov 9, 2019, 1:36 pm IST
Updated : Nov 9, 2019, 1:37 pm IST
SHARE ARTICLE
kartarpur corridor
kartarpur corridor

72 ਸਾਲਾ ਤੋਂ ਸੰਗਤਾਂ ਵਲੋਂ ਕੀਤੀਆਂ ਜਾ ਰਹੀਆਂ ਅਰਦਾਸਾਂ ਅੱਜ ਪੂਰੀਆਂ ਹੋ ਗਈਆਂ ਹਨ। ਇਨ੍ਹਾਂ ਅਰਦਾਸਾਂ ਸਦਕਾ ਹੀ ਸ੍ਰੀ ਕਰਤਾਰਪੁਰ ਸਾਹਿਬ ਦਾ...

ਨਵੀਂ ਦਿੱਲੀ  : 72 ਸਾਲਾ ਤੋਂ ਸੰਗਤਾਂ ਵਲੋਂ ਕੀਤੀਆਂ ਜਾ ਰਹੀਆਂ ਅਰਦਾਸਾਂ ਅੱਜ ਪੂਰੀਆਂ ਹੋ ਗਈਆਂ ਹਨ। ਇਨ੍ਹਾਂ ਅਰਦਾਸਾਂ ਸਦਕਾ ਹੀ ਸ੍ਰੀ ਕਰਤਾਰਪੁਰ ਸਾਹਿਬ ਦਾ ਦੁਆਰ ਅੱਜ ਖੁੱਲ੍ਹ ਗਿਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਡੇਰਾ ਬਾਬਾ ਨਾਨਕ ਵਿਖੇ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ।

kartarpur corridor kartarpur corridor

ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨਾਲ ਰਾਜਪਾਲ ਵੀ. ਪੀ. ਬਦਨੌਰ, ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸੰਸਦ ਮੈਂਬਰ ਸੰਨੀ ਦਿਓਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਹਨ।

Kartarpur CorridorKartarpur Corridor

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਪੰਜਾਬ ਪਹੁੰਚੇ ਸਨ। ਜਿਥੇ ਸਭ ਤੋਂ ਪਹਿਲਾ ਉਹ ਸੁਲਤਾਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ 'ਚ ਨਤਮਸਤਕ ਹੋਏ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨਤਮਸਤਕ ਹੋਣ  ਤੋਂ ਬਾਅਦ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਹਸਤ ਕਮਲਾਂ ਨਾਲ ਲਗਾਈ ਪਾਵਨ ਬੇਰੀ ਦੇ ਦਰਸ਼ਨ ਵੀ ਕੀਤੇ। ਉਨ੍ਹਾਂ ਮੇ 15 ਮਿੰਟ ਦਾ ਸਮਾਂ ਇਥੇ ਗੁਜ਼ਾਰਿਆ। ਇਸ ਤੋਂ ਉਪਰੰਤ ਮੋਦੀ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ।

 Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement