ਇਤਿਹਾਸਕ ਹੋਵੇਗੀ 22 ਨਵੰਬਰ ਨੂੰ ਲਖਨਊ 'ਚ ਹੋਣ ਵਾਲੀ ਕਿਸਾਨ ਮਹਾਂਪੰਚਾਇਤ - ਰਾਕੇਸ਼ ਟਿਕੈਤ 
Published : Nov 9, 2021, 2:51 pm IST
Updated : Nov 9, 2021, 2:51 pm IST
SHARE ARTICLE
Rakesh Tikait
Rakesh Tikait

ਲਖਨਊ ਮਹਾਂਪੰਚਾਇਤ ਕਿਸਾਨ ਵਿਰੋਧੀ ਸਰਕਾਰ ਤੇ 3 ਕਾਲੇ ਕਾਨੂੰਨਾਂ ਦੇ ਤਾਬੂਤ ‘ਚ ਸਾਬਿਤ ਹੋਵੇਗੀ ਆਖਰੀ ਕਿੱਲ

 

ਲਖਨਊ - ਯੂਪੀ ਦੀ ਰਾਜਧਾਨੀ ਲਖਨਊ ਵਿਚ 22 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਇੱਕ ਕਿਸਾਨ ਮਹਾਂਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ। ਇਸ ਕਿਸਾਨ ਮਹਾਂਪੰਚਾਇਤ ਵਿਚ ਮੁਜ਼ੱਫਰਨਗਰ ਤੋਂ ਜ਼ਿਆਦਾ ਕਿਸਾਨਾਂ ਦੇ ਹਿੱਸਾ ਲੈਣ ਦੀ ਗੱਲ ਕਹੀ ਜਾ ਰਹੀ ਹੈ। ਇਸ ਮਹਾਂਪੰਚਾਇਤ ਦੇ ਸਬੰਧ ‘ਚ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਇੱਕ ਟਵੀਟ ਕੀਤਾ ਹੈ। ਟਿਕੈਤ ਨੇ ਆਪਣੇ ਟਵੀਟ ‘ਚ ਲਿਖਿਆ ਕਿ, “ਲਖਨਊ ‘ਚ 22 ਨਵੰਬਰ ਦੀ ਕਿਸਾਨ ਮਹਾਪੰਚਾਇਤ ਦਾ ਆਯੋਜਨ ਇਤਿਹਾਸਕ ਹੋਵੇਗਾ।

file photo

SKM ਦੀ ਇਹ ਮਹਾਪੰਚਾਇਤ ਕਿਸਾਨ ਵਿਰੋਧੀ ਸਰਕਾਰ ਅਤੇ ਤਿੰਨ ਕਾਲੇ ਕਾਨੂੰਨਾਂ ਦੇ ਖਿਲਾਫ਼ ਤਾਬੂਤ ਵਿਚ ਆਖਰੀ ਕਿੱਲ ਸਾਬਿਤ ਹੋਵੇਗੀ। ਹੁਣ ਪੂਰਵਾਂਚਲ ਵਿਚ ਵੀ ਅੰਨਦਾਤਾ ਦਾ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।” ਦੱਸ ਦਈਏ ਕਿ  ਇਸ ਤੋਂ ਪਹਿਲਾ ਸੰਯੁਕਤ ਕਿਸਾਨ ਮੋਰਚੇ ਨੇ 26 ਅਕਤੂਬਰ ਨੂੰ ਲਖਨਊ ਵਿਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਨੂੰ ਰੱਦ ਕਰ ਦਿੱਤਾ ਸੀ।

Rakesh Tikait slams PM Modi Rakesh Tikait, PM Modi

ਹੁਣ ਇਹ ਮਹਾਂਪੰਚਾਇਤ ਸੰਯੁਕਤ ਕਿਸਾਨ ਮੋਰਚੇ ਵੱਲੋਂ 22 ਨਵੰਬਰ ਨੂੰ ਕਰਵਾਈ ਜਾਵੇਗੀ। ਇਸ ਮਹਾਂਪੰਚਾਇਤ ਰਾਹੀਂ ਸੰਯੁਕਤ ਕਿਸਾਨ ਮੋਰਚਾ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕਰੇਗਾ ਤੇ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਕਰੇਗਾ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement