ਜਸਟਿਸ ਧਨੰਜੈ ਯਸ਼ਵੰਤ ਚੰਦਰਚੂੜ ਨੇ ਦੇਸ਼ ਦੇ 50ਵੇਂ ਚੀਫ ਜਸਟਿਸ ਵਜੋਂ ਲਿਆ ਹਲਫ਼
Published : Nov 9, 2022, 12:14 pm IST
Updated : Nov 9, 2022, 12:14 pm IST
SHARE ARTICLE
Justice DY Chandrachud sworn in as 50th Cheif Justice of India.
Justice DY Chandrachud sworn in as 50th Cheif Justice of India.

ਜਸਟਿਸ ਚੰਦਰਚੂੜ 10 ਨਵੰਬਰ 2024 ਤੱਕ ਦੋ ਸਾਲਾਂ ਲਈ ਅਹੁਦਾ ਸੰਭਾਲਣਗੇ।


ਨਵੀਂ ਦਿੱਲੀ: ਜਸਟਿਸ ਧਨੰਜੈ ਯਸ਼ਵੰਤ ਚੰਦਰਚੂੜ ਨੇ ਬੁੱਧਵਾਰ ਨੂੰ ਭਾਰਤ ਦੇ 50ਵੇਂ ਚੀਫ਼ ਜਸਟਿਸ (ਸੀਜੇਆਈ) ਵਜੋਂ ਹਲਫ਼ ਲਿਆ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਇਕ ਸਮਾਰੋਹ ਦੌਰਾਨ ਉਹਨਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਧਨੰਜੈ ਉਦੈ ਉਮੇਸ਼ ਲਲਿਤ ਦੀ ਥਾਂ ਲੈਣਗੇ, ਜਿਨ੍ਹਾਂ ਦਾ ਕਾਰਜਕਾਲ 8 ਨਵੰਬਰ ਨੂੰ ਖਤਮ ਹੋਇਆ ਸੀ। ਜਸਟਿਸ ਚੰਦਰਚੂੜ 10 ਨਵੰਬਰ 2024 ਤੱਕ ਦੋ ਸਾਲਾਂ ਲਈ ਅਹੁਦਾ ਸੰਭਾਲਣਗੇ।

ਜਸਟਿਸ ਡੀਵਾਈ ਚੰਦਰਚੂੜ ਦੇ ਪਿਤਾ ਜਸਟਿਸ ਯਸ਼ਵੰਤ ਵਿਸ਼ਨੂੰ ਚੰਦਰਚੂੜ ਯਾਨੀ ਜਸਟਿਸ ਵਾਈਵੀ ਚੰਦਰਚੂੜ ਭਾਰਤ ਦੇ ਚੀਫ਼ ਜਸਟਿਸ ਵੀ ਰਹਿ ਚੁੱਕੇ ਹਨ ਅਤੇ ਇਸ ਕਾਰਨ ਇਕ ਨਵਾਂ ਇਤਿਹਾਸ ਰਚਿਆ ਗਿਆ ਹੈ, ਕਿਉਂਕਿ ਇਹ ਪਹਿਲੀ ਵਾਰ ਹੈ ਜਦੋਂ ਪਿਤਾ-ਪੁੱਤਰ ਦੋਵੇਂ ਦੇਸ਼ ਦੇ ਚੀਫ਼ ਜਸਟਿਸ ਬਣੇ ਹਨ।

ਜਸਟਿਸ ਡੀਵਾਈ ਚੰਦਰਚੂੜ ਵੱਲੋਂ ਦਿੱਤੇ ਇਤਿਹਾਸਕ ਫੈਸਲਿਆਂ ਦੀ ਸੂਚੀ ਕਾਫੀ ਲੰਬੀ ਹੈ। ਉਹਨਾਂ ਨੇ ਔਰਤਾਂ ਦੇ ਪ੍ਰਜਨਨ ਅਧਿਕਾਰਾਂ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕਰਨ ਦਾ ਫੈਸਲਾ ਲਿਆ ਸੀ। ਅਣਵਿਆਹੀਆਂ ਔਰਤਾਂ ਨੂੰ 24 ਹਫ਼ਤਿਆਂ ਲਈ ਗਰਭਪਾਤ ਕਰਵਾਉਣ ਦੀ ਮਨਾਹੀ ਵਾਲਾ ਕਾਨੂੰਨ ਰੱਦ ਕਰ ਦਿੱਤਾ ਗਿਆ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement