ਐਂਬੂਲੈਂਸ ਨੂੰ ਰਸਤਾ ਦੇਣ ਲਈ PM ਮੋਦੀ ਨੇ ਰੋਕਿਆ ਆਪਣਾ ਕਾਫਲਾ

By : GAGANDEEP

Published : Nov 9, 2022, 2:46 pm IST
Updated : Nov 10, 2022, 8:28 am IST
SHARE ARTICLE
photo
photo

PM ਮੋਦੀ ਦੇ ਇਸ ਕਦਮ ਦੀ ਹਰ ਪਾਸੇ ਹੋ ਰਹੀ ਸ਼ਲਾਘਾ

 

ਕਾਂਗੜਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਪ੍ਰਦੇਸ਼ ਚੋਣਾਂ ਦੇ ਪ੍ਰਚਾਰ ਲਈ ਲਗਾਤਾਰ ਰੈਲੀਆਂ ਕਰ ਰਹੇ ਹਨ। ਅੱਜ-ਕੱਲ੍ਹ ਉਨ੍ਹਾਂ ਦੇ ਦੇਵਭੂਮੀ ਹਿਮਾਚਲ ਵਿੱਚ ਕਈ ਪ੍ਰੋਗਰਾਮ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫਲਾ ਬੁੱਧਵਾਰ ਨੂੰ ਇਕ ਚੋਣ ਰੈਲੀ ਤੋਂ ਪਹਿਲਾਂ ਕੁਝ ਸਮੇਂ ਲਈ ਰੁਕ ਗਿਆ। ਇਹ ਘਟਨਾ ਕਾਂਗੜਾ 'ਚ ਦੇਖਣ ਨੂੰ ਮਿਲੀ, ਜਿੱਥੇ ਪੀਐੱਮ ਮੋਦੀ ਨੇ ਖੁਦ ਆਪਣੇ ਕਾਫਲੇ ਨੂੰ ਐਂਬੂਲੈਂਸ ਨੂੰ ਰਸਤਾ ਦੇਣ ਲਈ ਰੋਕਿਆ।

ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਰੈਲੀ ਤੋਂ ਪਹਿਲਾਂ ਅੱਜ ਮੀਟਿੰਗ ਵਾਲੀ ਥਾਂ ਨੂੰ ਜਾਂਦੇ ਸਮੇਂ ਪ੍ਰਧਾਨ ਮੰਤਰੀ ਮੋਦੀ ਦਾ ਕਾਫਲਾ ਅਚਾਨਕ ਰੁਕ ਗਿਆ ਤਾਂ ਲੋਕ ਹੈਰਾਨ ਰਹਿ ਗਏ। ਇਸ ਹਿਮਾਚਲ ਦੌਰੇ ਦੌਰਾਨ ਪੀਐਮ ਮੋਦੀ ਦਾ ਇਨਸਾਨੀ ਰੂਪ ਇੱਕ ਵਾਰ ਫਿਰ ਦੇਖਣ ਨੂੰ ਮਿਲਿਆ।

 ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪੀਐਮ ਨੇ ਐਂਬੂਲੈਂਸ ਨੂੰ ਰਸਤਾ ਦੇਣ ਲਈ ਆਪਣੇ ਕਾਫਲੇ ਨੂੰ ਰੋਕਿਆ ਹੋਵੇ। ਇਸੇ ਤਰ੍ਹਾਂ ਦੀ ਘਟਨਾ ਪਿਛਲੇ ਮਹੀਨੇ ਵੀ ਸਾਹਮਣੇ ਆਈ ਸੀ। ਉਦੋਂ ਪੀਐਮ ਮੋਦੀ ਗੁਜਰਾਤ ਦੌਰੇ 'ਤੇ ਸਨ। ਉਸ ਦੌਰਾਨ ਵੀ ਉਹਨਾਂ ਨੇ ਐਂਬੂਲੈਂਸ ਨੂੰ ਰਸਤਾ ਦੇਣ ਦਾ ਹੁਕਮ ਦਿੱਤਾ ਸੀ। ਫਿਰ ਭਾਜਪਾ ਦੀ ਗੁਜਰਾਤ ਇਕਾਈ ਨੇ ਇੱਕ ਬਿਆਨ ਵਿੱਚ ਕਿਹਾ, "ਅਹਿਮਦਾਬਾਦ ਤੋਂ ਗਾਂਧੀਨਗਰ ਜਾਂਦੇ ਸਮੇਂ ਪ੍ਰਧਾਨ ਮੰਤਰੀ ਮੋਦੀ ਦਾ ਕਾਫਲਾ ਇੱਕ ਐਂਬੂਲੈਂਸ ਨੂੰ ਰਸਤਾ ਦੇਣ ਲਈ ਰੁਕਿਆ।"

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement