Gurugram Bus Fire News: ਗੁਰੂਗ੍ਰਾਮ 'ਚ ਯਾਤਰੀਆਂ ਨਾਲ ਭਰੀ ਵੋਲਵੋ ਬੱਸ ਨੂੰ ਲੱਗੀ ਅੱਗ, ਦੋ ਦੀ ਮੌਤ

By : GAGANDEEP

Published : Nov 9, 2023, 7:45 am IST
Updated : Nov 9, 2023, 7:45 am IST
SHARE ARTICLE
Gurugram Bus Fire News
Gurugram Bus Fire News

Gurugram Bus Fire News: ਕਈਆਂ ਨੇ ਖਿੜਕੀ ਤੋਂ ਛਾਲ ਮਾਰ ਕੇ ਬਚਾਈ ਜਾਨ

Gurugram Bus Fire News: ਦਿੱਲੀ ਦੇ ਨਾਲ ਲੱਗਦੇ ਸਾਈਬਰ ਸਿਟੀ ਗੁਰੂਗ੍ਰਾਮ 'ਚ ਚੱਲਦੀ ਵੋਲਵੋ ਬੱਸ ਨੂੰ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਕੁਝ ਲੋਕਾਂ ਨੇ ਖਿੜਕੀ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਘਟਨਾ 'ਚ ਦੋ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਘਟਨਾ 'ਚ ਜ਼ਖ਼ਮੀ ਹੋਏ ਲੋਕਾਂ ਨੂੰ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਹ ਬੱਸ ਗੁਰੂਗ੍ਰਾਮ ਤੋਂ ਮਹੋਬਾ ਜਾ ਰਹੀ ਸੀ। ਮਿਲੀ ਜਾਣਕਾਰੀ ਅਨੁਸਾਰ 10-12 ਲੋਕਾਂ ਨੇ ਬੱਸ ਦੀ ਖਿੜਕੀ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਦੂਜੇ ਪਾਸੇ ਸੂਚਨਾ ਮਿਲਦੇ ਹੀ ਸਥਾਨਕ ਪ੍ਰਸ਼ਾਸਨ ਨੇ ਰਾਹਤ ਕਾਰਜ ਸ਼ੁਰੂ ਕਰ ਦਿਤੇ ਹਨ। ਬੱਸ 'ਚੋਂ ਫਸੇ ਲੋਕਾਂ ਨੂੰ ਬਚਾ ਲਿਆ ਗਿਆ ਹੈ ਜਦਕਿ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ।

ਜਦੋਂ ਲੋਕ ਦਿੱਲੀ-ਜੈਪੁਰ ਐਕਸਪ੍ਰੈਸਵੇਅ 'ਤੇ ਬੱਸ ਨੰਬਰ AR 01 K7707 'ਤੇ ਸਵਾਰ ਹੋਏ ਤਾਂ ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਉਹ ਮਰਨ ਵਾਲੇ ਹਨ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਅੱਗ ਨੇ ਬੱਸ ਨੂੰ ਪੂਰੀ ਤਰ੍ਹਾਂ ਨਾਲ ਸੁਆਹ ਕਰ ਦਿਤਾ। ਵੀਡੀਓ 'ਚ ਹਫੜਾ-ਦਫੜੀ ਦਾ ਮਾਹੌਲ ਹੈ।

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਹ ਹਾਦਸਾ 32 ਮਾਈਲਸਟੋਨ ਬਿਲਡਿੰਗ ਦੇ ਸਾਹਮਣੇ ਰਾਤ 9 ਵਜੇ ਵਾਪਰਿਆ। ਦੱਸ ਦੇਈਏ ਕਿ ਅਕਸਰ ਲੋਕ ਰਾਤ ਨੂੰ ਵੋਲਵੋ ਟੂਰਿਸਟ ਬੱਸਾਂ ਵਿੱਚ ਸਫ਼ਰ ਕਰਦੇ ਹਨ, ਜਿਸ ਵਿੱਚ ਕਈ ਸਲੀਪਰ ਬੱਸਾਂ ਵੀ ਹੁੰਦੀਆਂ ਹਨ।

Location: India, Haryana, Gurgaon

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement