Maharashtra News: ਚੋਣ ਜ਼ਾਬਤੇ ਦੌਰਾਨ ਵੈਨ ’ਚੋ 3.70 ਕਰੋੜ ਰੁਪਏ ਦੀ ਨਕਦੀ ਬਰਾਮਦ
Published : Nov 9, 2024, 11:34 am IST
Updated : Nov 9, 2024, 11:34 am IST
SHARE ARTICLE
Cash worth Rs 3.70 crore recovered from van during election campaign
Cash worth Rs 3.70 crore recovered from van during election campaign

ਅਧਿਕਾਰੀ ਨੇ ਕਿਹਾ ਕਿ ਵੈਨ 'ਚ ਸਫਰ ਕਰ ਰਹੇ ਲੋਕ ਨਕਦੀ ਲੈ ਕੇ ਜਾਣ ਸਬੰਧੀ ਲੋੜੀਂਦੇ ਜਾਇਜ਼ ਦਸਤਾਵੇਜ਼ ਪੇਸ਼ ਕਰਨ 'ਚ ਅਸਫਲ ਰਹੇ।

 

Cash worth Rs 3.70 crore recovered from van during election campaign: ਇਕ ਵੈਨ ਵਿਚੋਂ 3.70 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਬਰਾਮਦ ਹੋਈ ਹੈ। ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੁਲਿਸ ਇੰਸਪੈਕਟਰ ਦੱਤਾ ਕਿੰਦਰੇ ਨੇ ਦੱਸਿਆ ਕਿ ਇਹ ਨਕਦੀ ਸ਼ੁੱਕਰਵਾਰ ਨੂੰ ਤੱਟਵਰਤੀ ਜ਼ਿਲ੍ਹੇ ਦੇ ਵਾਡਾ ਤੋਂ ਬਰਾਮਦ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਪੁਲਿਸ ਵਿਜੀਲੈਂਸ ਅਤੇ ਫਲਾਇੰਗ ਸਕੁਐਡ ਨੂੰ ਸੂਚਨਾ ਮਿਲੀ ਸੀ ਕਿ ਜ਼ਿਲ੍ਹੇ ਵਿੱਚੋਂ ਇੱਕ ਵੈਨ ਵਿੱਚ ਨਕਦੀ ਲਿਜਾਈ ਜਾ ਰਹੀ ਹੈ। ਸੂਚਨਾ ਦੇ ਆਧਾਰ 'ਤੇ ਟੀਮ ਨੇ ਵੈਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਗੱਡੀ 'ਚੋਂ 3,70,50,000 ਰੁਪਏ ਦੀ ਨਕਦੀ ਬਰਾਮਦ ਹੋਈ।

ਅਧਿਕਾਰੀ ਨੇ ਕਿਹਾ ਕਿ ਵੈਨ 'ਚ ਸਫਰ ਕਰ ਰਹੇ ਲੋਕ ਨਕਦੀ ਲੈ ਕੇ ਜਾਣ ਸਬੰਧੀ ਲੋੜੀਂਦੇ ਜਾਇਜ਼ ਦਸਤਾਵੇਜ਼ ਪੇਸ਼ ਕਰਨ 'ਚ ਅਸਫਲ ਰਹੇ।

ਕਿੰਦਰੇ ਮੁਤਾਬਕ ਇਨ੍ਹਾਂ ਲੋਕਾਂ ਨੇ ਪੁਲਿਸ ਨੂੰ ਦੱਸਿਆ ਕਿ ਇਹ ਨਕਦੀ ਨਵੀਂ ਮੁੰਬਈ ਸਥਿਤ ਇਕ ਕੰਪਨੀ ਤੋਂ ਪਾਲਘਰ ਦੇ ਵਿਕਰਮਗੜ੍ਹ ਲਿਜਾਈ ਜਾ ਰਹੀ ਸੀ।

ਉਨ੍ਹਾਂ ਕਿਹਾ ਕਿ ਨਕਦੀ ਜ਼ਬਤ ਕਰ ਲਈ ਗਈ ਹੈ ਅਤੇ ਮਾਮਲੇ ਦੀ ਜਾਂਚ ਲਈ ਆਮਦਨ ਕਰ ਵਿਭਾਗ ਅਤੇ ਚੋਣ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਅਧਿਕਾਰੀ ਨੇ ਦੱਸਿਆ ਕਿ ਵੈਨ 'ਚ ਮੌਜੂਦ ਦੋ ਲੋਕਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement