ਮਥੁਰਾ 'ਚ ਬਲਾਤਕਾਰ ਕਰਨ ਵਾਲੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ

By : GAGANDEEP

Published : Dec 9, 2022, 3:19 pm IST
Updated : Dec 9, 2022, 3:19 pm IST
SHARE ARTICLE
photo
photo

26 ਦਿਨਾਂ 'ਚ ਅਦਾਲਤ ਨੇ ਸੁਣਾਇਆ ਫ਼ੈਸਲਾ

 

ਮਥੁਰਾ :  ਮਥੁਰਾ 'ਚ ਬਲਾਤਕਾਰ ਤੋਂ ਬਾਅਦ ਨਾਬਾਲਿਗ ਦੀ ਹੱਤਿਆ ਦੇ ਮਾਮਲੇ 'ਚ ਅਦਾਲਤ ਨੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਚਾਰਜਸ਼ੀਟ ਦਾਇਰ ਕਰਨ ਦੇ 26 ਦਿਨਾਂ ਦੇ ਅੰਦਰ ਵਧੀਕ ਸੈਸ਼ਨ ਜੱਜ ਵਿਪਨ ਕੁਮਾਰ ਦੀ ਅਦਾਲਤ ਨੇ ਦੋਸ਼ੀ ਨੌਜਵਾਨ ਨੂੰ ਦੋਸ਼ੀ ਕਰਾਰ ਦਿੰਦਿਆਂ ਫਾਂਸੀ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ 45 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।

ਅਦਾਲਤ ਦੇ ਇਸ ਫੈਸਲੇ 'ਤੇ ਪੀੜਤਾ ਦੇ ਮਾਪਿਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇੰਨੀ ਜਲਦੀ ਨਿਆਂ ਮਿਲਣ ਲਈ ਅਸੀਂ ਸਾਰਿਆਂ ਦਾ ਧੰਨਵਾਦ ਕਰਦੇ ਹਾਂ। ਸਾਨੂੰ ਨਿਆਂ ਪ੍ਰਣਾਲੀ 'ਤੇ ਪੂਰਾ ਭਰੋਸਾ ਹੈ।" 13 ਅਕਤੂਬਰ 2022 ਨੂੰ ਦੋਸ਼ੀ ਨਾਬਾਲਗ ਨੂੰ ਘਰ ਦੇ ਬਾਹਰ ਖੇਡਦੇ ਹੋਏ ਆਪਣੇ ਨਾਲ ਜੰਗਲ ਵਿਚ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ। ਫਿਰ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਜੰਗਲ ਵਿਚ ਸੁੱਟ ਕੇ ਫ਼ਰਾਰ ਹੋ ਗਏ। ਪੁਲਿਸ ਨੇ ਮੁਲਜ਼ਮ ਸਤੀਸ਼ ਨੂੰ ਘਟਨਾ ਦੇ ਅਗਲੇ ਦਿਨ 14 ਅਕਤੂਬਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਤਾਂ ਇਸ ਵਾਰਦਾਤ ਨੂੰ ਅੰਜਾਮ ਦੇਣ 'ਚ ਪੀੜਤਾ ਦੇ ਗੁਆਂਢੀ 30 ਸਾਲਾ ਸਤੀਸ਼ ਦਾ ਨਾਂ ਸਾਹਮਣੇ ਆਇਆ। ਸਤੀਸ਼, ਜੋ ਕਿ ਦਰਜ਼ੀ ਦਾ ਕੰਮ ਕਰਦਾ ਸੀ, ਪੀੜਤਾ ਨੂੰ ਜੰਗਲ ਵਿਚ ਲੈ ਗਿਆ ਜਿੱਥੇ ਉਸ ਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਫਿਰ ਉਸ ਦੀ ਹੱਤਿਆ ਕਰ ਦਿੱਤੀ। ਪੁਲਿਸ ਨੇ ਮੁਲਜ਼ਮ ਸਤੀਸ਼ ਨੂੰ ਘਟਨਾ ਦੇ ਅਗਲੇ ਦਿਨ 14 ਅਕਤੂਬਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement