10 ਕਰੋੜ ਪ੍ਰਵਾਰਾਂ ਲਈ ਬੀਮਾ ਯੋਜਨਾ 15 ਅਗੱਸਤ ਜਾਂ 2 ਅਕਤੂਬਰ ਤੋਂ
Published : Feb 3, 2018, 3:08 am IST
Updated : Feb 2, 2018, 9:38 pm IST
SHARE ARTICLE

ਨਵੀਂ ਦਿੱਲੀ, 2 ਫ਼ਰਵਰੀ: ਵਿੱਤ ਮੰਤਰੀ ਅਰੁਣ ਜੇਤਲੀ ਵਲੋਂ ਕਲ ਪੇਸ਼ ਬਜਟ 'ਚ ਰਾਸ਼ਟਰੀ ਸਿਹਤ ਬੀਮਾ ਯੋਜਨਾ 'ਤੇ 10 ਹਜ਼ਾਰ ਤੋਂ 12 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਦੀ ਜ਼ਰੂਰਤ ਹੋਵੇਗੀ ਅਤੇ ਇਸ ਨੂੰ ਇਸੇ ਸਾਲ 15 ਅਗੱਸਤ ਜਾਂ 2 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਸਕਦਾ ਹੈ। ਸਰਕਾਰੀ ਸੂਤਰਾਂ ਨੇ ਇਹ ਜਾਣਕਾਰੀ ਦਿਤੀ।ਇਸ ਤਹਿਤ ਸਰਕਾਰੀ ਖ਼ਰਚੇ 'ਤੇ 10 ਕਰੋੜ ਗ਼ਰੀਬ ਪ੍ਰਵਾਰਾਂ ਨੂੰ ਪੰਜ ਲੱਖ ਰੁਪਏ ਦਾ ਸਿਹਤ ਬੀਮਾ ਕਵਰ ਮੁਹਈਆ ਕਰਵਾਇਆ ਜਾਵੇਗਾ ਅਤੇ ਇਸ 'ਚ ਪ੍ਰੀਮੀਅਮ 'ਤੇ ਪ੍ਰਤੀ ਪ੍ਰਵਾਰ ਪ੍ਰਤੀ ਸਾਲ 


1000-2000 ਰੁਪਏ ਦੇ ਹਿਸਾਬ ਨਾਲ ਖ਼ਰਚਾ ਆਉਣ ਦਾ ਅੰਦਾਜ਼ਾ ਹੈ। ਨੀਤੀ ਕਮਿਸ਼ਨ ਦੇ ਸਲਾਹਕਾਰ ਆਲੋਕ ਕੁਮਾਰ ਨੇ ਕਿਹਾ ਕਿ ਰਾਸ਼ਟਰੀ ਸਿਹਤ ਸੁਰੱਖਿਆ ਯੋਜਨਾ (ਐਨ.ਐਚ.ਪੀ.ਐਸ.) ਦਾ ਖ਼ਰਚਾ ਕੇਂਦਰ ਅਤੇ ਸੂਬਾ ਸਰਕਾਰਾਂ ਮਿਲ ਕੇ ਚੁੱਕਣਗੀਆਂ। ਇਹ ਦੁਨੀਆਂ ਦੀ ਸੱਭ ਤੋਂ ਵੱਡੀ ਸਰਕਾਰ ਵਲੋਂ ਐਲਾਨ ਸਿਹਤ ਬੀਮਾ ਯੋਜਨਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਬੀਮਾ ਕਵਰ ਦੇ ਸਾਲਾਨਾ 5 ਹਜ਼ਾਰ ਤੋਂ 6 ਹਜ਼ਾਰ ਕਰੋੜ ਰੁਪਏ ਦੇ ਪ੍ਰੀਮੀਅਮ ਦਾ ਬੋਝ ਚੁੱਕੇਗੀ। ਬਾਕੀ ਰਕਮ ਸੂਬਾ ਸਰਕਾਰਾਂ ਦੇਣਗੀਆਂ।  (ਪੀਟੀਆਈ)

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement