ਅਮੂਲ ਦੇ ਮੈਨੇਜਿੰਗ ਡਾਇਰੈਕਟਰ ਆਰ.ਐੱਸ. ਸੋਢੀ ਨੇ ਦਿੱਤਾ ਅਸਤੀਫ਼ਾ

By : KOMALJEET

Published : Jan 10, 2023, 12:50 pm IST
Updated : Jan 10, 2023, 12:50 pm IST
SHARE ARTICLE
Amul's managing director R.S. Sodhi resigned
Amul's managing director R.S. Sodhi resigned

ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਫੈਡਰੇਸ਼ਨ ਲਿਮੀਟਿਡ ਦੇ MD ਅਹੁਦੇ 'ਤੇ ਸਨ ਤੈਨਾਤ 

ਨਵੀਂ ਦਿੱਲੀ : ਅਮੂਲ ਦੇ ਮੈਨੇਜਿੰਗ ਡਾਇਰੈਕਟਰ ਆਰ.ਐਸ.ਸੋਢੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਫੈਡਰੇਸ਼ਨ ਲਿਮੀਟਿਡ ਦੇ ਮੈਨੇਜਿੰਗ ਡਾਇਰੈਕਟਰ ਅਹੁਦੇ 'ਤੇ ਤੈਨਾਤ ਸਨ।

ਆਰ.ਐਸ. ਸੋਢੀ ਨੇ ਦੱਸਿਆ ਕਿ ਉਨ੍ਹਾਂ ਨੇ ਫੈਡਰੇਸ਼ਨ ਦੇ ਬੋਰਡ ਨੂੰ ਬੇਨਤੀ ਕੀਤੀ ਸੀ ਕਿ ਉਨ੍ਹਾਂ ਨੂੰ ਜ਼ਿੰਮੇਵਾਰੀ ਤੋਂ ਫ਼ਾਰਗ਼ ਕੀਤਾ ਜਾਵੇ। ਹਾਲਾਂਕਿ ਉਨ੍ਹਾਂ ਨੇ ਅਸਤੀਫ਼ਾ ਦੇਣ ਪਿੱਛੇ ਕੋਈ ਕਾਰਨ ਨਹੀਂ ਦੱਸਿਆ ਪਰ ਸੋਢੀ ਨੇ ਕਿਹਾ ਕਿ ਸੇਵਾਕਾਲ ਵਿੱਚ ਵਾਧੇ ਤਹਿਤ ਉਹ ਅਹੁਦੇ ’ਤੇ ਸਨ ਅਤੇ ਉਨ੍ਹਾਂ ਨੇ ਬੋਰਡ ਨੂੰ ਐੱਮਡੀ ਦੇ ਅਹੁਦੇ ਦੀ ਜ਼ਿੰਮੇਵਾਰੀ ਤੋਂ ਮੁਕਤ ਕਰਨ ਦੀ ਅਪੀਲ ਕੀਤੀ ਸੀ।

ਇਸ ਤੋਂ ਪਹਿਲਾਂ ਅੱਜ ਗਾਂਧੀਨਗਰ ਵਿੱਚ ਅਮੁਲਫੈੱਡ ਡੇਅਰੀ ਕੰਪਲੈਕਸ ਵਿੱਚ ਫੈਡਰੇਸ਼ਨ ਦੇ ਬੋਰਡ ਦੀ ਮੀਟਿੰਗ ਹੋਈ ਅਤੇ ਆਰ.ਐਸ. ਸੋਢੀ ਦੀਆਂ ਸੇਵਾਵਾਂ ਖਤਮ ਕਰਨ ਦਾ ਫ਼ੈਸਲਾ ਲਿਆ ਗਿਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement