ਰੋਹਤਕ 'ਚ ਸ਼ਰੇਆਮ ਗੁੰਡਾਗਰਦੀ, ਬਦਮਾਸ਼ਾਂ ਨੇ ਦਿਨ ਦਿਹਾੜੇ ਨੌਜਵਾਨ ਦਾ ਕੀਤਾ ਕਤਲ

By : GAGANDEEP

Published : Jan 10, 2023, 2:24 pm IST
Updated : Jan 10, 2023, 2:58 pm IST
SHARE ARTICLE
photo
photo

ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ

 

ਰੋਹਤਕ:  ਹਰਿਆਣਾ 'ਚ ਸ਼ਰੇਆਮ ਗੁੰਡਾਗਰਦੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਥੇ ਰੋਹਤਕ ਜ਼ਿਲੇ ਦੇ ਸੰਘੀ ਪਿੰਡ 'ਚ 4-5 ਬਾਈਕ ਸਵਾਰ ਬਦਮਾਸ਼ਾਂ ਨੇ 20 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਕਤ ਨੌਜਵਾਨ ਟੈਂਟ ਦੀ ਦੁਕਾਨ 'ਤੇ ਸਾਮਾਨ ਵਾਪਸ ਕਰਨ ਆਇਆ ਸੀ ਕਿ ਬਾਈਕ ਸਵਾਰ ਨੌਜਵਾਨਾਂ ਨੇ ਉਸ ਦੀ ਹੱਤਿਆ ਕਰ ਦਿੱਤੀ। ਫਿਲਹਾਲ ਥਾਣਾ ਸਦਰ ਅਤੇ ਐਫਐਸਐਲ ਦੀ ਟੀਮ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਪੀਜੀਆਈ ਰੋਹਤਕ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਪਿੰਡ ਸੰਘੀ ਦਾ ਰਹਿਣ ਵਾਲਾ 20 ਸਾਲਾ ਮਨੀਸ਼ ਆਪਣੀ ਦਾਦੀ ਦੀ ਬਰਸੀ ਤੋਂ ਬਾਅਦ ਟੈਂਟ ਦਾ ਸਾਮਾਨ ਵਾਪਸ ਕਰਨ ਲਈ ਪਿੰਡ ਵਿੱਚ ਹੀ ਟੈਂਟ ਦੀ ਦੁਕਾਨ ’ਤੇ ਗਿਆ ਸੀ। ਉਸੇ ਸਮੇਂ ਬਾਈਕ ਸਵਾਰ ਤਿੰਨ-ਚਾਰ ਨੌਜਵਾਨ ਆਏ ਅਤੇ ਮਨੀਸ਼ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਜਿਸ ਵਿੱਚ ਮਨੀਸ਼ ਨੂੰ ਚਾਰ ਗੋਲੀਆਂ ਲੱਗੀਆਂ। ਜਿਸ ਨੂੰ ਜ਼ਖਮੀ ਹਾਲਤ 'ਚ ਰੋਹਤਕ ਪੀਜੀਆਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਨੇ ਪਿੰਡ ਦੇ ਪੀ.ਜੀ.ਆਈ. ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Location: India, Haryana, Rohtak

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement