ਫ਼ੌਜ 'ਤੇ ਵਿਵਾਦਿਤ ਟਵੀਟ ਦਾ ਮਾਮਲਾ: ਸ਼ਹਿਲਾ ਰਾਸ਼ਿਦ 'ਤੇ ਮੁਕੱਦਮਾ ਚਲਾਉਣ ਦੀ ਮਿਲੀ ਮਨਜ਼ੂਰੀ
Published : Jan 10, 2023, 3:03 pm IST
Updated : Jan 10, 2023, 3:17 pm IST
SHARE ARTICLE
Shehla Rashid
Shehla Rashid

ਉੱਪ ਰਾਜਪਾਲ ਦੇ ਦਫ਼ਤਰ ਨੇ ਕਿਹਾ ਕਿ ਮਨਜ਼ੂਰੀ ਦਾ ਪ੍ਰਸਤਾਵ ਦਿੱਲੀ ਪੁਲਿਸ ਵਲੋਂ ਪੇਸ਼ ਕੀਤਾ ਗਿਆ ਸੀ

 

ਨਵੀਂ ਦਿੱਲੀ - ਦਿੱਲੀ ਦੇ ਉੱਪ ਰਾਜਪਾਲ ਵੀਕੇ ਸਕਸੈਨਾ ਨੇ ਭਾਰਤੀ ਫ਼ੌਜ ਨੂੰ ਲੈ ਕੇ ਵਿਵਾਦਿਤ ਟਵੀਟ ਦੇ ਮਾਮਲੇ 'ਚ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਸੰਘ (ਜੇ.ਐੱਨ.ਯੂ.ਐੱਸ.ਯੂ.) ਦੀ ਸਾਬਕਾ ਨੇਤਾ ਸ਼ਹਿਲਾ ਰਾਸ਼ਿਦ ਸ਼ੋਰਾ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

ਉਪ ਰਾਜਪਾਲ ਦਫ਼ਤਰ ਦੇ ਅਧਿਕਾਰੀਆਂ ਅਨੁਸਾਰ ਇਹ ਮਨਜ਼ੂਰੀ ਸ਼ੋਰਾ ਖ਼ਿਲਾਫ਼ 2019 'ਚ ਦਰਜ ਇਕ ਮਾਮਲੇ ਨਾਲ ਸੰਬੰਧਤ ਹੈ। ਅਲਖ ਆਲੋਕ ਸ਼੍ਰੀਵਾਸਤਵ ਦੀ ਸ਼ਿਕਾਇਤ 'ਤੇ ਨਵੀਂ ਦਿੱਲੀ 'ਚ ਵਿਸ਼ੇਸ਼ ਸੈੱਲ ਥਾਣੇ 'ਚ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 153ਏ ਦੇ ਅਧੀਨ ਸ਼ੋਰਾ ਖ਼ਿਲਾਫ਼ ਇਹ ਮਾਮਲਾ ਦਰਜ ਕੀਤਾ ਸੀ।  

ਉਨ੍ਹਾਂ ਕਿਹਾ ਕਿ ਜੇ.ਐੱਨ.ਯੂ.ਐੱਸ.ਯੂ. ਦੀ ਸਾਬਕਾ ਨੇਤਾ 'ਤੇ ਆਪਣੇ ਟਵੀਟ ਦੇ ਮਾਧਿਅਮ ਨਾਲ ਵੱਖ-ਵੱਖ ਸਮੂਹਾਂ ਵਿਚਾਲੇ ਨਫ਼ਰਤ ਵਧਾਉਣ ਅਤੇ ਸਦਭਾਵਨਾ ਵਿਗਾੜਨ ਵਾਲੇ ਕੰਮਾਂ 'ਚ ਸ਼ਾਮਲ ਹੋਣ ਦਾ ਦੋਸ਼ ਹੈ। ਉੱਪ ਰਾਜਪਾਲ ਦੇ ਦਫ਼ਤਰ ਨੇ ਕਿਹਾ ਕਿ ਮਨਜ਼ੂਰੀ ਦਾ ਪ੍ਰਸਤਾਵ ਦਿੱਲੀ ਪੁਲਿਸ ਵਲੋਂ ਪੇਸ਼ ਕੀਤਾ ਗਿਆ ਸੀ ਅਤੇ ਇਹ ਦਿੱਲੀ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਸਮਰਥਿਤ ਸੀ। ਸ਼ੋਰਾ ਦੇ 18 ਅਗਸਤ 2019 ਦੇ ਟਵੀਟ 'ਚ ਫ਼ੌਜ 'ਤੇ ਕਸ਼ਮੀਰ ਦੇ ਘਰਾਂ 'ਚ ਦਾਖ਼ਲ ਹੋ ਕੇ ਸਥਾਨਕ ਲੋਕਾਂ ਨੂੰ ਤਸੀਹੇ ਦੇਣ ਦਾ ਦੋਸ਼ ਲਗਾਇਆ ਗਿਆ ਸੀ। ਹਾਲਾਂਕਿ ਫ਼ੌਜ ਨੇ ਇਨ੍ਹਾਂ ਦੋਸ਼ਾਂ ਨੂੰ ਅਰਥਹੀਣ ਦੱਸਦੇ ਹੋਏ ਖ਼ਾਰਜ ਕਰ ਦਿੱਤਾ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement