Perfume Bottles Blast: ਪਰਫ਼ਿਊਮ ਦੀਆਂ ਬੋਤਲਾਂ ਦੀ ਬਦਲ ਰਹੇ ਸੀ ਐਕਸਪਾਇਰੀ ਡੇਟ, ਫਿਰ ਹੋਇਆ ਜ਼ੋਰਦਾਰ ਧਮਾਕਾ; 4 ਲੋਕ ਜ਼ਖ਼ਮੀ 

By : PARKASH

Published : Jan 10, 2025, 12:53 pm IST
Updated : Jan 10, 2025, 12:53 pm IST
SHARE ARTICLE
Perfume bottles were changing the expiry date, then a strong explosion occurred
Perfume bottles were changing the expiry date, then a strong explosion occurred

Perfume Bottles Blast: ਬੋਤਲਾਂ ਦੇ ਅੰਦਰ ਕਿਸੇ ਤਰ੍ਹਾਂ ਦੀ ਰਸਾਇਣਕ ਪ੍ਰਤੀਕ੍ਰਿਆ ਕਾਰਨ ਹੋਇਆ ਧਮਾਕਾ

 

Perfume Bottles Blast: ਮਹਾਰਾਸ਼ਟਰ ਦੇ ਪਾਲਘਰ ਜ਼ਿਲੇ੍ਹ ’ਚ ਇਕ ਫ਼ਲੈਟ ’ਚ ਉਸ ਸਮੇਂ ਜ਼ਬਰਦਸਤ ਧਮਾਕਾ ਹੋਇਆ ਜਦੋਂ ਕੁੱਝ ਲੋਕ ਪਰਫ਼ਿਊਮ ਦੀਆਂ ਬੋਤਲਾਂ ’ਤੇ ਐਕਸਪਾਇਰੀ ਡੇਟ ਬਦਲਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਧਮਾਕੇ ’ਚ ਚਾਰ ਲੋਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਹਨ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਆਸ-ਪਾਸ ਦੇ ਇਲਾਕਿਆਂ ਵਿਚ ਵੀ ਸੁਣਾਈ ਦਿਤੀ। ਜ਼ਖ਼ਮੀਆਂ ਨੂੰ ਤੁਰਤ ਨਜ਼ਦੀਕੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।

ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਮਿਆਦ ਪੁੱਗਣ ਦੀ ਤਾਰੀਖ਼ ਬਦਲਣ ਦੌਰਾਨ ਬੋਤਲਾਂ ਦੇ ਅੰਦਰ ਕਿਸੇ ਤਰ੍ਹਾਂ ਦੀ ਰਸਾਇਣਕ ਪ੍ਰਤੀਕ੍ਰਿਆ ਕਾਰਨ ਧਮਾਕਾ ਹੋਇਆ ਹੋ ਸਕਦਾ ਹੈ। ਪੁਲਿਸ ਨੇ ਮੌਕੇ ਤੋਂ ਕਈ ਅਪਰਾਧਕ ਸਮੱਗਰੀ ਅਤੇ ਉਪਕਰਣ ਬਰਾਮਦ ਕੀਤੇ ਹਨ, ਜੋ ਕਿ ਮਿਆਦ ਪੁੱਗਣ ਦੀ ਮਿਤੀ ਨੂੰ ਬਦਲਣ ਲਈ ਵਰਤੇ ਜਾ ਰਹੇ ਸਨ। ਇਹ ਸਪੱਸ਼ਟ ਨਹੀਂ ਹੈ ਕਿ ਇਸ ਗ਼ੈਰ-ਕਾਨੂੰਨੀ ਗਤੀਵਿਧੀ ਦਾ ਮੁੱਖ ਉਦੇਸ਼ ਕੀ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement